AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਫ਼ਰਜ਼ੀ CIA ਸਟਾਫ਼ ਬਣ ਰੈਸਟੋਰੈਂਟ ‘ਚ ਦਾਖ਼ਲ ਹੋਏ ਨੌਜਵਾਨ, ਮਾਲਕ ਨੂੰ ਪਿਸਤੌਲ ਦਿਖਾ ਧਮਕਾਇਆ

ਜਲੰਧਰ ਦੇ ਅਰਬਨ ਅਸਟੇਟ ਫ਼ੇਜ਼-2 ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਖ਼ੁਦ ਨੂੰ ਪੁਲਿਸ ਦੇ CIA ਸਟਾਫ਼ ਦੇ ਮੁਲਾਜ਼ਮ ਦੱਸ ਕੇ ਦੋ ਅਣਪਛਾਤੇ ਨੌਜਵਾਨ ਇੱਕ ਰੈਸਟੋਰੈਂਟ ਅੰਦਰ ਦਾਖ਼ਲ ਹੋ ਗਏ। ਇਹ ਨੌਜਵਾਨ ਮੁੱਖ ਦਰਵਾਜ਼ੇ ਦੀ ਥਾਂ ਪਿਛਲੇ ਪਾਸਿਓਂ ਰਸੋਈ ਦੇ ਰਸਤਿਓਂ ਸਿੱਧੇ ਬੇਸਮੈਂਟ ਵਿੱਚ ਪਹੁੰਚ ਗਏ।

ਜਲੰਧਰ 'ਚ ਫ਼ਰਜ਼ੀ CIA ਸਟਾਫ਼ ਬਣ ਰੈਸਟੋਰੈਂਟ 'ਚ ਦਾਖ਼ਲ ਹੋਏ ਨੌਜਵਾਨ, ਮਾਲਕ ਨੂੰ ਪਿਸਤੌਲ ਦਿਖਾ ਧਮਕਾਇਆ
davinder-kumar-jalandhar
| Updated On: 07 Sep 2026 17:25 PM IST
Share

ਜਲੰਧਰ ਦੇ ਅਰਬਨ ਅਸਟੇਟ ਫ਼ੇਜ਼-2 ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਖ਼ੁਦ ਨੂੰ ਪੁਲਿਸ ਦੇ CIA ਸਟਾਫ਼ ਦੇ ਮੁਲਾਜ਼ਮ ਦੱਸ ਕੇ ਦੋ ਅਣਪਛਾਤੇ ਨੌਜਵਾਨ ਇੱਕ ਰੈਸਟੋਰੈਂਟ ਅੰਦਰ ਦਾਖ਼ਲ ਹੋ ਗਏ। ਇਹ ਨੌਜਵਾਨ ਮੁੱਖ ਦਰਵਾਜ਼ੇ ਦੀ ਥਾਂ ਪਿਛਲੇ ਪਾਸਿਓਂ ਰਸੋਈ ਦੇ ਰਸਤਿਓਂ ਸਿੱਧੇ ਬੇਸਮੈਂਟ ਵਿੱਚ ਪਹੁੰਚ ਗਏ। ਅੰਦਰ ਵੜਦਿਆਂ ਹੀ ਉਨ੍ਹਾਂ ਨੇ ਹੱਥ ਵਿੱਚ ਰਿਵਾਲਵਰ ਫੜ ਕੇ ਰੈਸਟੋਰੈਂਟ ਮਾਲਕ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਕਿਸੇ ਨੌਜਵਾਨ ਬਾਰੇ ਪੁੱਛਗਿੱਛ ਕਰਨ ਲੱਗੇ।

ਜਦੋਂ ਰੈਸਟੋਰੈਂਟ ਮਾਲਕ ਨੇ ਸਪੱਸ਼ਟ ਕੀਤਾ ਕਿ ਇਸ ਨਾਂ ਦਾ ਕੋਈ ਵੀ ਵਿਅਕਤੀ ਇੱਥੇ ਕੰਮ ਨਹੀਂ ਕਰਦਾ, ਤਾਂ ਮੁਲਜ਼ਮ ਬਹਿਸਬਾਜ਼ੀ ਕਰਨ ਲੱਗ ਪਏ। ਜਦੋਂ ਮਾਲਕ ਨੇ ਉਨ੍ਹਾਂ ਕੋਲੋਂ ਪੁਲਿਸ ਵਿਭਾਗ ਦਾ ਸ਼ਨਾਖ਼ਤੀ ਕਾਰਡ (ID ਕਾਰਡ) ਮੰਗਿਆ ਤਾਂ ਉਹ ਹਥਿਆਰ ਦਿਖਾ ਕੇ ਧਮਕੀਆਂ ਦਿੰਦੇ ਰਹੇ। ਅਖ਼ੀਰ ਲੋੜੀਂਦਾ ਨੌਜਵਾਨ ਨਾ ਮਿਲਣ ਅਤੇ ਭੇਤ ਖੁੱਲ੍ਹਣ ਦੇ ਡਰੋਂ ਦੋਵੇਂ ਉੱਥੋਂ ਰਫ਼ੂਚੱਕਰ ਹੋ ਗਏ।

3 ਮਹੀਨੇ ਪਹਿਲਾਂ ਖ਼ਰੀਦਿਆ ਸੀ ਰੈਸਟੋਰੈਂਟ

ਰੈਸਟੋਰੈਂਟ ਦੇ ਮਾਲਕ ਅਰੁਣਦੀਪ ਨੇ ਦੱਸਿਆ ਕਿ ਉਨ੍ਹਾਂ ਨੇ ਲਗਭਗ 3 ਮਹੀਨੇ ਪਹਿਲਾਂ ਅਰਬਨ ਅਸਟੇਟ ਫ਼ੇਜ਼-2 ਸਥਿਤ ਇੱਕ ਰੈਸਟੋਰੈਂਟ ਨੂੰ ਟੇਕ-ਓਵਰ ਕੀਤਾ ਸੀ। ਪਹਿਲਾਂ ਵੀ ਇੱਥੇ ਰੈਸਟੋਰੈਂਟ ਹੀ ਚੱਲ ਰਿਹਾ ਸੀ, ਜਿਸ ਨੂੰ ਬਾਅਦ ਵਿੱਚ ਉਨ੍ਹਾਂ ਨੇ ਖ਼ਰੀਦ ਲਿਆ ਅਤੇ ਇਸ ਦਾ ਨਾਂ ‘ਪੈਡਰੀਨੋ’ ਰੱਖਿਆ। ਉਨ੍ਹਾਂ ਦੱਸਿਆ ਕਿ ਕਾਰੋਬਾਰ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਜ਼ਿਆਦਾਤਰ ਸਟਾਫ਼ ਵੀ ਨਵਾਂ ਹੀ ਭਰਤੀ ਕੀਤਾ ਹੈ।

ਕਿਚਨ ਸਟਾਫ਼ ਵੱਲੋਂ ਪੁੱਛਣ ‘ਤੇ ਦਿੱਤੀਆਂ ਧਮਕੀਆਂ

ਅਰੁਣਦੀਪ ਅਨੁਸਾਰ ਐਤਵਾਰ ਰਾਤ ਤਕਰੀਬਨ 9 ਵਜੇ ਦੋ ਅਣਪਛਾਤੇ ਨੌਜਵਾਨ ਰੈਸਟੋਰੈਂਟ ਪੁੱਜੇ। ਉਹ ਮੂਹਰਲੇ ਗੇਟ ਦੀ ਬਜਾਏ ਪਿਛਲੇ ਪਾਸਿਓਂ ਰਸੋਈ ਰਾਹੀਂ ਅੰਦਰ ਦਾਖ਼ਲ ਹੋਏ। ਜਦੋਂ ਕਿਚਨ ਸਟਾਫ਼ ਨੇ ਉਨ੍ਹਾਂ ਨੂੰ ਅੰਦਰ ਆਉਣ ਦਾ ਕਾਰਨ ਪੁੱਛਿਆ ਤਾਂ ਦੋਵਾਂ ਨੇ ਖ਼ੁਦ ਨੂੰ ਸੀ.ਆਈ.ਏ. ਸਟਾਫ਼ ਦੇ ਅਧਿਕਾਰੀ ਦੱਸਦਿਆਂ ਸਟਾਫ਼ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਉਹ ਬਿਨਾਂ ਕਿਸੇ ਰੋਕ-ਟੋਕ ਦੇ ਸਿੱਧਾ ਬੇਸਮੈਂਟ ਵਿੱਚ ਜਾ ਪਹੁੰਚੇ, ਜਿੱਥੇ ਮਾਲਕ ਅਰੁਣਦੀਪ ਆਪਣੇ ਦਫ਼ਤਰ ਵਿੱਚ ਬੈਠੇ ਸਨ।

ਹੱਥ ‘ਚ ਰਿਵਾਲਵਰ ਤਾਣ ਕੇ ਗੁਰਵਿੰਦਰ ਬਾਰੇ ਪੁੱਛਿਆ

ਅਰੁਣਦੀਪ ਨੇ ਖ਼ੁਲਾਸਾ ਕੀਤਾ ਕਿ ਇੱਕ ਨੌਜਵਾਨ ਹੱਥ ਵਿੱਚ ਰਿਵਾਲਵਰ ਫੜ ਕੇ ਬੇਸਮੈਂਟ ਵਿੱਚ ਦਾਖ਼ਲ ਹੋਇਆ। ਉਸ ਨੇ ਹਥਿਆਰ ਦਿਖਾਉਂਦੇ ਹੋਏ ਗੁਰਵਿੰਦਰ ਨਾਂ ਦੇ ਇੱਕ ਨੌਜਵਾਨ ਬਾਰੇ ਪੁੱਛਗਿੱਛ ਕੀਤੀ। ਇਸ ‘ਤੇ ਅਰੁਣਦੀਪ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਇਹ ਰੈਸਟੋਰੈਂਟ ਲਿਆ ਹੈ ਅਤੇ ਗੁਰਵਿੰਦਰ ਨਾਂ ਦਾ ਕੋਈ ਵੀ ਵਿਅਕਤੀ ਹੁਣ ਇੱਥੇ ਨੌਕਰੀ ਨਹੀਂ ਕਰਦਾ। ਇਸ ਗੱਲ ‘ਤੇ ਮੁਲਜ਼ਮ ਉਲਝ ਪਏ ਅਤੇ ਹਥਿਆਰ ਦਿਖਾ ਕੇ ਲਗਾਤਾਰ ਦਹਿਸ਼ਤ ਪਾਉਣ ਲੱਗੇ।

ਆਈ-ਕਾਰਡ ਮੰਗਣ ‘ਤੇ ਖੁੱਲ੍ਹੀ ਪੋਲ

ਇਸ ਦੌਰਾਨ ਮਾਲਕ ਅਰੁਣਦੀਪ ਨੇ ਵੀ ਦਲੇਰੀ ਦਿਖਾਉਂਦਿਆਂ ਬਹਿਸ ਕੀਤੀ ਅਤੇ ਸਾਫ਼ ਕਿਹਾ ਕਿ ਜੇਕਰ ਉਹ ਸੱਚਮੁੱਚ ਪੁਲਿਸ ਮੁਲਾਜ਼ਮ ਹਨ ਤਾਂ ਪਹਿਲਾਂ ਆਪਣਾ ਸ਼ਨਾਖ਼ਤੀ ਕਾਰਡ ਦਿਖਾਉਣ। ਉਨ੍ਹਾਂ ਪੁੱਛਿਆ ਕਿ ਉਹ ਬਿਨਾਂ ਇਜਾਜ਼ਤ ਅੰਦਰ ਕਿਉਂ ਆਏ ਅਤੇ ਗੁਰਵਿੰਦਰ ਦੀ ਭਾਲ ਕਿਉਂ ਕਰ ਰਹੇ ਹਨ। ਜਦੋਂ ਨੌਜਵਾਨ ਕੋਈ ਆਈ-ਕਾਰਡ ਨਾ ਦਿਖਾ ਸਕੇ ਤਾਂ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਕਿ ਉਨ੍ਹਾਂ ਦੀ ਪੋਲ ਖੁੱਲ੍ਹ ਚੁੱਕੀ ਹੈ, ਜਿਸ ਮਗਰੋਂ ਉਹ ਤੁਰੰਤ ਉੱਥੋਂ ਫ਼ਰਾਰ ਹੋ ਗਏ। ਇਹ ਸਾਰੀ ਵਾਰਦਾਤ ਰੈਸਟੋਰੈਂਟ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੀ ਫੁਟੇਜ ਪੁਲਿਸ ਹਵਾਲੇ ਕਰ ਦਿੱਤੀ ਗਈ ਹੈ।

ਪਹਿਲਾਂ ਵੀ ਦੋ ਵਾਰ ਹੋ ਚੁੱਕਾ ਹੈ ਹਮਲਾ : ਰੈਸਟੋਰੈਂਟ ਮਾਲਕ

ਰੈਸਟੋਰੈਂਟ ਮਾਲਕ ਅਰੁਣਦੀਪ ਨੇ ਜਲੰਧਰ ਸ਼ਹਿਰ ਅੰਦਰ ਵਪਾਰੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ‘ਤੇ ਦੋ ਵਾਰ ਪਹਿਲਾਂ ਵੀ ਜਾਨਲੇਵਾ ਹਮਲਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇੱਥੇ ਕੰਮ ਕਰਨ ਵਾਲਿਆਂ ਦਾ ਕੀ ਆਪਸੀ ਵਿਵਾਦ ਸੀ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਲਕ ਦੇ ਬਿਆਨ ਕਲਮਬੰਦ ਕੀਤੇ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਤੱਥਾਂ ਦੇ ਆਧਾਰ ‘ਤੇ ਹੋਵੇਗੀ ਕਾਰਵਾਈ: ਏ.ਸੀ.ਪੀ.

ਮਾਡਲ ਟਾਊਨ ਦੇ ਏ.ਸੀ.ਪੀ. (ACP) ਮਨਮੋਹਨ ਸਿੰਘ ਨੇ ਦੱਸਿਆ ਕਿ ਪੈਡਰੀਨੋ ਰੈਸਟੋਰੈਂਟ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 7 ਦੇ ਮੁੱਖ ਅਫ਼ਸਰ ਪੁਲਿਸ ਫ਼ੋਰਸ ਸਮੇਤ ਮੌਕੇ ‘ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਸਮੇਤ ਹੋਰ ਜ਼ਰੂਰੀ ਵੇਰਵਿਆਂ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...