ਜਲੰਧਰ ਪਹੁੰਚੇ ਡੀਜੀਪੀ ਗੌਰਵ ਯਾਦਵ, ਪੁਲਿਸ ਅਫ਼ਸਰਾਂ ਨਾਲ ਕੀਤੀ ਮੀਟਿੰਗ

Updated On: 

18 Dec 2024 08:44 AM

ਡੀਜੀਪੀ ਗੌਰਵ ਯਾਦਵ ਨੇ ਕਿਹਾ- ਅਸੀਂ ਮਿਲ ਕੇ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ। ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਪੁਲਿਸ ਮੁਲਾਜ਼ਮਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਡੀਜੀਪੀ ਨੇ ਸਮਾਜ ਵਿੱਚ ਸੰਗਠਿਤ ਅਪਰਾਧ ਅਤੇ ਛੋਟੇ ਅਪਰਾਧਾਂ ਨਾਲ ਨਜਿੱਠਣ ਲਈ ਆਪਣਾ ਧਿਆਨ ਕੇਂਦਰਿਤ ਕਰਨ ਲਈ ਕਿਹਾ।

ਜਲੰਧਰ ਪਹੁੰਚੇ ਡੀਜੀਪੀ ਗੌਰਵ ਯਾਦਵ, ਪੁਲਿਸ ਅਫ਼ਸਰਾਂ ਨਾਲ ਕੀਤੀ ਮੀਟਿੰਗ

ਜਲੰਧਰ ਪਹੁੰਚੇ ਡੀਜੀਪੀ ਗੌਰਵ ਯਾਦਵ, ਪੁਲਿਸ ਅਫ਼ਸਰਾਂ ਨਾਲ ਕੀਤੀ ਮੀਟਿੰਗ

Follow Us On

DGP Visit: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਬੀਤੇ ਦਿਨੀਂ ਅੰਮ੍ਰਿਤਸਰ ਦਾ ਦੌਰਾ ਕਰਨ ਤੋਂ ਬਾਅਦ ਦੇਰ ਸ਼ਾਮ ਅਚਾਨਕ ਜਲੰਧਰ ਪਹੁੰਚ ਗਏ। ਉਨ੍ਹਾਂ ਨੇ ਜਲੰਧਰ ਸਿਟੀ ਅਤੇ ਜਲੰਧਰ ਦੇਹਾਤ ਪੁਲਿਸ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ।

ਜਲੰਧਰ ਵਿੱਚ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ ਹਰਕਪਾਲਪ੍ਰੀਤ ਸਿੰਘ ਖੱਖ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੁਝ ਮੁਲਾਜ਼ਮਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ।

ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਡੀਜੀਪੀ ਯਾਦਵ ਨੇ ਕਿਹਾ- ਜ਼ਮੀਨੀ ਪੱਧਰ ‘ਤੇ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਅਸਲ ਵਿੱਚ ਅਪਰਾਧਾਂ ਨਾਲ ਨਜਿੱਠਣ ਦਾ ਕੰਮ ਪੁਲਿਸ ਮੁਲਾਜ਼ਮ ਹੀ ਕਰਦੇ ਹਨ।

ਸਟੇਸ਼ਨ ਪੱਧਰ ਤੇ ਹੀ ਹੱਲ ਹੋਣ ਸਮੱਸਿਆਵਾਂ- ਗੌਰਵ ਯਾਦਵ

ਡੀਜੀਪੀ ਗੌਰਵ ਯਾਦਵ ਨੇ ਕਿਹਾ- ਅਸੀਂ ਮਿਲ ਕੇ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ। ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਪੁਲਿਸ ਮੁਲਾਜ਼ਮਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਡੀਜੀਪੀ ਯਾਦਵ ਨੇ ਐਸਐਚਓਜ਼ ਅਤੇ ਹੋਰ ਹੇਠਲੇ ਪੱਧਰ ਦੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਵਿੱਚ ਸੰਗਠਿਤ ਅਪਰਾਧ ਅਤੇ ਛੋਟੇ ਅਪਰਾਧਾਂ ਨਾਲ ਨਜਿੱਠਣ ਲਈ ਆਪਣਾ ਧਿਆਨ ਕੇਂਦਰਿਤ ਕਰਨ ਲਈ ਕਿਹਾ।

ਉਨ੍ਹਾਂ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਜਲੰਧਰ ਦੇਹਾਤ ਦੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਵੱਲੋਂ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਡੀਜੀਪੀ ਨੇ ਅੰਮ੍ਰਿਤਸਰ ਦਾ ਦੌਰਾ ਕੀਤਾ ਜਿੱਥੇ ਬੀਤੇ ਕੱਲ੍ਹੇ ਸਵੇਰੇ ਇਸਲਾਮਾਬਾਦ ਇਲਾਕੇ ਵਿੱਚ ਜ਼ੋਰਦਾਰ ਧਮਾਕੇ ਦੀ ਅਵਾਜ਼ ਸੁਣਾਈ ਦਿੱਤੀ ਸੀ। ਇਸ ਮੌਕੇ ਉਹਨਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਵੀ ਮੁਲਾਕਾਤ ਕੀਤੀ।

Exit mobile version