ਜਲੰਧਰ: ਕੂੜੇ ਦੇ ਡੰਪ ‘ਚ ਲੱਗੀ ਭਿਆਨਕ ਅੱਗ, ਅਸਮਾਨ ਵਿੱਚ ਛਾਇਆ ਕਾਲਾ ਧੂੰਆਂ, ਲੋਕਾਂ ਨੂੰ ਸਾਹ ਲੈਣ ਵਿੱਚ ਹੋਈ ਦਿੱਕਤ
ਬੁੱਧਵਾਰ ਦੁਪਹਿਰ ਵੇਲੇ ਬਸਤੀ ਸ਼ੇਖ ਇਲਾਕੇ ਵਿੱਚ ਇਕ ਖਾਲੀ ਪਈ ਜਗ੍ਹਾ ਚ ਪਏ ਕੂੜੇ ਦੇ ਢੇਰ ਨੂੰ ਅਚਾਨਕ ਅੱਗ ਲੱਗ ਗਈ। ਸ਼ੁਰੂ ਵਿੱਚ ਲੋਕਾਂ ਨੇ ਇਸ ਨੂੰ ਆਮ ਘਟਨਾ ਸਮਝਿਆ, ਪਰ ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰ ਲਿਆ। ਕਾਲੇ ਧੂੰਏਂ ਦੇ ਗੁਬਾਰ ਅਸਮਾਨ ਵਿੱਚ ਦੂਰ ਤੱਕ ਦਿਖਾਈ ਦੇਣ ਲੱਗੇ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਨੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ।
ਜਲੰਧਰ ਦੇ ਬਸਤੀ ਸ਼ੇਖ ਵਿੱਚ ਇੱਕ ਖਾਲੀ ਜਗ੍ਹਾ ਵਿੱਚ ਸਥਿਤ ਕੂੜੇ ਦੇ ਡੰਪ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਕੁਝ ਹੀ ਪਲਾਂ ਵਿੱਚ ਪੂਰਾ ਇਲਾਕਾ ਧੂੰਏਂ ਨਾਲ ਢੱਕ ਗਿਆ। ਜਿਸ ਕਾਰਨ ਸਥਾਨਕ ਨਿਵਾਸੀਆਂ ਨੂੰ ਸਾਹ ਲੈਣ ਵਿੱਚ ਕਾਫੀ ਮੁਸ਼ਕਲ ਆ ਰਹੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਕਰੜੀ ਮੁਸ਼ਕਤ ਤੋਂ ਬਾਅਦ ਸਥਿਤੀ ‘ਤੇ ਕਾਬੂ ਪਾਇਆ।
ਖਾਲੀ ਜਗ੍ਹਾ ਵਿੱਚ ਲੱਗੇ ਕੂੜੇ ਦੇ ਢੇਰ ਨੂੰ ਲੱਗੀ ਅੱਗ
ਬੁੱਧਵਾਰ ਦੁਪਹਿਰ ਵੇਲੇ ਬਸਤੀ ਸ਼ੇਖ ਇਲਾਕੇ ਵਿੱਚ ਇਕ ਖਾਲੀ ਪਈ ਜਗ੍ਹਾ ਚ ਪਏ ਕੂੜੇ ਦੇ ਢੇਰ ਨੂੰ ਅਚਾਨਕ ਅੱਗ ਲੱਗ ਗਈ। ਸ਼ੁਰੂ ਵਿੱਚ ਲੋਕਾਂ ਨੇ ਇਸ ਨੂੰ ਆਮ ਘਟਨਾ ਸਮਝਿਆ, ਪਰ ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰ ਲਿਆ। ਕਾਲੇ ਧੂੰਏਂ ਦੇ ਗੁਬਾਰ ਅਸਮਾਨ ਵਿੱਚ ਦੂਰ ਤੱਕ ਦਿਖਾਈ ਦੇਣ ਲੱਗੇ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਨੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ।
ਚਸ਼ਮਦੀਦਾਂ ਮੁਤਾਬਕ ਪਹਿਲਾਂ ਕੂੜੇ ਦੇ ਢੇਰ ਵਿਚੋਂ ਧੂੰਆਂ ਨਿਕਲਦਾ ਨਜ਼ਰ ਆਇਆ, ਜਿਸ ਤੋਂ ਬਾਅਦ ਤੇਜ਼ ਹਵਾਵਾਂ ਕਾਰਨ ਅੱਗ ਨੇ ਤੇਜ਼ੀ ਨਾਲ ਫੈਲਣਾ ਸ਼ੁਰੂ ਕਰ ਦਿੱਤਾ। ਕੁਝ ਮਿੰਟਾਂ ਵਿੱਚ ਹੀ ਪੂਰਾ ਖੇਤਰ ਅੱਗ ਦੀ ਲਪੇਟ ਵਿੱਚ ਆ ਗਿਆ। ਆਲੇ ਦੁਆਲੇ ਰਹਿੰਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਕਈ ਪਰਿਵਾਰਾਂ ਨੇ ਸੁਰੱਖਿਆ ਵਜੋਂ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਦੂਰ ਲਿਜਾਣਾ ਸ਼ੁਰੂ ਕਰ ਦਿੱਤਾ।
ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ, ਪਰ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਰਿਹਾ।