AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ: ਕੇਸਰ ਧਾਮੀ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ, 2 ਬਦਮਾਸ਼ ਜ਼ਖ਼ਮੀ; 48 ਘੰਟਿਆਂ ਅੰਦਰ ਕੀਤਾ ਗ੍ਰਿਫ਼ਤਾਰ

ਜਲੰਧਰ ਦੇ ਆਦਮਪੁਰ ਵਿੱਚ ਦੋ ਦਿਨ ਪਹਿਲਾਂ ਹੋਏ ਕੇਸਰ ਧਾਮੀ ਕਤਲ ਕਾਂਡ ਦੇ ਦੋ ਸ਼ੱਕੀਆਂ ਨੂੰ ਪੁਲਿਸ ਨੇ ਇੱਕ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਜਲੰਧਰ ਦਿਹਾਤੀ ਪੁਲਿਸ ਨੇ ਸਵੇਰੇ 8 ਵਜੇ ਦੇ ਕਰੀਬ ਅਪਰਾਧੀਆਂ ਨੂੰ ਘੇਰ ਲਿਆ ਅਤੇ ਜਦੋਂ ਉਨ੍ਹਾਂ ਨੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਟਕਰਾਅ ਹੋ ਗਿਆ।

ਜਲੰਧਰ: ਕੇਸਰ ਧਾਮੀ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ, 2 ਬਦਮਾਸ਼ ਜ਼ਖ਼ਮੀ; 48 ਘੰਟਿਆਂ ਅੰਦਰ ਕੀਤਾ ਗ੍ਰਿਫ਼ਤਾਰ
Follow Us
davinder-kumar-jalandhar
| Updated On: 18 Jan 2026 11:47 AM IST

ਜਲੰਧਰ ਦੇ ਆਦਮਪੁਰ ਵਿੱਚ ਪੁਲਿਸ ਨੇ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਹੋਏ ਕਤਲ ਕੇਸ ਦੇ ਸਬੰਧ ਵਿੱਚ ਫਰਾਰ ਮੁਲਜ਼ਮਾਂ ਨੂੰ ਇੱਕ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ। ਪੁਲਿਸ ਡਰੌਲੀ ਕਲਾਂ ਦੇ ਨੇੜੇ ਤਾਇਨਾਤ ਸੀ। ਜਿੱਥੇ ਪੁਲਿਸ ਨੂੰ ਇਨਪੁੱਟ ਮਿਲਿਆ ਸੀ ਕਿ ਦੋ ਦਿਨ ਪਹਿਲਾਂ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ ਪਿੰਡ ਸਦਰਾ ਸੋਢੀਆਂ ਬੁੱਲੋਵਾਲ ਦੇ ਰਹਿਣ ਵਾਲੇ 22 ਸਾਲਾ ਕੇਸਰ ਧਾਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਫਰਾਰੇ ਹੋਏ ਜੱਸਾ ਅਤੇ ਉਸ ਦਾ ਸਾਥੀ ਇਲਾਕੇ ਵਿੱਚ ਹਥਿਆਰ ਲੁਕਾ ਕੇ ਭੱਜ ਗਏ ਸਨ। ਉਹ ਹਥਿਆਰ ਲੈਣ ਲਈ ਆ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਜਾਲ ਵਿਛਾ ਕੇ ਉਨ੍ਹਾਂ ਦਾ ਇੰਤਜ਼ਾਰ ਕਰ ਰਹੀ ਸੀ।

48 ਘੰਟਿਆਂ ਅੰਦਰ ਕੀਤਾ ਗ੍ਰਿਫ਼ਤਾਰ

ਹਥਿਆਰ ਚੁੱਕਣ ਤੋਂ ਬਾਅਦ, ਦੋਵੇਂ ਮੁਲਜ਼ਮ ਡਰੌਲੀ ਕਲਾਂ ਤੋਂ ਜਾ ਰਹੇ ਸਨ ਜਦੋਂ ਪੁਲਿਸ ਨੇ ਨਾਕਾਬੰਦੀ ਦੌਰਾਨ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਹ ਪੁਲਿਸ ‘ਤੇ ਗੋਲੀਆਂ ਚਲਾ ਕੇ ਭੱਜਣ ਲੱਗੇ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਤਾਂ ਗੋਲੀਆਂ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਲੱਗੀਆਂ।

ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਫੜ ਲਿਆ। ਪੁਲਿਸ ਨੇ ਦੋਵਾਂ ਮੁਲਜ਼ਮਾਂ ਤੋਂ ਅਪਰਾਧ ਵਿੱਚ ਵਰਤੇ ਗਏ ਦੋ ਪਿਸਤੌਲ ਬਰਾਮਦ ਕੀਤੇ ਅਤੇ ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਸਿਵਲ ਹਸਪਤਾਲ ਲੈ ਗਈ। ਮੁਲਜ਼ਮਾਂ ਨੇ ਪੁਲਿਸ ਗੱਡੀ ਅਤੇ ਪੁਲਿਸ ‘ਤੇ ਚਾਰ ਗੋਲੀਆਂ ਚਲਾਈਆਂ ਸਨ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਨੂੰ ਫੜ ਲਿਆ।

ਪੁਲਿਸ ਨੇ ਟ੍ਰੈਪ ਲਗਾ ਕੇ ਮੁਲਜ਼ਮਾਂ ਨੂੰ ਫੜਿਆ

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪਿਛਲੇ ਦਿਨ ਪੁਰਾਣੀ ਰੰਜਿਸ਼ ਕਾਰਨ ਮੁਲਜ਼ਮ ਜੱਸਾ ਨੇ ਆਪਣੇ ਸਾਥੀ ਨਾਲ ਮਿਲ ਕੇ ਦੁਪਹਿਰ ਸਮੇਂ ਆਦਮਪੁਰ ਸਥਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ ਬਾਈਕ ਸਵਾਰ ਕੇਸਰ ਧਾਮੀ ਦੇ ਸਿਰ ‘ਤੇ ਗੋਲੀ ਮਾਰ ਦਿੱਤੀ ਸੀ ਅਤੇ ਮੌਕੇ ਤੋਂ ਭੱਜ ਗਿਆ ਸੀ।

ਗੋਲੀ ਚਲਾਉਣ ਤੋਂ ਬਾਅਦ ਦੋਵੇਂ ਦੋਸ਼ੀ ਢਕੌਲੀ ਕਲਾਂ ਵਿੱਚ ਹਥਿਆਰ ਲੁਕਾ ਕੇ ਭੱਜ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਜਾਲ ਵਿਛਾ ਕੇ ਡਰੌਲੀ ਕਲਾਂ ਵਿੱਚ ਲੁਕੀ ਹੋਈ ਸੀ। ਸਵੇਰੇ ਦੋਵੇਂ ਮੁਲਜ਼ਮ ਜਦੋਂ ਹਥਿਆਰ ਲੈਣ ਲਈ ਮੌਕੇ ‘ਤੇ ਆਏ ਅਤੇ ਦੋਵਾਂ ਨੇ ਬਾਈਕ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਦੋਵਾਂ ਨੇ ਪੁਲਿਸ ਦੀ ਗੱਡੀ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਦੌਰਾਨ ਪੁਲਿਸ ਨੇ ਵੀ ਗੋਲੀਬਾਰੀ ਕੀਤੀ ਅਤੇ ਦੋਵਾਂ ਨੂੰ ਫੜ ਲਿਆ।

ਜਾਣੋ ਕੀ ਹੈ ਪੂਰਾ ਮਾਮਲਾ

ਤੁਹਾਨੂੰ ਦੱਸ ਦੇਈਏ ਕਿ ਦੋ ਦਿਨ ਪਹਿਲਾਂ ਆਦਮਪੁਰ ਦੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ ਦੁਪਹਿਰ 3 ਵਜੇ ਚਾਰ ਸਾਲ ਪੁਰਾਣੀ ਰੰਜਿਸ਼ ਕਾਰਨ ਬਾਈਕ ਸਵਾਰ ਮੁਲਜ਼ਮ ਜੱਸਾ ਨੇ ਆਪਣੇ ਸਾਥੀ ਨਾਲ ਮਿਲ ਕੇ ਕੇਸਰ ਧਾਮੀ ਦੇ ਸਿਰ ‘ਤੇ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਿਆ।

ਗੋਲੀਬਾਰੀ ਤੋਂ ਬਾਅਦ ਨੇੜੇ-ਤੇੜੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜਿਨ੍ਹਾਂ ਨੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਪਿੰਡ ਸਦਰਾ ਸੋਢੀਆਂ ਬੁੱਲੋਵਾਲ ਦੇ ਰਹਿਣ ਵਾਲੇ 22 ਸਾਲਾ ਕੇਸਰ ਧਾਮੀ ਨੂੰ ਮ੍ਰਿਤਕ ਐਲਾਨ ਦਿੱਤਾ। ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਆਦਮਪੁਰ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,