AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar Bypoll 2023: ਜਲੰਧਰ ਜਿਮਨੀ ਚੋਣ ਲਈ AAP ‘ਤੇ ਗੰਭੀਰ ਇਲਜ਼ਾਮ, ਕਰਮਜੀਤ ਕੌਰ ਨੇ ਚੋਣ ਕਮੀਸ਼ਨ ਨੂੰ ਭੇਜੀ ਸ਼ਿਕਾਇਤ

ਜਲੰਧਰ ਜਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਕਰਮਜੀਤ ਕੌਰ, ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਅਤੇ ਬੀਜੇਪੀ ਨੇ AAP 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਵਿਰੋਧੀ ਧੀਰਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਬਾਹਰੀ ਵਰਕਰ ਹਾਲੇ ਵੀ ਹਲਕੇ ਵਿੱਚ ਮੌਜੂਦ ਹਨ। ਕਰਮਜੀਤ ਕੌਰ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਹੈ।

Jalandhar Bypoll 2023: ਜਲੰਧਰ ਜਿਮਨੀ ਚੋਣ ਲਈ AAP 'ਤੇ ਗੰਭੀਰ ਇਲਜ਼ਾਮ, ਕਰਮਜੀਤ ਕੌਰ ਨੇ ਚੋਣ ਕਮੀਸ਼ਨ ਨੂੰ ਭੇਜੀ ਸ਼ਿਕਾਇਤ
davinder-kumar-jalandhar
| Updated On: 10 May 2023 14:52 PM IST
Share
Jalandhar Election 2023 Updates: ਜਲੰਧਰ ਜਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਨੇ ਆਮ ਆਦਮੀ ਪਾਰਟੀ ਤੇ ਗੰਭਰੀ ਇਲਜ਼ਾਮ ਲਗਾਏ ਹਨ। ਕਰਮਜੀਤ ਕੌਰ ਨੇ ਚੋਣ ਕਮੀਸ਼ਨ ਨੂੰ ਸ਼ਿਕਾਇਤ ਭੇਜੀ ਹੈ ਕਿ ਆਮ ਆਦਮੀ ਪਾਰਟੀ ਦੇ ਬਾਹਰੀ ਵਰਕਰ ਹਾਲੇ ਵੀ ਹਲਕੇ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਦੀ ਉਮੀਦਵਾਰੀ ਰੱਦ ਕੀਤੀ ਜਾਵੇ। ਉਥੇ ਬੀਜੇਪੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਨੇ ਸੁੱਰਖਿਆਂ ਵਿਵਸਥਾ ਨੂੰ ਲੈ ਸਵਾਲ ਚੁੱਕੇ ਹਨ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੇਣ ਦੀ ਗੱਲ ਆਖੀ ।

ਕਰਮਜੀਤ ਕੌਰ ਨੇ ਚੋਣ ਕਮੀਸ਼ਨ ਨੂੰ ਭੇਜੀ ਸ਼ਿਕਾਇਤ

ਜਲੰਧਰ ਜਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਨੇ ਚੋਣ ਕਮੀਸ਼ਨ ਨੂੰ ਸ਼ਿਕਾਇਤ ਭੇਜੀ ਹੈ। ਕਰਮਜੀਤ ਕੌਰ ਚੌਧਰੀ (Karmjit Kaur) ਮੁਤਾਬਕ ਆਮ ਆਦਮੀ ਪਾਰਟੀ ਦੇ ਬਾਹਰੀ ਵਰਕਰ ਹਾਲੇ ਵੀ ਹਲਕੇ ਵਿੱਚ ਮੌਜੂਦ ਹਨ। ਕਰਮਜੀਤ ਕੌਰ ਮੁਤਾਬਕ ਅਧਿਕਾਰੀ ਮੂਕ ਦਰਸ਼ਨ ਬਣੇ ਹਨ ਹਨ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਦੀ ਉਮੀਦਵਾਰੀ ਰੱਦ ਕੀਤੀ ਜਾਵੇ। ਉਨ੍ਹਾਂ ਮੁਤਾਬਕ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਵੀ ਹੋ ਰਹੀ ਹੈ।

ਇੰਦਰ ਇਕਬਾਲ ਸਿੰਘ ਨੇ ਸੁੱਰਖਿਆ ਵਿਵਸਥਾ ‘ਤੇ ਚੁੱਕੇ ਸਵਾਲ

ਜਲੰਧਰ ਜਿਮਨੀ ਚੋਣ ਲਈ ਬੀਜੇਪੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ (Inder Iqbal Singh) ਨੇ ਸੁੱਰਖਿਆਂ ਵਿਵਸਥਾ ਨੂੰ ਲੈ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਬਾਹਰੀ ਜਿਲ੍ਹੇ ਤੋਂ ਆਈ ਲੀਡਰਸ਼ਿਪ ਸਰੇਆਮ ਘੁੰਮ ਰਹੇ ਹਨ। ਅਸੀਂ ਇਸ ਗੱਲ ਨੂੰ ਲੈ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਭ ਤੋਂ ਤੁਰੰਤ ਬਾਹਰ ਕਰਨਾ ਚਾਹਿਦਾ ਹੈ ਅਤੇ ਬਣਦੀ ਕਾਰਵਾਈ ਕਰਨ ਚਾਹਿਦੀ ਹੈ।

ਜਲੰਧਰ ਦੇ ਨੌਰਥ ਹਲਕੇ ‘ਚ ਬੂਥ ਕੈਪਚਰਿੰਗ

ਜਲੰਧਰ ਦੇ ਨੌਰਥ ਹਲਕੇ ਵਿੱਚ ਬੂਥ ਕੈਪਚਰਿੰਗ ਸਬੰਧੀ ਇੱਕ ਵੀਡੀਓ ਸਾਹਮਣੇ ਆਈ ਹੈ। ਇੱਕ ਮਹਿਲਾ ਕਾਂਗਰਸ ਵਰਕਰ ਨੇ ਇਲਜ਼ਾਮ ਲਗਾਇਆ ਹੈ ਕਿ ਉਹ ਆਪਣੇ ਬੂਥ ‘ਤੇ ਬੈਠ ਕੇ ਕੰਮ ਕਰ ਰਹੇ ਸਨ। ਇਸ ਦੌਰਾਨ ਬੂਥ ਕੈਪਚਰਿੰਗ ਕਰਨ ਆਏ ਆਮ ਆਦਮੀ ਪਾਰਟੀ ਦੇ ਲੋਕਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਕੱਪੜੇ ਫਾੜ ਦਿੱਤੇ। ਕਾਂਗਰਸ ਮਹਿਲਾ ਵਰਕਰ ਨੇ ਦੱਸਿਆ ਕਿ ਉਸ ਨਾਲ ਬੈਠੇ ਪਾਰਟੀ ਦੇ ਦੂਜੇ ਵਰਕਰਾਂ ਨਾਲ ਵੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਫੋਨ ਵੀ ਖੋਹ ਲੈ ਗਏ। ਮਹਿਲਾ ਨੇ ਗੰਭੀਰ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਗੰਜੀ ਅਤੇ ਬੌਬੀ ਨੇ ਸ਼ਾਮ ਤੱਕ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ, ਜੇਕਰ ਉਸ ਦੇ ਪੁੱਤਰ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਵੀ ਹੋਇਆ ਤਾਂ ਇਸ ਲਈ ਬੌਬੀ ਅਤੇ ਗੰਜੀ ਜ਼ਿੰਮੇਵਾਰ ਹੋਣਗੇ।

ਵਿਧਾਇਕ ਦਿਲਜੀਤ ਸਿੰਘ ਭੋਲਾ ‘ਤੇ ਪੈਸ ਵੰਡਣ ਦਾ ਇਲਜ਼ਾਮ

ਜਲੰਧਰ ‘ਚ ਭਾਜਪਾ ਦੇ ਸਰਬਜੀਤ ਸਿੰਘ ਮੱਕੜ ਨੇ ਇਲਜ਼ਾਮ ਲਾਇਆ ਹੈ ਕਿ ‘ਆਪ’ ਦੇ ਵਿਧਾਇਕ ਦਿਲਜੀਤ ਸਿੰਘ ਭੋਲਾ ਜਲੰਧਰ ਛਾਉਣੀ ‘ਚ ਸਕੂਟਰ ‘ਤੇ ਘੁੰਮ ਕੇ ਪੈਸੇ ਵੰਡ ਰਹੇ ਹਨ। ਜਦਕਿ ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਬਾਹਰੋਂ ਕੋਈ ਵੀ ਆਗੂ ਜਲੰਧਰ ਵਿੱਚ ਨਹੀਂ ਰਹਿ ਸਕਦਾ, ਫਿਰ ਉਹ ਇਥੇ ਕੀ ਕਰ ਰਹੇ ਹਨ।

AAP ਅਤੇ ਕਾਂਗਰਸ ਵਰਕਰਾਂ ਵਿਚਾਲੇ ਝੜਪ

ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸੇ ਦੌਰਾਨ ਸ਼ਾਹਕੋਟ ਦੇ ਪਿੰਡ ਰੂਪੇਵਾਲਾ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ। ਕਾਂਗਰਸ ਨੇ ਇਲਜ਼ਾਮ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ।

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਚੁੱਕੇ ਸਵਾਲ

ਜਲੰਧਰ ਜਿਮਨੀ ਚੋਣਾਂ ਲਈ ਕਾਂਗਰਸੀ ਵਿਧਾਇਕ ਪਰਗਟ ਸਿੰਘ (Pargat Singh) ਨੇ ਚੋਣ ਕਮੀਸ਼ਨ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਸੁੱਤਾ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਦੇ ਵਰਕਰ ਹਰ ਬੂਥ ਤੇ ਬੈਠੇ ਹੋਏ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...