ਜਲੰਧਰ ‘ਚ ਪਰਾਲੀ ਸਾੜਨ ਦੇ ਮਾਮਲੇ ‘ਚ ਸਰਪੰਚ ਖਿਲਾਫ FIR, ਪੁਲਿਸ ਨੂੰ ਦੇਖ ਕੇ ਪਰਿਵਾਰਕ ਮੈਂਬਰ ਟਰੈਕਟਰ ਛੱਡ ਕੇ ਭੱਜੇ
ਇਸ ਮਾਮਲੇ ਦੀ ਜਾਂਚ ਜੰਡਿਆਲਾ ਥਾਣਾ ਸਦਰ ਦੇ ਇੰਚਾਰਜ ਜਸਵੀਰ ਚੰਦ ਵੱਲੋਂ ਕੀਤੀ ਜਾ ਰਹੀ ਹੈ। ਫਿਲਹਾਲ ਮੁਲਜ਼ਮ ਕਮਲਜੀਤ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਪੁਲਿਸ ਨੇ ਜਾਂਚ ਅਧਿਕਾਰੀ ਦੇ ਬਿਆਨਾਂ 'ਤੇ ਇਹ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਪਿੰਡ 'ਚ ਇੱਕ ਕਿਸਾਨ ਨੇ ਆਪਣੀ ਪਰਾਲੀ ਨੂੰ ਅੱਗ ਲਗਾ ਦਿੱਤੀ ਹੈ। ਜਿਸ ਕਾਰਨ ਆਸ-ਪਾਸ ਦੇ ਪਿੰਡਾਂ ਵਿੱਚ ਵਿਜ਼ੀਬਿਲਟੀ ਘੱਟ ਗਈ ਹੈ।
ਜਲੰਧਰ ਦੇ ਸਦਰ ਥਾਣੇ ਦੀ ਪੁਲਿਸ ਨੇ ਪਰਾਲੀ ਸਾੜਨ ਦੇ ਇਲਜ਼ਾਮ ‘ਚ ਨਵੇਂ ਸਰਪੰਚ ਖਿਲਾਫ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਸਰਪੰਚ ਕਮਲਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪੱਤੀ ਧੂਣੀ ਪਿੰਡ ਦੇ ਦੋਸ਼ੀ ਪਾਏ ਗਏ ਖਿਲਾਫ ਦਰਜ ਕੀਤਾ ਗਿਆ ਹੈ।ਮਾਮਲੇ ਦਾ ਦੋਸ਼ੀ ਪਿੰਡ ਜੰਡਿਆਲਾ ਮੰਜਕੀ ਦਾ ਸਰਪੰਚ ਹੈ। ਮੁਲਜ਼ਮਾਂ ਨੇ ਝੋਨੇ ਦੀ ਫ਼ਸਲ ਦੇ ਨਾੜ ਨੂੰ ਅੱਗ ਲਗਾਈ ਹੋਈ ਸੀ। ਇਸ ਬਾਰੇ ਜਦੋਂ ਜਲੰਧਰ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਕੇਸ ਦਰਜ ਕਰ ਲਿਆ। ਥਾਣਾ ਸਦਰ ਦੇ ਐਸਐਚਓ ਸੁਰੇਸ਼ ਕੁਮਾਰ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।
ਚੌਕੀ ਜੰਡਿਆਲਾ ਦੀ ਪੁਲਿਸ ਹੀ ਮਾਮਲੇ ਦੀ ਕਰੇਗੀ ਜਾਂਚ
ਇਸ ਮਾਮਲੇ ਦੀ ਜਾਂਚ ਜੰਡਿਆਲਾ ਥਾਣਾ ਸਦਰ ਦੇ ਇੰਚਾਰਜ ਜਸਵੀਰ ਚੰਦ ਵੱਲੋਂ ਕੀਤੀ ਜਾ ਰਹੀ ਹੈ। ਫਿਲਹਾਲ ਮੁਲਜ਼ਮ ਕਮਲਜੀਤ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਪੁਲਿਸ ਨੇ ਜਾਂਚ ਅਧਿਕਾਰੀ ਦੇ ਬਿਆਨਾਂ ‘ਤੇ ਇਹ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਪਿੰਡ ‘ਚ ਇੱਕ ਕਿਸਾਨ ਨੇ ਆਪਣੀ ਪਰਾਲੀ ਨੂੰ ਅੱਗ ਲਗਾ ਦਿੱਤੀ ਹੈ। ਜਿਸ ਕਾਰਨ ਆਸ-ਪਾਸ ਦੇ ਪਿੰਡਾਂ ਵਿੱਚ ਵਿਜ਼ੀਬਿਲਟੀ ਘੱਟ ਗਈ ਹੈ।
ਸਿਆਸੀ ਦਬਾਅ ਹੇਠ ਕੇਸ ਦਰਜ ਕੀਤਾ- ਸਰਪੰਚ
ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪੁੱਜੀ ਤਾਂ ਮੁਲਜ਼ਮ ਆਪਣਾ ਟਰੈਕਟਰ ਛੱਡ ਕੇ ਉਥੋਂ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਸਰਪੰਚ ਕਮਲਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੌਰਾਨ ਸਰਪੰਚ ਕਲਮਜੀਤ ਨੇ ਕਿਹਾ ਕਿ ਸਿਆਸੀ ਦਬਾਅ ਹੇਠ ਕੇਸ ਦਰਜ ਕੀਤਾ ਗਿਆ ਹੈ। ਅਸੀਂ ਪਰਾਲੀ ਨਹੀਂ ਸਾੜੀ।
ਕੇਂਦਰ ਵੱਲੋਂ ਨਵੇਂ ਹੁਕਮ ਜਾਰੀ
ਕੇਂਦਰ ਸਰਕਾਰ ਵੱਲੋਂ ਜਾਰੀ ਨਵੇਂ ਨਿਯਮਾਂ ਮੁਤਾਬਕ ਹੁਣ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਨੂੰ ਦੋ ਗੁਣਾ ਜੁਰਮਾਨਾ ਦੇਣਾ ਹੋਵੇਗਾ। ਇਸ ਦੇ ਨਾਲ ਹੀਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਪਰਾਲੀ ਸਾੜਨ ‘ਤੇ 5000 ਰੁਪਏ ਜੁਰਮਾਨਾ ਭਰਨਾ ਪਵੇਗਾ। ਇਸ ਦੇ ਨਾਲ ਹੀ 2 ਤੋਂ 5 ਏਕੜ ਜ਼ਮੀਨ ਵਾਲੇ ਕਿਸਾਨਾਂ ‘ਤੇ 10,000 ਰੁਪਏ ਤੇ ਪੰਜ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ‘ਤੇ 30,000 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।