AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਮਕਾਨ ਦੀ ਛੱਤ, 8 ਸਾਲਾ ਮਾਸੂਮ ਸਮੇਤ ਤਿੰਨ ਜੀਅ ਮਲਬੇ ਹੇਠ ਦੱਬੇ

ਜਲੰਧਰ ਦੇ ਢੰਨ ਮੁਹੱਲਾ ਗਰਾਊਂਡ ਨੇੜੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਪੁਰਾਣੇ ਮਕਾਨ ਦੀ ਛੱਤ ਅਚਾਨਕ ਢਹਿ-ਢੇਰੀ ਹੋਣ ਕਾਰਨ ਪਿਓ-ਪੁੱਤ ਸਮੇਤ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਮੁੱਚਾ ਪਰਿਵਾਰ ਘਰ ਦੇ ਅੰਦਰ ਗੂੜ੍ਹੀ ਨੀਂਦ ਵਿੱਚ ਸੁੱਤਾ ਹੋਇਆ ਸੀ। ਛੱਤ ਡਿੱਗਣ ਕਾਰਨ ਦੀਪਕ ਅਤੇ ਉਸ ਦਾ 8 ਸਾਲਾ ਮਾਸੂਮ ਬੱਚਾ ਮਲਬੇ ਦੇ ਹੇਠਾਂ ਬੁਰੀ ਤਰ੍ਹਾਂ ਦੱਬ ਗਏ।

ਜਲੰਧਰ 'ਚ ਸੁੱਤੇ ਪਏ ਪਰਿਵਾਰ 'ਤੇ ਡਿੱਗੀ ਮਕਾਨ ਦੀ ਛੱਤ, 8 ਸਾਲਾ ਮਾਸੂਮ ਸਮੇਤ ਤਿੰਨ ਜੀਅ ਮਲਬੇ ਹੇਠ ਦੱਬੇ
davinder-kumar-jalandhar
| Published: 22 Sep 2026 22:58 PM IST
Share

ਜਲੰਧਰ ਦੇ ਢੰਨ ਮੁਹੱਲਾ ਗਰਾਊਂਡ ਨੇੜੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਪੁਰਾਣੇ ਮਕਾਨ ਦੀ ਛੱਤ ਅਚਾਨਕ ਢਹਿ-ਢੇਰੀ ਹੋਣ ਕਾਰਨ ਪਿਓ-ਪੁੱਤ ਸਮੇਤ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਮੁੱਚਾ ਪਰਿਵਾਰ ਘਰ ਦੇ ਅੰਦਰ ਗੂੜ੍ਹੀ ਨੀਂਦ ਵਿੱਚ ਸੁੱਤਾ ਹੋਇਆ ਸੀ। ਛੱਤ ਡਿੱਗਣ ਕਾਰਨ ਦੀਪਕ ਅਤੇ ਉਸ ਦਾ 8 ਸਾਲਾ ਮਾਸੂਮ ਬੱਚਾ ਮਲਬੇ ਦੇ ਹੇਠਾਂ ਬੁਰੀ ਤਰ੍ਹਾਂ ਦੱਬ ਗਏ।

ਜ਼ੋਰਦਾਰ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਗੁਆਂਢੀ ਅਤੇ ਮੁਹੱਲਾ ਨਿਵਾਸੀ ਤੁਰੰਤ ਮੌਕੇ ਤੇ ਇਕੱਠੇ ਹੋਏ ਅਤੇ ਰਾਹਤ ਕਾਰਜ ਆਰੰਭ ਦਿੱਤੇ। ਸਥਾਨਕ ਲੋਕਾਂ ਨੇ ਭਾਰੀ ਜੱਦੋ-ਜਹਿਦ ਤੋਂ ਬਾਅਦ ਮਲਬਾ ਹਟਾ ਕੇ ਦੀਪਕ ਅਤੇ ਉਸ ਦੇ ਮਾਸੂਮ ਬੱਚੇ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਤੁਰੰਤ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ। ਇਸ ਹਾਦਸੇ ਵਿੱਚ ਦੀਪਕ ਦੇ ਸਿਰ ਅਤੇ ਹੱਥਾਂ ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਉਸ ਦੇ 8 ਸਾਲਾ ਬੱਚੇ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਸਥਿਤੀ ਚਿੰਤਾਜਨਕ ਦੱਸੀ ਜਾ ਰਹੀ ਹੈ।

ਗ਼ਰੀਬੀ ਦੀ ਮਾਰ ਹੇਠ ਆਇਆ ਪਰਿਵਾਰ

ਪੀੜਤ ਦੀਪਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਟੋ ਰਿਕਸ਼ਾ ਚਲਾ ਕੇ ਕਿਸੇ ਤਰ੍ਹਾਂ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਉਨ੍ਹਾਂ ਦਾ ਇਹ ਮਕਾਨ ਕਾਫ਼ੀ ਪੁਰਾਣਾ ਅਤੇ ਜੱਦੀ-ਪੁਸ਼ਤੀ ਹੈ, ਜਿਸ ਦੀਆਂ ਛੱਤਾਂ ਲੰਮੇ ਸਮੇਂ ਤੋਂ ਬੇਹੱਦ ਖਸਤਾਹਾਲ ਅਤੇ ਖ਼ਸਤਾ ਹਾਲਤ ਵਿੱਚ ਸਨ। ਰਾਤ ਦੇ ਕਰੀਬ 3:30 ਵਜੇ ਜਦੋਂ ਉਹ ਆਪਣੇ ਪਰਿਵਾਰ ਸਮੇਤ ਕਮਰੇ ਵਿੱਚ ਸੁੱਤਾ ਪਿਆ ਸੀ, ਤਾਂ ਅਚਾਨਕ ਛੱਤ ਧੜੰਮ ਕਰਕੇ ਹੇਠਾਂ ਆ ਡਿੱਗੀ ਅਤੇ ਪਰਿਵਾਰ ਦੇ ਮੈਂਬਰ ਮਲਬੇ ਹੇਠ ਦੱਬੇ ਗਏ। ਇਸ ਹਾਦਸੇ ਤੋਂ ਬਾਅਦ ਪਰਿਵਾਰ ਪੂਰੀ ਤਰ੍ਹਾਂ ਬੇਘਰ ਹੋ ਗਿਆ ਹੈ ਅਤੇ ਉਨ੍ਹਾਂ ਦੇ ਸਿਰ ਤੇ ਰਹਿਣ ਲਈ ਸੁਰੱਖਿਅਤ ਛੱਤ ਤੱਕ ਨਹੀਂ ਬਚੀ।

ਪ੍ਰਸ਼ਾਸਨ ਅਤੇ ਕੌਂਸਲਰ ਕੋਲ ਵੀ ਨਹੀਂ ਸੁਣਵਾਈ

ਦੀਪਕ ਨੇ ਦੱਸਿਆ ਕਿ ਖ਼ਸਤਾਹਾਲ ਛੱਤਾਂ ਦੀ ਮੁਰੰਮਤ ਲਈ ਮਿਲਣ ਵਾਲੀ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਹਿੱਤ ਉਸ ਨੇ ਇਲਾਕੇ ਦੇ ਕੌਂਸਲਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਕਈ ਵਾਰ ਅਰਜ਼ੀਆਂ ਦਿੱਤੀਆਂ ਸਨ, ਪਰ ਅਫ਼ਸੋਸ ਦੀ ਗੱਲ ਹੈ ਕਿ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਕੋਈ ਹੱਲ ਕੱਢਿਆ ਗਿਆ। ਦੀਪਕ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਉਸ ਦੇ ਪਰਿਵਾਰ ਦੀ ਤੁਰੰਤ ਆਰਥਿਕ ਮਦਦ ਕੀਤੀ ਜਾਵੇ ਅਤੇ ਉਨ੍ਹਾਂ ਦੇ ਰਹਿਣ ਲਈ ਸੁਰੱਖਿਅਤ ਛੱਤ ਅਤੇ ਢੁਕਵਾਂ ਪ੍ਰਬੰਧ ਕਰਵਾਇਆ ਜਾਵੇ, ਤਾਂ ਜੋ ਉਹ ਮੁੜ ਆਪਣੇ ਪਰਿਵਾਰ ਨੂੰ ਇੱਕ ਸੁਰੱਖਿਅਤ ਛੱਤ ਮੁਹੱਈਆ ਕਰਵਾ ਸਕੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...