ਜਲੰਧਰ ‘ਚ ਸਕੂਲ ਬੱਸ ਹੇਠਾਂ ਆਈ ਬੱਚੀ, ਮੌਕੇ ‘ਤੇ ਹੋਈ ਮੌਤ, ਪਰਿਵਾਰ ਨੇ ਹਾਈਵੇਅ ਬੰਦ ਕਰ ਕੀਤਾ ਪ੍ਰਦਰਸ਼ਨ
ਇੱਕ ਪ੍ਰਾਈਵੇਟ ਸਕੂਲ ਬੱਸ ਦੀ ਟੱਕਰ ਨਾਲ ਇੱਕ ਯੂਕੇਜੀ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 5 ਸਾਲਾ ਕੀਰਤ ਧੀ ਇੰਦਰਜੀਤ ਸਿੰਘ ਵਾਸੀ ਉਦੇਸੀਆਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਲੜਕੀ ਸਕੂਲ ਬੱਸ ਤੋਂ ਹੇਠਾਂ ਉਤਰਨ ਲੱਗੀ ਤਾਂ ਬੱਸ ਡਰਾਈਵਰ ਦੀ ਗਲਤੀ ਕਾਰਨ ਲੜਕੀ ਬੱਸ ਦੇ ਹੇਠਾਂ ਆ ਗਈ।
ਜਲੰਧਰ ਦੇ ਆਦਮਪੁਰ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਪ੍ਰਾਈਵੇਟ ਸਕੂਲ ਬੱਸ ਦੀ ਟੱਕਰ ਨਾਲ ਇੱਕ ਯੂਕੇਜੀ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 5 ਸਾਲਾ ਕੀਰਤ ਧੀ ਇੰਦਰਜੀਤ ਸਿੰਘ ਵਾਸੀ ਉਦੇਸੀਆਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਲੜਕੀ ਸਕੂਲ ਬੱਸ ਤੋਂ ਹੇਠਾਂ ਉਤਰਨ ਲੱਗੀ ਤਾਂ ਬੱਸ ਡਰਾਈਵਰ ਦੀ ਗਲਤੀ ਕਾਰਨ ਲੜਕੀ ਬੱਸ ਦੇ ਹੇਠਾਂ ਆ ਗਈ।
ਜਿਸ ਤੋਂ ਬਾਅਦ ਜ਼ਖਮੀ ਲੜਕੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਗੁੱਸਾ ਹੈ।
ਲੋਕਾਂ ਵੱਲੋਂ ਸਕੂਲ ਪ੍ਰਬੰਧਨ ਵਿਰੁੱਧ ਨਾਅਰੇਬਾਜ਼ੀ
ਸਕੂਲ ਦੀ ਲਾਪਰਵਾਹੀ ਕਾਰਨ ਲੋਕਾਂ ਨੇ ਜਲੰਧਰ-ਹੁਸ਼ਿਆਰਪੁਰ ਹਾਈਵੇਅ ਜਾਮ ਕਰ ਦਿੱਤਾ। ਲੋਕ ਸਕੂਲ ਪ੍ਰਬੰਧਨ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ। ਲੋਕ ਮੰਗ ਕਰ ਰਹੇ ਹਨ ਕਿ ਡਰਾਈਵਰ ਦੇ ਨਾਲ-ਨਾਲ ਸਕੂਲ ਪ੍ਰਬੰਧਨ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇ। ਮੌਕੇ ‘ਤੇ ਪਹੁੰਚੀ ਪੁਲਿਸ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਸਕੂਲ ਦੇ ਹੋਰ ਬੱਚਿਆਂ ਦੇ ਪਰਿਵਾਰਕ ਮੈਂਬਰ ਆ ਕੇ ਬੱਚਿਆਂ ਨੂੰ ਘਰ ਲੈ ਜਾ ਰਹੇ ਹਨ।
ਡਰਾਈਵਰ ਦੀ ਲਾਪਰਵਾਹੀ ਕਾਰਨ ਬੱਸ ਹੇਠਾਂ ਆਈ ਬੱਚੀ
ਪੁਲਿਸ ਦਾ ਕਹਿਣਾ ਹੈ ਕਿ ਸਕੂਲ ਬੱਸ ਬੱਚਿਆਂ ਨੂੰ ਚੌਕ ਤੋਂ ਉਤਾਰਦੀ ਹੈ ਅਤੇ ਉੱਥੇ ਹੀ ਛੱਡ ਦਿੰਦੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਕੂਲ ਪ੍ਰਬੰਧਨ ਨਾਲ ਉਸ ਦੀ ਜ਼ਿੰਮੇਵਾਰੀ ਬਾਰੇ ਗੱਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਦੀ ਮੰਗ ਹੈ ਕਿ ਲੜਕੀ ਦੇ ਪਰਿਵਾਰ ਨੇ ਉ ਸਨੂੰ ਬੱਸ ਵਿੱਚ ਬਿਠਾ ਕੇ ਸਕੂਲ ਭੇਜਿਆ ਸੀ। ਪਰ ਡਰਾਈਵਰ ਦੀ ਲਾਪਰਵਾਹੀ ਕਾਰਨ, ਲੜਕੀ ਬੱਸ ਤੋਂ ਉਤਰਨ ਤੋਂ ਬਾਅਦ ਉਸੇ ਬੱਸ ਦੇ ਹੇਠਾਂ ਆ ਗਈ। ਲੋਕਾਂ ਨੇ ਕਿਹਾ ਕਿ ਨਾ ਤਾਂ ਸਕੂਲ ਬੰਦ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਸਕੂਲ ਵੱਲੋਂ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ।
ਸਵੇਰੇ 8 ਵਜੇ ਵਾਪਰੀ ਘਟਨਾ
ਪੁਲਿਸ ਕਹਿ ਰਹੀ ਹੈ ਕਿ ਸਕੂਲ ਜਲਦੀ ਬੰਦ ਕੀਤਾ ਜਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਮ੍ਰਿਤਕ ਲੜਕੀ ਦੇ ਪਰਿਵਾਰ ਦੇ ਬਿਆਨਾਂ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ 8 ਵਜੇ ਵਾਪਰਿਆ। ਉਨ੍ਹਾਂ ਕਿਹਾ ਕਿ ਸਕੂਲ ਵਿੱਚ 350 ਬੱਚੇ ਪੜ੍ਹਦੇ ਹਨ। ਸਕੂਲ ਬੰਦ ਕਰਨ ਬਾਰੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਪਰਿਵਾਰ ਦੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਬੱਚਿਆਂ ਨੂੰ ਸਕੂਲ ਤੋਂ ਘਰ ਲਿਜਾਇਆ ਜਾ ਰਿਹਾ ਹੈ।
