AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਚ ਖ਼ੂਨੀ ਝੜਪ, ਨੌਜਵਾਨ ਤੇ ਕਿਰਪਾਨਾਂ ਨਾਲ ਕਾਤਲਾਨਾ ਹਮਲਾ; ਵਫ਼ਾਦਾਰ ਕੁੱਤੇ ਨੇ ਇੰਝ ਬਚਾਈ ਜਾਨ

ਜਲੰਧਰ ਦੇ ਗੜ੍ਹਾ ਇਲਾਕੇ ਅਧੀਨ ਪੈਂਦੇ ਵਾਲਮੀਕਿ ਮੁਹੱਲੇ ਵਿੱਚ ਦੋ ਧੜਿਆਂ ਵਿਚਾਲੇ ਅਚਾਨਕ ਹੋਈ ਤਕਰਾਰ ਇੰਨੀ ਜ਼ਿਆਦਾ ਵਧ ਗਈ ਕਿ ਮਾਮਲਾ ਹਿੰਸਕ ਝੜਪ ਅਤੇ ਖ਼ੂਨੀ ਖੇਡ ਵਿੱਚ ਤਬਦੀਲ ਹੋ ਗਿਆ। ਇਸ ਖ਼ੂਨੀ ਟਕਰਾਅ ਦੌਰਾਨ ਹਮਲਾਵਰਾਂ ਨੇ ਇਕ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਤੇ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਜਲੰਧਰ ਚ ਖ਼ੂਨੀ ਝੜਪ, ਨੌਜਵਾਨ ਤੇ ਕਿਰਪਾਨਾਂ ਨਾਲ ਕਾਤਲਾਨਾ ਹਮਲਾ; ਵਫ਼ਾਦਾਰ ਕੁੱਤੇ ਨੇ ਇੰਝ ਬਚਾਈ ਜਾਨ
davinder-kumar-jalandhar
| Published: 25 Sep 2026 13:40 PM IST
Share

ਜਲੰਧਰ ਦੇ ਗੜ੍ਹਾ ਇਲਾਕੇ ਅਧੀਨ ਪੈਂਦੇ ਵਾਲਮੀਕਿ ਮੁਹੱਲੇ ਵਿੱਚ ਦੋ ਧੜਿਆਂ ਵਿਚਾਲੇ ਅਚਾਨਕ ਹੋਈ ਤਕਰਾਰ ਇੰਨੀ ਜ਼ਿਆਦਾ ਵਧ ਗਈ ਕਿ ਮਾਮਲਾ ਹਿੰਸਕ ਝੜਪ ਅਤੇ ਖ਼ੂਨੀ ਖੇਡ ਵਿੱਚ ਤਬਦੀਲ ਹੋ ਗਿਆ। ਇਸ ਖ਼ੂਨੀ ਟਕਰਾਅ ਦੌਰਾਨ ਹਮਲਾਵਰਾਂ ਨੇ ਇਕ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਤੇ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਰੂਹ ਕੰਬਾਊ ਵਾਰਦਾਤ ਦੀ ਪੂਰੀ ਤਸਵੀਰ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੌਰਾਨ ਸਭ ਤੋਂ ਹੈਰਾਨੀਜਨਕ ਤੇ ਦਿਲਚਸਪ ਪਹਿਲੂ ਇਹ ਰਿਹਾ ਕਿ ਹਮਲੇ ਵੇਲੇ ਉੱਥੇ ਮੌਜੂਦ ਇਕ ਵਫ਼ਾਦਾਰ ਕੁੱਤੇ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਹਮਲਾਵਰ ਨਾਲ ਸਿੱਧੀ ਟੱਕਰ ਲਈ ਅਤੇ ਨੌਜਵਾਨ ਦੀ ਜਾਨ ਬਚਾਉਣ ਲਈ ਦਲੇਰਾਨਾ ਕੋਸ਼ਿਸ਼ ਕੀਤੀ। ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਕੱਲਾ ਵੇਖ ਕੇ ਨੌਜਵਾਨ ਤੇ ਬੋਲਿਆ ਧਾਵਾ

ਮਿਲੀ ਜਾਣਕਾਰੀ ਅਨੁਸਾਰ ਵਾਰਦਾਤ ਵੇਲੇ ਮੁਲਜ਼ਮਾਂ ਨੇ ਇਕ ਨੌਜਵਾਨ ਨੂੰ ਗਲੀ ਵਿੱਚ ਇਕੱਲਾ ਪਾ ਕੇ ਉਸ ਤੇ ਅਚਾਨਕ ਹਮਲਾ ਬੋਲ ਦਿੱਤਾ। ਸ਼ੁਰੂਆਤੀ ਦੌਰ ਵਿੱਚ ਕਈ ਨੌਜਵਾਨਾਂ ਨੇ ਇਕੱਠੇ ਹੋ ਕੇ ਪੀੜਤ ਦੀ ਲੱਤਾਂ ਅਤੇ ਮੁੱਕਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਵੀ ਜਦੋਂ ਹਮਲਾਵਰਾਂ ਦਾ ਗੁੱਸਾ ਸ਼ਾਂਤ ਨਾ ਹੋਇਆ ਤਾਂ ਉਨ੍ਹਾਂ ਵਿੱਚੋਂ ਇਕ ਨੌਜਵਾਨ ਆਪਣੇ ਹੱਥ ਵਿੱਚ ਤੇਜ਼ਧਾਰ ਕਿਰਪਾਨ ਲੈ ਕੇ ਵਾਪਸ ਮੁੜਿਆ ਅਤੇ ਪੀੜਤ ਤੇ ਲਗਾਤਾਰ ਤਾਬੜਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ।

ਇਸ ਖ਼ੂਨੀ ਵਾਰਦਾਤ ਦੌਰਾਨ ਇਕ ਬੇਹੱਦ ਭਾਵੁਕ ਅਤੇ ਹੈਰਾਨੀਜਨਕ ਦ੍ਰਿਸ਼ ਸਾਹਮਣੇ ਆਇਆ। ਜਦੋਂ ਹਮਲਾਵਰ ਨੌਜਵਾਨ ਤੇ ਕਿਰਪਾਨ ਨਾਲ ਜਾਨਲੇਵਾ ਹਮਲੇ ਕਰ ਰਿਹਾ ਸੀ, ਤਾਂ ਬਿਲਕੁਲ ਉਸੇ ਸਮੇਂ ਉੱਥੇ ਮੌਜੂਦ ਇਕ ਵਫ਼ਾਦਾਰ ਕੁੱਤੇ ਨੇ ਜ਼ਖ਼ਮੀ ਨੌਜਵਾਨ ਨੂੰ ਬਚਾਉਣ ਲਈ ਹਮਲਾਵਰ ਤੇ ਛਾਲ ਮਾਰ ਦਿੱਤੀ। ਕੁੱਤੇ ਨੇ ਪੂਰੇ ਹੌਸਲੇ ਨਾਲ ਹਮਲਾਵਰ ਨੂੰ ਉਲਝਾਈ ਰੱਖਿਆ ਅਤੇ ਉਸ ਤੇ ਲਗਾਤਾਰ ਝਪਟ ਕੇ ਉਸ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ।

ਕਿਰਪਾਨ ਲਹਿਰਾਉਂਦਾ ਹੋਇਆ ਮੌਕੇ ਤੋਂ ਭੱਜਿਆ ਹਮਲਾਵਰ

ਕੁੱਤੇ ਦੇ ਲਗਾਤਾਰ ਭੌਂਕਣ ਅਤੇ ਅਚਾਨਕ ਕੀਤੇ ਹਮਲੇ ਕਾਰਨ ਮੁਲਜ਼ਮ ਬੁਰੀ ਤਰ੍ਹਾਂ ਘਬਰਾ ਗਿਆ। ਖ਼ੁਦ ਨੂੰ ਕੁੱਤੇ ਦੇ ਹਮਲੇ ਤੋਂ ਬਚਾਉਂਦੇ ਹੋਏ ਉਹ ਹੱਥ ਵਿੱਚ ਕਿਰਪਾਨ ਲਹਿਰਾਉਂਦਾ ਹੋਇਆ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ। ਜੇਕਰ ਉਹ ਵਫ਼ਾਦਾਰ ਕੁੱਤਾ ਮੌਕੇ ਤੇ ਦਲੇਰੀ ਦਿਖਾਉਂਦੇ ਹੋਏ ਦਖ਼ਲ ਨਾ ਦਿੰਦਾ, ਤਾਂ ਹਮਲਾਵਰ ਪੀੜਤ ਦਾ ਹੋਰ ਵੀ ਵੱਡਾ ਜਾਨੀ ਨੁਕਸਾਨ ਕਰ ਸਕਦਾ ਸੀ।

ਇਸ ਜਾਨਲੇਵਾ ਹਮਲੇ ਦੌਰਾਨ ਪੀੜਤ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਜ਼ਮੀਨ ਤੇ ਡਿੱਗ ਪਿਆ ਅਤੇ ਪੂਰੀ ਤਰ੍ਹਾਂ ਲਹੂ-ਲੁਹਾਣ ਹੋ ਗਿਆ। ਘਟਨਾ ਵਾਪਰਦੇ ਹੀ ਆਸ-ਪਾਸ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਗੰਭੀਰ ਜ਼ਖ਼ਮੀ ਨੌਜਵਾਨ ਨੂੰ ਇਲਾਜ ਵਾਸਤੇ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

CCTV ਫੁਟੇਜ ਦੇ ਆਧਾਰ ਤੇ ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੇ ਆਧਾਰ ਤੇ ਬਾਕੀ ਹਮਲਾਵਰਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਹੈ।

Follow Us
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...