ਜਲੰਧਰ ਵਿੱਚ ਲੜਕੀ ਦੇ ਕਤਲ ਦਾ ਮਾਮਲਾ, ਮ੍ਰਿਤਕਾ ਦੀ ਮਾਂ ਨੂੰ ਮਿਲੇਗੀ ਸਰਕਾਰੀ ਨੌਕਰੀ, ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ ਐਲਾਨ
ਮਹਿੰਦਰ ਭਗਤ ਨੇ ਕਿਹਾ ਕਿ ਘਟਨਾ ਬਹੁਤ ਦੁਖਦ ਹੈ, ਜੋ ਇਸ ਦੁਨੀਆਂ ਤੋਂ ਚਲਾ ਗਿਆ ਹੈ ਅਸੀਂ ਉਸ ਨੂੰ ਵਾਪਿਸ ਤਾਂ ਨਹੀਂ ਲਿਆ ਸਕਦੇ ਪਰ ਉਹਨਾਂ ਦੇ ਪਰਿਵਾਰ ਨੂੰ ਆਰਥਿਕ ਮਦਦ ਜ਼ਰੂਰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮ੍ਰਿਤਕ ਲੜਕੀ ਦੀ ਮਾਤਾ ਨੂੰ ਕਿਸੇ ਹੋਰ ਉੱਪਰ ਨਿਰਭਰ ਨਾ ਹੋਣਾ ਪਵੇ ਇਸ ਲਈ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਨੂੰ ਸਥਾਈ ਨੌਕਰੀ ਦਿੱਤੀ ਜਾਵੇਗੀ।
ਜਲੰਧਰ ਦੇ ਪੱਛਮੀ ਹਲਕੇ ਵਿੱਚ 22 ਨਵੰਬਰ ਨੂੰ ਗਲਾ ਘੁੱਟ ਕੇ ਕਤਲ ਕੀਤੀ ਗਈ ਲੜਕੀ ਲਈ ਅੰਤਿਮ ਅਰਦਾਸ ਮਿੱਠੂ ਬਸਤੀ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਇਸ ਮੌਕੇ ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਵੀ ਸ਼ਰਧਾਂਜਲੀ ਦੇਣ ਪਹੁੰਚੇ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੜਕੀ ਦੀ ਮਾਂ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ।
ਮਹਿੰਦਰ ਭਗਤ ਨੇ ਕਿਹਾ ਕਿ ਘਟਨਾ ਬਹੁਤ ਦੁਖਦ ਹੈ, ਜੋ ਇਸ ਦੁਨੀਆਂ ਤੋਂ ਚਲਾ ਗਿਆ ਹੈ ਅਸੀਂ ਉਸ ਨੂੰ ਵਾਪਿਸ ਤਾਂ ਨਹੀਂ ਲਿਆ ਸਕਦੇ ਪਰ ਉਹਨਾਂ ਦੇ ਪਰਿਵਾਰ ਨੂੰ ਆਰਥਿਕ ਮਦਦ ਜ਼ਰੂਰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮ੍ਰਿਤਕ ਲੜਕੀ ਦੀ ਮਾਤਾ ਨੂੰ ਕਿਸੇ ਹੋਰ ਉੱਪਰ ਨਿਰਭਰ ਨਾ ਹੋਣਾ ਪਵੇ ਇਸ ਲਈ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਨੂੰ ਸਥਾਈ ਨੌਕਰੀ ਦਿੱਤੀ ਜਾਵੇਗੀ।
ਅਸੀ ਹਰ ਹਾਲ ਪੀੜ੍ਹਿਤ ਪਰਿਵਾਰ ਨਾਲ ਹਾਂ 13 ਸਾਲ ਦੀ ਮਾਸੂਮ ਨਾਲ ਜੋ ਹਰਕਤ ਕੀਤੀ ਗਈ ਹੈ ਉਸਦੀ ਸਖ਼ਤ ਸਜ਼ਾ ਦਿੱਤੀ ਜਾਵੇਗੀ ਤੇ ਲਾਪਰਵਾਹੀ ਵਰਤਣ ਵਾਲਿਆਂ ਤੇ ਵੀ ਸਖ਼ਤ ਕਾਰਵਾਈ ਹੋਵੇਗੀ। pic.twitter.com/MLEmFrhBKl — Mohinder Bhagat (@mohinderbhagat_) November 27, 2025
ਪੁਲਿਸ ਸੁਪਰਡੈਂਟ ਨੇ ਵੀ ਦਿੱਤੀ ਸ਼ਰਧਾਂਜਲੀ
ਮਹਿੰਦਰ ਭਗਤ ਨੇ ਕਿਹਾ ਕਿ ਪਰਿਵਾਰ ਦਾ ਇੱਕ ਬੇਟਾ ਜੋ ਕਿ ਆਦਮਪੁਰ ਦੇ ਐਸਡੀਐਮ ਦਫਤਰ ਵਿੱਚ ਕੰਮ ਕਰਦਾ ਹੈ। ਉਸਨੂੰ ਜਲੰਧਰ ਵੀ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੀ ਮਾਂ ਨਾਲ ਰਹਿ ਸਕੇ। ਉਹਨਾਂ ਕਿਹਾ ਕਿ ਸਰਕਾਰ ਮੁਲਜ਼ਮ ਨੂੰ ਸਖਤ ਤੋਂ ਸਖਤ ਸਜ਼ਾ ਦਵਾਏਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਮਿਲੇਗਾ। ਓਧਰ ਇਸ ਮੌਕੇ ਜਲੰਧਰ ਦੀ ਪੁਲਿਸ ਸੁਪਰਡੈਂਟ ਧਨਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮ੍ਰਿਤਕ ਲੜਕੀ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਸੰਤ ਸਮਾਜ ਨੇ ਵੀ ਗੁਰਦੁਆਰਾ ਸਾਹਿਬ ਜਾ ਕੇ ਲੜਕੀ ਨੂੰ ਸ਼ਰਧਾਂਜਲੀ ਦਿੱਤੀ।