AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਸ਼ਾ ਛੁਡਾਉ ਕੇਂਦਰ ਤੋਂ ਭੱਜਣ ਵਾਲੇ ਦੋ ਨੌਜਵਾਨਾਂ ਦੀ ਮੌਤ, ਠੇਕੇ ਨੇੜੇ ਮਿਲੀਆਂ ਲਾਸ਼ਾਂ

ਦੋਵੇਂ ਨੌਜਵਾਨ ਦੇਰ ਰਾਤ ਮੋਟਰਸਾਈਕਲ 'ਤੇ ਦੁਕਾਨ 'ਤੇ ਆਏ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਇੱਕ ਹੋਰ ਨੌਜਵਾਨ ਜਗਜੀਤ ਸਿੰਘ ਉਰਫ਼ ਸ਼ਾਕਾ ਪੁੱਤਰ ਸਵਰਨ ਸਿੰਘ, ਵਾਸੀ ਪਿੰਡ ਰਿਹਾਣਾ ਜੱਟਾਂ, ਹੁਸ਼ਿਆਰਪੁਰ ਵੀ ਸੀ। ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਨੀਂਦ ਆ ਰਹੀ ਸੀ ਤੇ ਉਹ ਸੌਂ ਗਏ ਸਨ। ਜਦੋਂ ਉਸ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠੇ। ਇਹ ਦੇਖ ਕੇ ਸ਼ਾਕਾ ਆਪਣੇ ਮੋਟਰਸਾਈਕਲ 'ਤੇ ਮੌਕੇ ਤੋਂ ਭੱਜ ਗਿਆ।

ਨਸ਼ਾ ਛੁਡਾਉ ਕੇਂਦਰ ਤੋਂ ਭੱਜਣ ਵਾਲੇ ਦੋ ਨੌਜਵਾਨਾਂ ਦੀ ਮੌਤ, ਠੇਕੇ ਨੇੜੇ ਮਿਲੀਆਂ ਲਾਸ਼ਾਂ
davinder-kumar-jalandhar
| Updated On: 06 Oct 2025 11:36 AM IST
Share

ਜਲੰਧਰ ਦੇ ਨਸ਼ਾ ਛੁਡਾਊ ਕੇਂਦਰ ਤੋਂ ਭੱਜਣ ਵਾਲੇ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਭੋਗਪੁਰ ਥਾਣੇ ਦੀ ਲਾਧੜਾ ਪੁਲਿਸ ਚੌਕੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਿੰਘਪੁਰ ਪਿੰਡ ਚ ਇੱਕ ਸ਼ਰਾਬ ਦੀ ਦੁਕਾਨ ਦੇ ਨੇੜੇ ਬੀਤੀ ਦੇਰ ਰਾਤ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਮ੍ਰਿਤਕਾਂ ਦੀ ਪਛਾਣ 35 ਸਾਲਾ ਗੁਰਸੇਵਕ ਪੁੱਤਰ ਸਰਬਜੀਤ ਸਿੰਘ ਵਾਸੀ ਕੋਟਲੀ ਪਿੰਡ, ਹੁਸ਼ਿਆਰਪੁਰ ਜ਼ਿਲ੍ਹੇ ਦੇ 30 ਸਾਲਾ ਨਵਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕਾਲਾ ਸੰਘਿਆਂ, ਕਪੂਰਥਲਾ ਵਜੋਂ ਹੋਈ ਹੈ।

ਸ਼ਰਾਬ ਦੁਕਾਨ ਦੇ ਕਰਮਚਾਰੀ ਤੋਂ ਪੁੱਛ-ਗਿੱਛ

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਦੌਰਾਨ ਸਿੰਘਪੁਰ ਪਿੰਡ ਚ ਸ਼ਰਾਬ ਦੀ ਦੁਕਾਨ ਦੇ ਕਰਮਚਾਰੀ ਸੁਖਬੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ। ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਦੋਵੇਂ ਵਿਅਕਤੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਬੁੱਲੋਵਾਲ ਸਥਿਤ ਨਸ਼ਾ ਛੁਡਾਊ ਕੇਂਦਰ ਚ ਉਸ ਨਾਲ ਦਾਖਲ ਹੋਏ ਸਨ, ਜਿੱਥੇ ਉਨ੍ਹਾਂ ਦੀ ਦੋਸਤੀ ਹੋ ਗਈ। ਉਹ 3 ਅਕਤੂਬਰ ਨੂੰ ਨਸ਼ਾ ਛੁਡਾਊ ਕੇਂਦਰ ਤੋਂ ਭੱਜ ਗਏ ਸਨ।

ਤੀਜਾ ਸਾਥੀ ਹੋਇਆ ਫਰਾਰ

ਦੋਵੇਂ ਨੌਜਵਾਨ ਦੇਰ ਰਾਤ ਮੋਟਰਸਾਈਕਲ ‘ਤੇ ਦੁਕਾਨ ‘ਤੇ ਆਏ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਇੱਕ ਹੋਰ ਨੌਜਵਾਨ ਜਗਜੀਤ ਸਿੰਘ ਉਰਫ਼ ਸ਼ਾਕਾ ਪੁੱਤਰ ਸਵਰਨ ਸਿੰਘ, ਵਾਸੀ ਪਿੰਡ ਰਿਹਾਣਾ ਜੱਟਾਂ, ਹੁਸ਼ਿਆਰਪੁਰ ਵੀ ਸੀ। ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਨੀਂਦ ਆ ਰਹੀ ਸੀ ਤੇ ਉਹ ਸੌਂ ਗਏ ਸਨ। ਜਦੋਂ ਉਸ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠੇ। ਇਹ ਦੇਖ ਕੇ ਸ਼ਾਕਾ ਆਪਣੇ ਮੋਟਰਸਾਈਕਲ ‘ਤੇ ਮੌਕੇ ਤੋਂ ਭੱਜ ਗਿਆ। ਜਦੋਂ ਲੋਕਾਂ ਨੇ ਦੋਵਾਂ ਨੌਜਵਾਨਾਂ ਨੂੰ ਬੇਹੋਸ਼ ਦੇਖਿਆ ਤਾਂ ਉਨ੍ਹਾਂ ਨੇ 108 ਐਂਬੂਲੈਂਸ ਅਤੇ ਸਿਹਤ ਵਿਭਾਗ ਨੂੰ ਸੂਚਿਤ ਕੀਤਾ। ਸਿਹਤ ਵਿਭਾਗ ਦੀ 108 ਐਂਬੂਲੈਂਸ ਨੇ ਦੋਵਾਂ ਨੌਜਵਾਨਾਂ ਨੂੰ ਕਾਲਾ ਬੱਕਰਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਚ ਲੈ ਲਿਆ ਹੈ।

ਪੁਲਿਸ ਜਾਂਚ ਚ ਕੀ ਸਾਹਮਣੇ ਆਇਆ?

ਪੁਲਿਸ ਅਨੁਸਾਰ, ਤਿੰਨੋਂ ਨੌਜਵਾਨ ਬੁੱਲੋਵਾਲ ਦੇ ਨਸ਼ਾ ਛੁਡਾਊ ਕੇਂਦਰ ਤੋਂ ਭੱਜ ਗਏ ਸਨ ਤੇ ਜ਼ਿਆਦਾ ਮਾਤਰਾ ਚ ਨਸ਼ੀਲੇ ਪਦਾਰਥ ਲੈ ਲਏ ਸਨ। ਭੋਗਪੁਰ ਵੱਲ ਜਾਂਦੇ ਸਮੇਂ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਤੇ ਜ਼ਖਮੀ ਕਰ ਦਿੱਤਾ। ਗੁਰਸੇਵਕ ਤੇ ਨਵਦੀਪ ਸਿੰਘ ਨੂੰ ਜ਼ਖਮੀ ਤੇ ਜ਼ਿਆਦਾ ਨਸ਼ੇ ਕਾਰਨ ਬੁਰੀ ਹਾਲਤ ਚ ਦੇਖ ਕੇ, ਜਗਜੀਤ ਸਿੰਘ ਉਰਫ਼ ਸ਼ਾਕਾ ਸਿੰਘਪੁਰ ਤੋਂ ਭੱਜ ਗਿਆ। ਉਨ੍ਹਾਂ ਚੋਂ ਇੱਕ ਲਾਸ਼ ‘ਤੇ ਕੁਝ ਸੱਟਾਂ ਵੀ ਸਨ।

Follow Us
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...