AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ: 5 ਮਹੀਨਿਆਂ ਬਾਅਦ ਲਾਪਤਾ ਸ਼ਖ਼ਸ ਦੀ ਲਾਸ਼ ਬਰਾਮਦ, ਮੁਲਜ਼ਮ ਨੇ ਘਰ ‘ਚ ਦੱਬੀ ਸੀ ਡੈੱਡ ਬਾਡੀ

ਪੁਲਿਸ ਪੁੱਛ-ਗਿੱਛ 'ਚ ਮੁਲਜ਼ਮ ਗੁਰਦੇਵ ਨੇ ਖੁਲਾਸਾ ਕੀਤਾ ਕਿ ਉਸ ਨੇ 13 ਨਵੰਬਰ, 2025 ਨੂੰ ਅਮਰਜੀਤ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਆਪਣੇ ਘਰ 'ਚ ਬਾਥਰੂਮ ਨੇੜੇ ਕਰੀਬ 5 ਤੋਂ 6 ਫੁੱਟ ਡੂੰਘ ਖੱਡਾ ਪੱਟਿਆ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਬੋਰੇ 'ਚ ਪਾ ਕੇ ਦੱਬ ਦਿੱਤਾ।

ਜਲੰਧਰ: 5 ਮਹੀਨਿਆਂ ਬਾਅਦ ਲਾਪਤਾ ਸ਼ਖ਼ਸ ਦੀ ਲਾਸ਼ ਬਰਾਮਦ, ਮੁਲਜ਼ਮ ਨੇ ਘਰ 'ਚ ਦੱਬੀ ਸੀ ਡੈੱਡ ਬਾਡੀ
ਜਲੰਧਰ: 5 ਮਹੀਨਿਆਂ ਬਾਅਰ ਲਾਪਤਾ ਸ਼ਖ਼ਸ ਦੀ ਲਾਸ਼ ਬਰਾਮਦ
davinder-kumar-jalandhar
| Updated On: 03 Apr 2026 10:25 AM IST

ਜਲੰਧਰ ‘ਚ 5 ਮਹੀਨਿਆਂ ਤੋਂ ਲਾਪਤਾ ਸ਼ਖ਼ਸ ਦੀ ਲਾਸ਼ ਬਰਾਮਦ ਹੋਈ ਹੈ। ਕਾਤਲ ਨੇ ਕਤਲ ਤੋਂ ਬਾਅਦ ਉਸ ਦੀ ਲਾਸ਼ ਨੂੰ ਘਰ ‘ਚ ਦਬਾ ਦਿੱਤਾ ਸੀ। ਪੁਲਿਸ ਜਾਂਚ ‘ਚ ਇਸ ਪੂਰੀ ਘਟਨਾ ਦਾ ਪਰਦਾਫਾਸ਼ ਹੋਇਆ ਤੇ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਣ ਗੁਰਦੇਵ ਸਿੰਘ ਵਸਨੀਕ ਪਿੰਡ ਗਾਂਧਰਾ ਵਜੋਂ ਹੋਈ ਹੈ।

ਮਾਮਲੇ ‘ਚ ਅਮਨਪ੍ਰੀਤ ਸਿੰਘ ਨੇ 1 ਅਪ੍ਰੈਲ ਨੂੰ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦਾ ਚਾਚਾ ਅਜਮੇਰ ਸਿੰਘ (45) ਵਸਨੀਕ ਅਕਲਪੁਰ ਮਲਸੀਆਂ- ਨਵੰਬਰ, 2025 ਤੋਂ ਬਾਅਦ ਘਰ ਨਹੀਂ ਆਇਆ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤ ਸੀ ਕਿ ਉਸ ਦਾ ਚਾਚਾ ਪਿਛਲੇ 20 ਸਾਲਾਂ ਤੋਂ ਗੁਰਦੇਵ ਸਿੰਘ ਨਾਲ ਕੰਮ ਕਰਦਾ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਗੁਰਦੇਵ ਸਿੰਘ ਖਿਲਾਫ਼ 1 ਅਪ੍ਰੈਲ, 2026 ਨੂੰ ਥਾਣਾ ਸਦਰ ਨਕੋਦਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ।

ਪੁਲਿਸ ਪੁੱਛ-ਗਿੱਛ ‘ਚ ਮੁਲਜ਼ਮ ਗੁਰਦੇਵ ਨੇ ਖੁਲਾਸਾ ਕੀਤਾ ਕਿ ਉਸ ਨੇ 13 ਨਵੰਬਰ, 2025 ਨੂੰ ਅਮਰਜੀਤ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਆਪਣੇ ਘਰ ‘ਚ ਬਾਥਰੂਮ ਨੇੜੇ ਕਰੀਬ 5 ਤੋਂ 6 ਫੁੱਟ ਡੂੰਘ ਖੱਡਾ ਪੱਟਿਆ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਬੋਰੇ ‘ਚ ਪਾ ਕੇ ਦੱਬ ਦਿੱਤਾ।

ਪੁਲਿਸ ਨੇ ਬੀਤੇ ਦਿਨ ਯਾਨੀ 2 ਅਪ੍ਰੈਲ ਨੂੰ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਪਿੰਡ ਗਾਂਧਰਾ ਵਿਖੇ ਉਸ ਦੇ ਘਰ ‘ਚ ਖੁਦਾਈ ਕੀਤੀ, ਜਿਸ ਤੋਂ ਬਾਅਦ ਮ੍ਰਿਤਕ ਅਮਰਜੀਤ ਦੀ ਦੱਬੀ ਹੋਈ ਲਾਸ਼ ਬਰਾਮਦ ਕੀਤੀ ਗਈ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...