AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਨਸ਼ਾ ਤਸਕਰ ਦੇ ਘਰ ਚੱਲਿਆ ਪੀਲਾ ਪੰਜਾ, ਜੇਲ੍ਹ ‘ਚ ਬੰਦ ਹੈ ਆਰੋਪੀ; ਮੌਕੇ ‘ਤੇ ਪੁੱਜੇ ਪੁਲਿਸ ਕਮਿਸ਼ਨਰ

ਜਲੰਧਰ ਵੈਸਟ ਦੇ ਮੁਹੱਲਾ ਤੇਜ਼ ਮੋਹਨ ਨਗਰ ਵਿਖੇ ਨਸ਼ਾ ਤਸਕਰੀ ਦੇ ਮੁਲਜ਼ਮ ਗਗਨਦੀਪ ਸਿੰਘ ਦੇ 70 ਸਾਲ ਪੁਰਾਣੇ ਖ਼ਸਤਾਹਾਲ ਮਕਾਨ ਤੇ ਪੁਲਿਸ ਅਤੇ ਨਗਰ ਨਿਗਮ ਵੱਲੋਂ ਬੁਲਡੋਜ਼ਰ ਚਲਾਇਆ ਗਿਆ। ਜੇਲ੍ਹ ਵਿੱਚ ਬੰਦ ਗਗਨਦੀਪ ਖ਼ਿਲਾਫ਼ 7 ਪਰਚੇ ਦਰਜ ਹਨ। ਪੁਲਿਸ ਕਮਿਸ਼ਨਰ ਅਨੁਸਾਰ ਨਸ਼ੇ ਦੀ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਵਿਰੁੱਧ ਸਖ਼ਤ ਮੁਹਿੰਮ ਜਾਰੀ ਰਹੇਗੀ।

ਜਲੰਧਰ 'ਚ ਨਸ਼ਾ ਤਸਕਰ ਦੇ ਘਰ ਚੱਲਿਆ ਪੀਲਾ ਪੰਜਾ, ਜੇਲ੍ਹ 'ਚ ਬੰਦ ਹੈ ਆਰੋਪੀ; ਮੌਕੇ 'ਤੇ ਪੁੱਜੇ ਪੁਲਿਸ ਕਮਿਸ਼ਨਰ
davinder-kumar-jalandhar
| Published: 30 Oct 2026 17:02 PM IST
Share

ਜਲੰਧਰ ਵੈਸਟ ਅਧੀਨ ਪੈਂਦੇ ਬਸਤੀ ਸ਼ੇਖ ਦੇ ਮੁਹੱਲਾ ਤੇਜ਼ ਮੋਹਨ ਨਗਰ ਵਿਖੇ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਇੱਕ ਮੁਲਜ਼ਮ ਦੇ ਘਰ ‘ਤੇ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਚਲਾਉਣ ਦੀ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਹਾਲਾਂਕਿ, ਇਹ ਰਿਹਾਇਸ਼ੀ ਇਮਾਰਤ ਲਗਭਗ 70 ਸਾਲ ਪੁਰਾਣੀ ਅਤੇ ਕਾਫ਼ੀ ਖ਼ਸਤਾਹਾਲ ਸੀ, ਜੋ ਕਾਰਵਾਈ ਦੌਰਾਨ ਖ਼ੁਦ-ਬ-ਖ਼ੁਦ ਵੀ ਢਹਿ-ਢੇਰੀ ਹੋ ਰਹੀ ਨਜ਼ਰ ਆਈ। ਜਾਣਕਾਰੀ ਅਨੁਸਾਰ ਨਸ਼ਾ ਤਸਕਰੀ ਦੇ ਮਾਮਲੇ ‘ਚ ਨਾਮਜ਼ਦ ਮੁੱਖ ਮੁਲਜ਼ਮ ਗਗਨਦੀਪ ਸਿੰਘ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ।

ਇਹ ਕਾਰਵਾਈ ਪੰਜਾਬ ਪੁਲਿਸ ਅਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਕਾਰਵਾਈ ਦੌਰਾਨ ਕਿਸੇ ਵੀ ਤਰ੍ਹਾਂ ਦੇ ਵਿਰੋਧ ਜਾਂ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਮੌਕੇ ‘ਤੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਖ਼ੁਦ ਪੁਲਿਸ ਕਮਿਸ਼ਨਰ ਵੀ ਮੌਕੇ ‘ਤੇ ਪਹੁੰਚੇ ਅਤੇ ਸਮੁੱਚੀ ਕਾਰਵਾਈ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਗਗਨਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 7 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਵੇਲੇ ਨਸ਼ਾ ਤਸਕਰੀ ਦੇ ਦੋਸ਼ ਹੇਠ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਜ਼ਮ ਦੀਆਂ ਕਈ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਨਸ਼ਾ ਵੇਚ ਕੇ ਕਾਲੀ ਕਮਾਈ ਨਾਲ ਬਣਾਈਆਂ ਗਈਆਂ ਜਾਇਦਾਦਾਂ ‘ਤੇ ਸਖ਼ਤ ਕਾਰਵਾਈ ਕਰਨ ਦੇ ਪ੍ਰਾਪਤ ਹੁਕਮਾਂ ਤਹਿਤ ਹੀ ਇਹ ਕਦਮ ਚੁੱਕਿਆ ਗਿਆ ਹੈ।

ਦਾਦੇ ਵੱਲੋਂ ਬਣਵਾਇਆ ਗਿਆ ਸੀ ਮਕਾਨ

ਸਥਾਨਕ ਵਸਨੀਕਾਂ ਅਤੇ ਪਰਿਵਾਰਕ ਜਾਣਕਾਰੀ ਅਨੁਸਾਰ ਇਹ ਮਕਾਨ ਮੁਲਜ਼ਮ ਦੇ ਦਾਦੇ ਵੱਲੋਂ ਬਣਵਾਇਆ ਗਿਆ ਦੱਸਿਆ ਜਾ ਰਿਹਾ ਹੈ। ਇਸੇ ਪੁਰਾਣੇ ਘਰ ਵਿੱਚ ਗਗਨਦੀਪ ਸਿੰਘ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਗਗਨਦੀਪ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਮਕਾਨ ਵਿੱਚ ਉਸ ਦੀ ਪਤਨੀ, ਦੋ ਪੁੱਤਰ ਅਤੇ ਇੱਕ ਛੋਟੀ ਧੀ ਰਹਿ ਰਹੇ ਸਨ।

ਅਗਸਤ ਮਹੀਨੇ ਦੂਜੀ ਵਾਰ ਹੋਈ ਸੀ ਗ੍ਰਿਫ਼ਤਾਰੀ

ਪੁਲਿਸ ਰਿਕਾਰਡ ਮੁਤਾਬਕ ਮਕਾਨ ਮਾਲਕ ਗਗਨਦੀਪ ਸਿੰਘ ਇਲਾਕੇ ਵਿੱਚ ਲੰਮੇ ਸਮੇਂ ਤੋਂ ਨਸ਼ੇ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਰਿਹਾ ਹੈ। ਇਸੇ ਸਾਲ ਅਗਸਤ ਮਹੀਨੇ ਦੌਰਾਨ ਪੁਲਿਸ ਨੇ ਉਸ ਨੂੰ ਦੂਜੀ ਵਾਰ ਐੱਨ.ਡੀ.ਪੀ.ਐੱਸ. ਐਕਟ (NDPS Act) ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਰਾਹੀਂ ਜੇਲ੍ਹ ਭੇਜ ਦਿੱਤਾ ਸੀ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ ਸਮੂਹ ਗ਼ੈਰ-ਕਾਨੂੰਨੀ ਜਾਇਦਾਦਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਤੇਜ਼ ਮੋਹਨ ਨਗਰ ਵਿਖੇ ਪ੍ਰਸ਼ਾਸਨ ਅਤੇ ਪੁਲਿਸ ਦੀ ਸਾਂਝੀ ਹਾਜ਼ਰੀ ਵਿੱਚ ਇਹ ਢਾਹੁਣ ਦੀ ਕਾਰਵਾਈ ਨੇਪਰੇ ਚਾੜ੍ਹੀ ਗਈ ਹੈ। ਸ਼ਹਿਰ ਵਿੱਚ ਇਸ ਕਾਰਵਾਈ ਨੂੰ ਨਸ਼ਾ ਤਸਕਰਾਂ ਵਿਰੁੱਧ ਪ੍ਰਸ਼ਾਸਨ ਦੇ ਸਖ਼ਤ ਰੁਖ਼ ਅਤੇ ਵੱਡੀ ਮੁਹਿੰਮ ਵਜੋਂ ਵੇਖਿਆ ਜਾ ਰਿਹਾ ਹੈ।

Follow Us
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...