ਜਲੰਧਰ: ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ, ਆਟੋ ਸਵਾਰ 2 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ

Updated On: 

29 Oct 2026 13:46 PM IST

ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਫਿਲੌਰ ਦੀ ਮੁਰਦਾਘਰ 'ਚ ਰਖਵਾ ਦਿੱਤਾ ਗਿਆ ਹੈ। ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਜਲੰਧਰ: ਨੈਸ਼ਨਲ ਹਾਈਵੇ ਤੇ ਭਿਆਨਕ ਹਾਦਸਾ, ਆਟੋ ਸਵਾਰ 2 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ

ਜਲੰਧਰ ਦੇ ਗੁਰਾਇਆ ਸ਼ਹਿਰ ਨੇੜੇ ਨੈਸ਼ਨਲ ਹਾਈਵੇ ‘ਤੇ ਅੱਜ, ਵੀਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇੱਕ ਟਰੱਕ ਤੇ ਆਟੋ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ‘ਚ ਆਟੋ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

ਆਟੋ ‘ਚ ਸਵਾਰ ਰਾਮਵੀਰ ਨਾਮਕ ਵਿਅਕਤੀ ਮੂਲ ਵਾਸੀ ਉੱਤਰ ਪ੍ਰਦੇਸ਼, ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਜਲੰਧਰ ਜਾ ਰਹੇ ਸਨ। ਆਟੋ ‘ਚ 12 ਲੋਕ ਸਵਾਰ ਸਨ। ਉਸ ਦੇ ਮੁਤਾਬਕ ਆਟੋ ਖੜ੍ਹੇ ਟਰੱਕ ਦੇ ਪਿੱਛੇ ਜਾ ਟਕਰਾਇਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਸ ਦੇ ਮੁਤਾਬਕ ਆਟੋ ‘ਚ ਸਾਰੇ ਸਵਾਰ ਪ੍ਰਵਾਸੀ ਸਨ ਤੇ ਵੱਖ-ਵੱਖ ਸੂਬਿਆਂ ਦੇ ਸਨ।

ਆਟੋ ‘ਚ ਸਵਾਰ ਸਨ 12 ਮਜ਼ਦੂਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਵੱਲੋਂ ਸੂਚਨਾ ਮਿਲੀ ਸੀ ਕਿ ਗੁਰਾਇਆ ਨੇੜੇ ਨੈਸ਼ਨਲ ਹਾਈਵੇ ‘ਤੇ ਇੱਕ ਆਟੋ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ ਹੈ। ਸੂਚਨਾ ਮਿਲਦਿਆਂ ਹੀ ਟੀਮ ਤੁਰੰਤ ਘਟਨਾ ਸਥਾਨ ਤੇ ਪਹੁੰਚ ਗਈ।

ਉਨ੍ਹਾਂ ਦੱਸਿਆ ਕਿ ਆਟੋ ‘ਚ ਕਰੀਬ 10 ਤੋਂ 12 ਮਜ਼ਦੂਰ ਸਵਾਰ ਸਨ, ਜੋ ਲੁਧਿਆਣਾ ਤੋਂ ਜਲੰਧਰ ਵੱਲ ਕੰਮ ਲਈ ਜਾ ਰਹੇ ਸਨ। ਹਾਦਸੇ ਦੌਰਾਨ ਆਟੋ ‘ਚ ਸਵਾਰ ਕਈ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖ਼ਲ ਕਰਵਾਇਆ ਗਿਆ।

ਦੋ ਵਿਅਕਤੀਆਂ ਦੀ ਮੌਤ, ਜ਼ਖ਼ਮੀਆਂ ਦਾ ਇਲਾਜ ਜਾਰੀ

ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਫਿਲੌਰ ਦੀ ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ। ਹਾਦਸੇ ‘ਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਪੁਲਿਸ ਵੱਲੋਂ ਜਾਂਚ ਜਾਰੀ

ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਣਪਛਾਤੇ ਵਾਹਨ ਤੇ ਹਾਦਸੇ ਦੇ ਕਾਰਨਾਂ ਸਬੰਧੀ ਹੋਰ ਵੇਰਵੇ ਸਾਹਮਣੇ ਆਉਣੇ ਬਾਕੀ ਹਨ। ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Loading...
Unable to load recommendations.
Follow Us