ਜਲੰਧਰ: ਗੁਰਬਾਣੀ ਦੀਆਂ ਤੁਕਾਂ ‘ਤੇ ਲੋਕਾਂ ਨੂੰ ਨਚਾਉਣ ਦਾ ਇਲਜ਼ਾਮ, ‘ਰਾਧੇ ਸ਼ਿਆਮ ਭਜਨ ਸੰਧਿਆ’ ਨੂੰ ਲੈ ਕੇ ਵਿਵਾਦਾਂ ‘ਚ ਘਿਰਿਆ ਜਿਮਖਾਨਾ ਕਲੱਬ

Updated On: 

23 Sep 2026 07:40 AM IST

ਦਰਅਸਲ, ਜਿਮਖਾਨਾ ਕਲੱਬ ਦੀ ਨਵੀਂ ਟੀਮ ਵੱਲੋਂ ਧਾਰਮਿਕ ਪ੍ਰਵਚਨਾਂ ਦੌਰਾਨ ਨੱਚਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਵਾਲ ਖੜ੍ਹੇ ਹੋ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨ, ਮੰਗਲਵਾਰ ਨੂੰ ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਢਾ ਵੱਲੋਂ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਜਲੰਧਰ: ਗੁਰਬਾਣੀ ਦੀਆਂ ਤੁਕਾਂ ਤੇ ਲੋਕਾਂ ਨੂੰ ਨਚਾਉਣ ਦਾ ਇਲਜ਼ਾਮ, ਰਾਧੇ ਸ਼ਿਆਮ ਭਜਨ ਸੰਧਿਆ ਨੂੰ ਲੈ ਕੇ ਵਿਵਾਦਾਂ ਚ ਘਿਰਿਆ ਜਿਮਖਾਨਾ ਕਲੱਬ

ਜਲੰਧਰ ਦੇ ਜਿਮਖਾਨਾ ਕਲੱਬ ‘ਚ ਕਰਵਾਈ ਗਈ ‘ਰਾਧੇ ਸ਼ਿਆਮ ਭਜਨ ਸੰਧਿਆ’ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀਆਂ ਤੁਕਾਂ ਦੇ ਗਾਇਨ ਦੇ ਢੰਗ ਤੇ ਇਸ ਦੌਰਾਨ ਲੋਕਾਂ ਨੂੰ ਨਚਾਉਣ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਜਤਾਇਆ ਗਿਆ ਹੈ।

ਦਰਅਸਲ, ਜਿਮਖਾਨਾ ਕਲੱਬ ਦੀ ਨਵੀਂ ਟੀਮ ਵੱਲੋਂ ਧਾਰਮਿਕ ਪ੍ਰਵਚਨਾਂ ਦੌਰਾਨ ਨੱਚਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਵਾਲ ਖੜ੍ਹੇ ਹੋ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨ ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਢਾ ਵੱਲੋਂ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।

20 ਸਤੰਬਰ ਦੀ ਘਟਨਾ

ਮਾਮਲੇ ਦੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ 20 ਸਤੰਬਰ ਦੀ ਹੈ। ਇਹ ਪ੍ਰੋਗਰਾਮ ਜਿਮਖਾਨਾ ਕਲੱਬ ਵੱਲੋਂ ਕਰਵਾਇਆ ਗਿਆ ਸੀ। ਪ੍ਰੋਗਰਾਮ ਦੌਰਾਨ ਗਾਇਕ ਅੰਗਦ ਤਲਵਾੜ ਵੱਲੋਂ ਭਜਨ ਪੇਸ਼ ਕੀਤਾ ਗਿਆ। ਭਜਨ ਸੰਧਿਆ ਵਿਚਕਾਰ ਗਾਇਕ ਨੇ ਗਾਉਣਾ ਸ਼ੁਰੂ ਕਰ ਦਿੱਤਾ ਤੇ ਇਸੇ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀਆਂ ਤੁਕਾਂ ਗਾਈਆਂ ਗਈਆਂ ਤੇ ਲੋਕਾਂ ਨੂੰ ਨਚਾਇਆ ਗਿਆ।

ਹਰਜਿੰਦਰ ਸਿੰਘ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ‘ਚ ਰੋਸ ਹੈ ਤੇ ਅਜਿਹੀਆਂ ਘਟਨਾਵਾਂ ਨੂੰ ਸਿੱਖ ਕਦੇ ਬਰਦਾਸ਼ਤ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਮਾਮਲੇ ਦਰਜ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸੇ ਮਾਮਲੇ ਨੂੰ ਲੈ ਕੇ ਉਹ ਪੁਲਿਸ ਕਮਿਸ਼ਨਰ ਦਫ਼ਤਰ ਮੰਗ ਪੱਤਰ ਦੇਣ ਲਈ ਆਏ ਹਨ ਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਹਰਪਾਲ ਸਿੰਘ ਚੱਢਾ ਨੇ ਕਿਹਾ ਕਿ ‘ਜਾਦੂਗਰ’ ਸ਼ਬਦ ਦਾ ਨਾਮ ਲੈ ਕੇ ਤੇ ਆਸ਼ਿਕੀ ਦੇ ਗੀਤ ਗਾਉਣ ਨੂੰ ਲੈ ਕੇ ਵੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗਾਇਕ ਸਮੇਤ ਸਬੰਧਤ ਕਮੇਟੀ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ।

ਕਾਰਵਾਈ ਦੀ ਮੰਗ

ਹਰਪਾਲ ਸਿੰਘ ਚੱਢਾ ਨੇ ਕਿਹਾ ਕਿ ਉਹ ਗੁਰੂ ਸਾਹਿਬਾਨ ਦੇ ਅਪਮਾਨ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਵਿਰੋਧ ਜ਼ਾਹਰ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਜ਼ੀਰਕਪੁਰ ਦੀ ਘਟਨਾ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਉੱਥੇ ਵੀ ਇਸ ਤਰ੍ਹਾਂ ਦੀ ਘਟਨਾ ਦਾ ਵਿਰੋਧ ਹੋਇਆ ਸੀ ਤੇ ਸਬੰਧਤ ਗਾਇਕ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜਿਮਖਾਨਾ ਕਲੱਬ ਦੀ ਮੈਨੇਜਮੈਂਟ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

Loading...
Unable to load recommendations.
Follow Us