ਜਲੰਧਰ: ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਸਮਾਗਮ, CM ਮਾਨ ਬੋਲੇ- ਆਉਣ ਵਾਲੀਆਂ ਪੀੜ੍ਹੀਆਂ ਨੂੰ ਗਿਆਨ ਨਾਲ ਜੋੜੇਗਾ ਕੇਂਦਰ

Updated On: 

09 Aug 2026 14:53 PM IST

ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਨੌਗੱਜਾ ਵਿਖੇ ਇਹ ਕੇਂਦਰ ਬਣਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਬੱਚੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਖੋਜ ਕਰ ਸਕਣਗੇ ਤੇ ਇਹ ਕੇਂਦਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਗਿਆਨ ਨਾਲ ਜੋੜਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਧਰਮ ਤੇ ਗੁਰੂ ਸਾਹਿਬ ਦੀ ਬਾਣੀ ਬਾਰੇ ਸਿੱਖਿਆ ਮਿਲਦੀ ਰਹੇਗੀ।

ਜਲੰਧਰ: ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਸਮਾਗਮ, CM ਮਾਨ ਬੋਲੇ- ਆਉਣ ਵਾਲੀਆਂ ਪੀੜ੍ਹੀਆਂ ਨੂੰ ਗਿਆਨ ਨਾਲ ਜੋੜੇਗਾ ਕੇਂਦਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ, ਐਤਵਾਰ ਨੂੰ ਜਲੰਧਰ ਦੇ ਡੇਰਾ ਬੱਲਾਂ ਨੇੜੇ ਪਿੰਡ ਨੌਗੱਜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਪਦਮ ਸ਼੍ਰੀ ਸੰਤ ਨਿਰੰਜਣ ਦਾਸ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਸੰਤ ਨਿਰੰਜਣ ਦਾਸ ਨੂੰ ਸਤਿਕਾਰ ਭੇਟ ਕਰਦਿਆਂ ਸਮੂਹ ਸੰਗਤ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ।

ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕਰੀਬ 24.55 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇੱਥੇ ਨੌਜਵਾਨ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਪਾਵਨ ਬਾਣੀ ਬਾਰੇ ਅਧਿਐਨ ਤੇ ਖੋਜ ਕਰ ਸਕਣਗੇ। ਕੇਂਦਰ ‘ਚ ਪ੍ਰਬੰਧਕੀ ਬਲਾਕ, ਮੁੰਡਿਆਂ ਤੇ ਕੁੜੀਆਂ ਲਈ ਵੱਖ-ਵੱਖ ਹੋਸਟਲ ਤੇ ਸਟਾਫ਼ ਲਈ ਰਿਹਾਇਸ਼ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

“ਆਉਣ ਵਾਲੀਆਂ ਪੀੜ੍ਹੀਆਂ ਨੂੰ ਗਿਆਨ ਨਾਲ ਜੋੜੇਗਾ ਕੇਂਦਰ”

ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਨੌਗੱਜਾ ਵਿਖੇ ਇਹ ਕੇਂਦਰ ਬਣਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਬੱਚੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਖੋਜ ਕਰ ਸਕਣਗੇ ਤੇ ਇਹ ਕੇਂਦਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਗਿਆਨ ਨਾਲ ਜੋੜਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਧਰਮ ਤੇ ਗੁਰੂ ਸਾਹਿਬ ਦੀ ਬਾਣੀ ਬਾਰੇ ਸਿੱਖਿਆ ਮਿਲਦੀ ਰਹੇਗੀ।

“ਅਸੀਂ ਰੰਗਲਾ ਪੰਜਾਬ ਬਣਾਉਣਾ ਹੈ, ਕੈਲੀਫੋਰਨੀਆ ਨਹੀਂ”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਪੰਜਾਬ ਨੂੰ ਪੰਜਾਬ ਦੀਆਂ ਲੋੜਾਂ ਮੁਤਾਬਕ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ, ਕੈਲੀਫੋਰਨੀਆ, ਲੰਡਨ ਜਾਂ ਪੈਰਿਸ ਨਹੀਂ ਬਣਾਉਣਾ, ਸਾਨੂੰ ਸਾਡਾ ਪੰਜਾਬ ਮੋੜ ਦਿਓ।

ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਬੱਚੇ ਸਰਕਾਰੀ ਸਕੂਲਾਂ ‘ਚ ਦਲੀਆ ਖਾਣ ਲਈ ਜਾਂਦੇ ਸਨ, ਪਰ ਹੁਣ ਉੱਥੇ ਪੜ੍ਹਾਈ ਕਰਨ ਲਈ ਜਾਂਦੇ ਹਨ। ਉਨ੍ਹਾਂ ਨੇ ਸਿੱਖਿਆ ਖੇਤਰ ‘ਚ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਈਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਵਾਂ-ਭੈਣਾਂ ਨੂੰ ਵਿੱਤੀ ਸਹਾਇਤਾ ਦਿੱਤੇ ਜਾਣ ‘ਤੇ ਵੀ ਵਿਰੋਧੀ ਇਤਰਾਜ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕ ਉਨ੍ਹਾਂ ਨੂੰ ਵੋਟ ਪਾਈ ਜਾਣਗੇ ਤੇ ਉਹ ਲੋਕਾਂ ਤੋਂ ਖਜ਼ਾਨਾ ਲੁਟਾਈ ਜਾਣਗੇ, ਕਿਉਂਕਿ ਖਜ਼ਾਨਾ ਲੋਕਾਂ ਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਕਿ ਜੋ ਕੁਝ ਹੈ ਸਭ ਤੇਰਾ-ਤੇਰਾ ਹੈ ਤੇ ਇਹ ਸਭ ਲੋਕਾਂ ਦਾ ਹੈ। ਸੀਐਮ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਮੇਰਾ-ਮੇਰਾ ਕਰਦੇ ਸਨ ਤੇ ਅਸੀਂ ਤੇਰਾ-ਤੇਰਾ ਕਰਦੇ ਹਾਂ।

Loading...
Unable to load recommendations.
Follow Us