AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ‘ਚ ਵੱਡੀ ਸਾਜ਼ਿਸ਼ ਨਾਕਾਮ, ਪੁਲਿਸ ਨੇ ਜ਼ਿੰਦਾ ਹੈਂਡ ਗ੍ਰੇਨੇਡ ਸਮੇਤ ਨੌਜਵਾਨ ਕੀਤਾ ਕਾਬੂ; ਅੱਤਵਾਦੀ ਲਿੰਕ ਦੀ ਕਰ ਰਹੀ ਜਾਂਚ

ਜਲੰਧਰ ਵਿੱਚ ਕਮਿਸ਼ਨਰੇਟ ਪੁਲਿਸ, ਕਾਊਂਟਰ ਇੰਟੈਲੀਜੈਂਸ ਅਤੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੀ ਸਾਂਝੀ ਟੀਮ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਮੁਲਜ਼ਮ ਨੂੰ ਜ਼ਿੰਦਾ ਹੈਂਡ ਗ੍ਰੇਨੇਡ ਅਤੇ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਵੱਲੋਂ ਇਸ ਨੂੰ ਇੱਕ ਬਹੁਤ ਹੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ।

ਜਲੰਧਰ 'ਚ ਵੱਡੀ ਸਾਜ਼ਿਸ਼ ਨਾਕਾਮ, ਪੁਲਿਸ ਨੇ ਜ਼ਿੰਦਾ ਹੈਂਡ ਗ੍ਰੇਨੇਡ ਸਮੇਤ ਨੌਜਵਾਨ ਕੀਤਾ ਕਾਬੂ; ਅੱਤਵਾਦੀ ਲਿੰਕ ਦੀ ਕਰ ਰਹੀ ਜਾਂਚ
AI Genrated Image
davinder-kumar-jalandhar
| Updated On: 23 May 2026 16:03 PM IST
Share

ਜਲੰਧਰ ਵਿੱਚ ਕਮਿਸ਼ਨਰੇਟ ਪੁਲਿਸ, ਕਾਊਂਟਰ ਇੰਟੈਲੀਜੈਂਸ ਅਤੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੀ ਸਾਂਝੀ ਟੀਮ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਮੁਲਜ਼ਮ ਨੂੰ ਜ਼ਿੰਦਾ ਹੈਂਡ ਗ੍ਰੇਨੇਡ ਅਤੇ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਵੱਲੋਂ ਇਸ ਨੂੰ ਇੱਕ ਬਹੁਤ ਹੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ।

ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਥਾਨਾ ਡਿਵੀਜ਼ਨ ਨੰਬਰ-5 ਦੀ ਪੁਲਿਸ ਟੀਮ, ਕਾਊਂਟਰ ਇੰਟੈਲੀਜੈਂਸ ਅਤੇ ਏਜੀਟੀਐਫ (AGTF) ਨੇ ਮਿਲ ਕੇ ਇਹ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ 22 ਮਈ ਨੂੰ ਪੁਲਿਸ ਟੀਮ ਕਾਲਾ ਸੰਘਿਆਂ ਰੋਡ ‘ਤੇ ਸਥਿਤ ਨਹਿਰ ਦੀ ਪੁਲੀ, ਕੋਟ ਸਦੀਕ ਦੇ ਨਜ਼ਦੀਕ ਚੈਕਿੰਗ ਲਈ ਮੌਜੂਦ ਸੀ। ਇਸੇ ਦੌਰਾਨ ਇੱਕ ਖ਼ਾਸ ਮੁਖ਼ਬਰ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਸ਼ੱਕੀ ਨੌਜਵਾਨ ਨੂੰ ਰੋਕਿਆ ਗਿਆ, ਜੋ ਬਿਨਾਂ ਨੰਬਰ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਸੀ। ਜਦੋਂ ਪੁਲਿਸ ਟੀਮ ਵੱਲੋਂ ਉਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ ਇੱਕ ਜ਼ਿੰਦਾ ਹੈਂਡ ਗ੍ਰੇਨੇਡ ਬਰਾਮਦ ਹੋਇਆ।

ਫੜੇ ਗਏ ਮੁਲਜ਼ਮ ਦੀ ਪਛਾਣ ਰਮਨਦੀਪ ਸਿੰਘ ਉਰਫ਼ ਰਮਨੀ ਵਜੋਂ ਹੋਈ ਹੈ, ਜੋ ਕਿ ਪਿੰਡ ਘੜਕੇ ਲੁਹਾਰਾਂ, ਥਾਨਾ ਚੋਹਲਾ ਸਾਹਿਬ (ਜ਼ਿਲ੍ਹਾ ਤਰਨਤਾਰਨ) ਦਾ ਰਹਿਣ ਵਾਲਾ ਹੈ। ਮੁਲਜ਼ਮ ਅੱਜਕੱਲ੍ਹ ਜਾਲੰਧਰ ਦੇ ਬਸਤੀ ਸ਼ੇਖ ਇਲਾਕੇ ਵਿੱਚ ਰਹਿ ਰਿਹਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਨਾ ਡਿਵੀਜ਼ਨ ਨੰਬਰ-5 ਵਿੱਚ ਬੀਐਨਐਸ (BNS) ਦੀ ਧਾਰਾ 61(2) ਅਤੇ ਐਕਸਪਲੋਸਿਵ ਸਬਸਟੈਂਸਿਜ਼ ਐਕਟ 1908 ਦੀਆਂ ਧਾਰਾਵਾਂ 4 ਅਤੇ 5 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਗੈਂਗਸਟਰ ਅਤੇ ਅੱਤਵਾਦੀ ਲਿੰਕ ਦੀ ਜਾਂਚ ‘ਚ ਜੁਟੀਆਂ ਏਜੰਸੀਆਂ

ਪੁਲਿਸ ਰਿਮਾਂਡ ਦੌਰਾਨ ਹੁਣ ਦੇਸ਼ ਅਤੇ ਸੂਬੇ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਮੁਲਜ਼ਮ ਦੇ ਪੁਰਾਣੇ ਰਿਕਾਰਡ, ਉਸ ਦੇ ਅਗਲੇ-ਪਿਛਲੇ ਸਬੰਧਾਂ, ਗੈਂਗਸਟਰ ਨੈੱਟਵਰਕ ਅਤੇ ਸੰਭਾਵਿਤ ਦੇਸ਼-ਵਿਰੋਧੀ ਜਾਂ ਅੱਤਵਾਦੀ ਕਨੈਕਸ਼ਨਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਸੁਰੱਖਿਆ ਏਜੰਸੀਆਂ ਮੁੱਖ ਤੌਰ ‘ਤੇ ਇਸ ਗੱਲ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਇਹ ਖ਼ਤਰਨਾਕ ਗ੍ਰੇਨੇਡ ਸਰਹੱਦ ਪਾਰੋਂ ਜਾਂ ਕਿਸ ਰਸਤੇ ਰਾਹੀਂ ਉਸ ਕੋਲ ਪਹੁੰਚਿਆ ਅਤੇ ਇਸ ਦੀ ਵਰਤੋਂ ਜਲੰਧਰ ਜਾਂ ਪੰਜਾਬ ਦੇ ਕਿਸ ਇਲਾਕੇ ਵਿੱਚ ਕਿਸ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...