AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ: ਗੁਰਦੁਆਰਾ ਕਲਗੀਧਰ ਸਾਹਿਬ ਬਾਹਰ ਕੂੜਾ ਸੁੱਟਣ ਨੂੰ ਲੈ ਕੇ ਝੜਪ, ਪੁਲਿਸ ਕਾਰਵਾਈ ਖ਼ਿਲਾਫ਼ ਸਿੱਖ ਜਥੇਬੰਦੀਆਂ ਦਾ ਧਰਨਾ

ਜਲੰਧਰ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਦੇ ਬਾਹਰ ਕੂੜਾ ਸੁੱਟਣ ਦੇ ਮੁੱਦੇ ਤੇ ਭੜਕੇ ਝਗੜੇ ਤੋਂ ਬਾਅਦ ਹੁਣ ਪੁਲਿਸ ਦੀ ਕਾਰਜਪ੍ਰਣਾਲੀ ਵਿਰੁੱਧ ਰੋਸ ਲਗਾਤਾਰ ਭਖਦਾ ਜਾ ਰਿਹਾ ਹੈ। ਪੁਲਿਸ ਵੱਲੋਂ ਢੁਕਵੀਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਪੀੜਤ ਪਰਿਵਾਰ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਥਾਣਾ ਡਿਵੀਜ਼ਨ ਨੰਬਰ 5 ਦੇ ਬਾਹਰ ਪੱਕਾ ਮੋਰਚਾ ਲਾਉਂਦਿਆਂ ਜ਼ੋਰਦਾਰ ਧਰਨਾ ਦਿੱਤਾ।

ਜਲੰਧਰ: ਗੁਰਦੁਆਰਾ ਕਲਗੀਧਰ ਸਾਹਿਬ ਬਾਹਰ ਕੂੜਾ ਸੁੱਟਣ ਨੂੰ ਲੈ ਕੇ ਝੜਪ, ਪੁਲਿਸ ਕਾਰਵਾਈ ਖ਼ਿਲਾਫ਼ ਸਿੱਖ ਜਥੇਬੰਦੀਆਂ ਦਾ ਧਰਨਾ
davinder-kumar-jalandhar
| Updated On: 26 Sep 2026 10:34 AM IST
Share

ਜਲੰਧਰ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਦੇ ਬਾਹਰ ਕੂੜਾ ਸੁੱਟਣ ਦੇ ਮੁੱਦੇ ਤੇ ਭੜਕੇ ਝਗੜੇ ਤੋਂ ਬਾਅਦ ਹੁਣ ਪੁਲਿਸ ਦੀ ਕਾਰਜਪ੍ਰਣਾਲੀ ਵਿਰੁੱਧ ਰੋਸ ਲਗਾਤਾਰ ਭਖਦਾ ਜਾ ਰਿਹਾ ਹੈ। ਪੁਲਿਸ ਵੱਲੋਂ ਢੁਕਵੀਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਪੀੜਤ ਪਰਿਵਾਰ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਥਾਣਾ ਡਿਵੀਜ਼ਨ ਨੰਬਰ 5 ਦੇ ਬਾਹਰ ਪੱਕਾ ਮੋਰਚਾ ਲਾਉਂਦਿਆਂ ਜ਼ੋਰਦਾਰ ਧਰਨਾ ਦਿੱਤਾ। ਇਸ ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸ਼ਾਂਤਮਈ ਤਰੀਕੇ ਨਾਲ ਵਾਹਿਗੁਰੂ ਦਾ ਜਾਪ ਅਤੇ ਨਾਮ-ਸਿਮਰਨ ਕਰਦਿਆਂ ਪੁਲਿਸ ਪ੍ਰਸ਼ਾਸਨ ਦੀ ਕਥਿਤ ਪੱਖਪਾਤੀ ਨੀਤੀ ਵਿਰੁੱਧ ਆਪਣਾ ਤਿੱਖਾ ਰੋਸ ਪ੍ਰਗਟਾਇਆ।

ਧਰਨੇ ਤੇ ਬੈਠੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੁਲਿਸ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਨਿਰਪੱਖ ਢੰਗ ਨਾਲ ਕਾਨੂੰਨੀ ਜਾਂਚ ਕਰਨ ਦੀ ਬਜਾਏ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਕਥਿਤ ਮੁਲਜ਼ਮਾਂ ਨੂੰ ਬਚਾਉਣ ਦੇ ਰਾਹ ਪਈ ਹੋਈ ਹੈ। ਪੀੜਤ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਸਮੁੱਚੀ ਘਟਨਾ ਦੀ ਪਾਰਦਰਸ਼ੀ ਜਾਂਚ ਯਕੀਨੀ ਬਣਾਈ ਜਾਵੇ ਅਤੇ ਹਮਲਾਵਰਾਂ ਵਿਰੁੱਧ ਬਣਦੀਆਂ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।

18 ਸਤੰਬਰ ਨੂੰ ਵਾਪਰੀ ਸੀ ਹਿੰਸਕ ਝੜਪ ਦੀ ਘਟਨਾ

ਦਰਅਸਲ ਇਹ ਸਾਰਾ ਵਿਵਾਦ ਬੀਤੀ 18 ਸਤੰਬਰ ਦਾ ਦੱਸਿਆ ਜਾ ਰਿਹਾ ਹੈ। ਪੀੜਤ ਪਰਿਵਾਰ ਅਨੁਸਾਰ ਪਰਿਵਾਰ ਦੇ ਬਜ਼ੁਰਗ ਪਿਤਾ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਨਿਤਨੇਮ ਕਰਨ ਮਗਰੋਂ ਜਦੋਂ ਬਾਹਰ ਆਏ ਤਾਂ ਉਸ ਵੇਲੇ ਕੂੜਾ ਸੁੱਟਣ ਦੀ ਗੱਲ ਨੂੰ ਲੈ ਕੇ ਤਕਰਾਰ ਸ਼ੁਰੂ ਹੋ ਗਈ। ਦੋਸ਼ ਹੈ ਕਿ ਦੇਖਦੇ ਹੀ ਦੇਖਦੇ ਆਪਸੀ ਬਹਿਸ ਧੱਕਾ-ਮੁੱਕੀ ਅਤੇ ਹਿੰਸਕ ਖ਼ੂਨੀ ਝੜਪ ਵਿੱਚ ਤਬਦੀਲ ਹੋ ਗਈ।

ਪੀੜਤ ਧਿਰ ਦਾ ਦੋਸ਼ ਹੈ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਧੜੇ ਨਾਲ ਸਬੰਧਤ ਕੁਝ ਵਿਅਕਤੀਆਂ ਨੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਉੱਤੇ ਹਮਲਾ ਬੋਲ ਦਿੱਤਾ। ਇਸ ਹਮਲੇ ਦੌਰਾਨ ਘਰ ਦੀ ਬਜ਼ੁਰਗ ਮਹਿਲਾ ਦੇ ਸਿਰ ਵਿੱਚ ਲੋਹੇ ਦੀ ਰੌਡ ਜਾਂ ਡੰਡਿਆਂ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।

ਸਿਰ ਤੇ ਲੱਗੇ 4 ਟਾਂਕੇ, ਗੱਡੀ ਚੜ੍ਹਾਉਣ ਦਾ ਵੀ ਆਰੋਪ

ਪਰਿਵਾਰਕ ਮੈਂਬਰਾਂ ਮੁਤਾਬਕ ਜ਼ਖ਼ਮੀ ਮਹਿਲਾ ਦੇ ਸਿਰ ਤੇ ਲਗਭਗ ਸਾਢੇ ਤਿੰਨ ਇੰਚ ਡੂੰਘਾ ਜ਼ਖ਼ਮ ਹੋਇਆ ਹੈ, ਜਿਸ ਕਾਰਨ ਹਸਪਤਾਲ ਵਿਖੇ ਉਨ੍ਹਾਂ ਨੂੰ 4 ਟਾਂਕੇ ਲਗਾਉਣੇ ਪਏ। ਪੀੜਤ ਪਰਿਵਾਰ ਨੇ ਇਹ ਵੀ ਗੰਭੀਰ ਇਲਜ਼ਾਮ ਲਾਇਆ ਕਿ ਝਗੜੇ ਦੌਰਾਨ ਹਮਲਾਵਰਾਂ ਵੱਲੋਂ ਉਨ੍ਹਾਂ ਉੱਪਰ ਗੱਡੀ ਚੜ੍ਹਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਪਰਿਵਾਰ ਦਾ ਦਾਅਵਾ ਹੈ ਕਿ ਘਟਨਾ ਨਾਲ ਸਬੰਧਤ ਕਈ ਅਹਿਮ ਤਸਵੀਰਾਂ ਅਤੇ ਸੀਸੀਟੀਵੀ ਫੁਟੇਜ ਮੌਜੂਦ ਹਨ, ਜੋ ਹਮਲੇ ਦੀ ਪੁਸ਼ਟੀ ਕਰਦੀਆਂ ਹਨ।

ਦੂਜੇ ਪਾਸੇ ਪੀੜਤ ਧਿਰ ਦੇ ਵਕੀਲ ਐਡਵੋਕੇਟ ਸਾਹਿਲ ਨੇ ਪੁਲਿਸ ਦੀ ਭੂਮਿਕਾ ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਵਕੀਲ ਦਾ ਕਹਿਣਾ ਹੈ ਕਿ ਪੁਲਿਸ ਨਿਰਪੱਖ ਢੰਗ ਨਾਲ ਕਾਰਵਾਈ ਕਰਨ ਦੀ ਬਜਾਏ ਸਿਰਫ਼ ਖ਼ਾਨਾਪੂਰਤੀ ਕਰ ਰਹੀ ਹੈ। ਉਨ੍ਹਾਂ ਆਰੋਪ ਲਾਇਆ ਕਿ ਗ਼ੈਰ-ਦਸਤਅੰਦਾਜ਼ੀ (ਨਾਨ-ਕੌਗਨੀਜ਼ੇਬਲ) ਅਪਰਾਧ ਨਾਲ ਜੁੜਿਆ ਮਾਮਲਾ ਹੋਣ ਦੇ ਬਾਵਜੂਦ ਪੁਲਿਸ ਬਜ਼ੁਰਗ ਬਲਜੀਤ ਸਿੰਘ ਨੂੰ ਸਿਰਫ਼ ਗੱਲਬਾਤ ਕਰਨ ਦੇ ਬਹਾਨੇ ਘਰੋਂ ਥਾਣੇ ਲੈ ਗਈ ਅਤੇ ਉਨ੍ਹਾਂ ਨੂੰ ਪੈਰਾਂ ਵਿੱਚ ਚੱਪਲ ਤੱਕ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਦੁਕਾਨ ਦੇ ਕਿਰਾਏ ਨੂੰ ਲੈ ਕੇ ਪੁਰਾਣੀ ਰੰਜਿਸ਼ ਦਾ ਵੀ ਦਾਅਵਾ

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇਸ ਝਗੜੇ ਦੇ ਪਿੱਛੇ ਦੁਕਾਨ ਦੇ ਕਿਰਾਏ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਵੀ ਇੱਕ ਮੁੱਖ ਕਾਰਨ ਹੈ। ਪਰਿਵਾਰ ਮੁਤਾਬਕ ਉਹ ਕਈ ਵਰ੍ਹਿਆਂ ਤੋਂ ਦੁਕਾਨ ਦਾ ਕਿਰਾਇਆ ਨਿਯਮਿਤ ਤੌਰ ਤੇ ਦਿੰਦੇ ਆ ਰਹੇ ਹਨ, ਪਰ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਕੁਝ ਲੋਕਾਂ ਵੱਲੋਂ ਉਨ੍ਹਾਂ ਨਾਲ ਪੁਰਾਣੀ ਰੰਜਿਸ਼ ਰੱਖੀ ਜਾ ਰਹੀ ਹੈ। ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਉੱਤੇ ਹਮਲਾ ਕੀਤਾ ਜਾ ਚੁੱਕਾ ਹੈ ਅਤੇ ਉਹ ਮਾਮਲਾ ਫ਼ਿਲਹਾਲ ਅਦਾਲਤ ਵਿੱਚ ਵਿਚਾਰ ਅਧੀਨ ਹੈ।

ਪੁਲਿਸ ਦੀ ਢਿੱਲੀ ਕਾਰਵਾਈ ਤੋਂ ਨਾਰਾਜ਼ ਸਿੱਖ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਨੇ ਹੁਣ ਥਾਣਾ ਡਿਵੀਜ਼ਨ ਨੰਬਰ 5 ਦੇ ਬਾਹਰ ਧਰਨਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ। ਧਰਨਾਕਾਰੀ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਵਾਹਿਗੁਰੂ ਦਾ ਸਿਮਰਨ ਅਤੇ ਪਾਠ ਕਰਕੇ ਪ੍ਰਸ਼ਾਸਨ ਸਾਹਮਣੇ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ।

ਪੁਲਿਸ ਪ੍ਰਸ਼ਾਸਨ ਨੂੰ 2 ਦਿਨਾਂ ਦਾ ਅਲਟੀਮੇਟਮ

ਪ੍ਰਦਰਸ਼ਨਕਾਰੀਆਂ ਨੇ ਮਾਮਲੇ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਨੂੰ ਦੋ ਦਿਨਾਂ ਦੀ ਮੋਹਲਤ ਦਿੱਤੀ ਹੈ। ਉਨ੍ਹਾਂ ਦੀ ਸਪੱਸ਼ਟ ਮੰਗ ਹੈ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਨਿਰਪੱਖ ਜਾਂਚ ਹੋਵੇ, ਮੌਕੇ ਦੀ ਸੀਸੀਟੀਵੀ ਫੁਟੇਜ ਜਨਤਕ ਕਰਕੇ ਰਿਕਾਰਡ ਤੇ ਲਿਆਂਦੀ ਜਾਵੇ ਅਤੇ ਜਿਨ੍ਹਾਂ ਲੋਕਾਂ ਨੇ ਪਰਿਵਾਰ ਤੇ ਹਮਲਾ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਦਿੱਤੇ ਗਏ ਦੋ ਦਿਨਾਂ ਦੇ ਸਮੇਂ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਵੱਡੇ ਪੱਧਰ ਤੇ ਅੰਦੋਲਨ ਛੇੜਨ ਲਈ ਮਜਬੂਰ ਹੋਣਗੇ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...