ਜਲੰਧਰ ‘ਚ ਭਾਰੀ ਬਾਰਿਸ਼ ਨੇ ਫਿਰ ਵਧਾਈ ਚਿੰਤਾ, ਪਾਣੀ-ਪਾਣੀ ਹੋਇਆ ਪੂਰਾ ਸ਼ਹਿਰ

Updated On: 

01 Sep 2025 11:59 AM IST

Jalandhar Rainfall: ਜਲੰਧਰ ਸ਼ਹਿਰ 'ਚ ਬਾਰਿਸ਼ ਨੇ ਹਾਲਾਤ ਇੰਨੇ ਵਿਗਾੜ ਦਿੱਤੇ ਹਨ ਕਿ ਸ਼ਹਿਰ ਦੇ ਪੌਸ਼ ਇਲਾਕੇ ਵੀ ਪਾਣੀ ਦੀ ਲਪੇਟ 'ਚ ਆ ਗਏ ਹਨ। ਡਿਫੈਂਸ ਕਾਲੋਨੀ, ਮਾਡਲ ਟਾਊਨ, ਪੀਪੀਆਰ ਮਾਰਕਿਟ, ਆਦਰਸ਼ ਨਗਰ ਸਮੇਤ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਉੱਥੇ ਹੀ ਜਿਨ੍ਹਾਂ ਦੀਆਂ ਦੁਕਾਨਾਂ ਬੇਸਮੈਂਟ 'ਚ ਸਨ, ਉਨ੍ਹਾਂ ਦੁਕਾਨਾਂ 'ਚ ਪਾਣੀ ਭਰ ਗਿਆ ਹੈ। ਇਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਜਲੰਧਰ ਚ ਭਾਰੀ ਬਾਰਿਸ਼ ਨੇ ਫਿਰ ਵਧਾਈ ਚਿੰਤਾ, ਪਾਣੀ-ਪਾਣੀ ਹੋਇਆ ਪੂਰਾ ਸ਼ਹਿਰ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਲਰਟ ਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 3 ਸਤੰਬਰ ਤੱਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਹੈ। ਉੱਥੇ ਹੀ, ਅੱਜ ਸਵੇਰ ਤੋਂ ਜਲੰਧਰ ‘ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਜਲੰਧਰ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਅੱਜ ਜਲੰਧਰ ਦੇ ਸਾਰੇ ਸਕੂਲ ਤੇ ਕਾਲਜ ਬੰਦ ਹਨ। ਮੌਸਮ ਵਿਭਾਗ ਵੱਲੋਂ ਜਲੰਧਰ ਸ਼ਹਿਰ ਤੇ ਨਾਲ ਦਿਹਾਤੀ ਤੇ ਗੁਆਂਢੀ ਜ਼ਿਲ੍ਹੇ ਕਪੂਰਥਲਾ ‘ਚ ਅੱਜ ਭਾਰੀ ਬਾਰਿਸ਼ ਹੋਵੇਗੀ।

ਜਲੰਧਰ ਸ਼ਹਿਰ ‘ਚ ਬਾਰਿਸ਼ ਨੇ ਹਾਲਾਤ ਇੰਨੇ ਵਿਗਾੜ ਦਿੱਤੇ ਹਨ ਕਿ ਸ਼ਹਿਰ ਦੇ ਪੌਸ਼ ਇਲਾਕੇ ਵੀ ਪਾਣੀ ਦੀ ਲਪੇਟ ‘ਚ ਆ ਗਏ ਹਨ। ਡਿਫੈਂਸ ਕਾਲੋਨੀ, ਮਾਡਲ ਟਾਊਨ, ਪੀਪੀਆਰ ਮਾਰਕਿਟ, ਆਦਰਸ਼ ਨਗਰ ਸਮੇਤ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਉੱਥੇ ਹੀ ਜਿਨ੍ਹਾਂ ਦੀਆਂ ਦੁਕਾਨਾਂ ਬੇਸਮੈਂਟ ‘ਚ ਸਨ, ਉਨ੍ਹਾਂ ਦੁਕਾਨਾਂ ‘ਚ ਪਾਣੀ ਭਰ ਗਿਆ ਹੈ। ਇਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਡੀਸੀ ਦੀ ਸੰਦੇਸ਼, ਪ੍ਰਸ਼ਾਸਨ ਪੂਰਾ ਅਲਰਟ

ਜਲੰਧਰ ਦੇ ਡਿਪਟੀ ਕਮੀਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੁਆਰਾ ਜ਼ਿਲ੍ਹਾਂ ਵਾਸੀਆਂ ਨੂੰ ਸੰਦੇਸ਼ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਜ਼ਿਲ੍ਹਾਂ ਪ੍ਰਸ਼ਾਸਨ ਦੀਆਂ ਟੀਮਾਂ ਅਲਰਟ ‘ਤੇ ਹਨ।

ਜਲੰਧਰ ਦੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ- ਪਿਛਲੇ ਕਈ ਘੰਟਿਆਂ ਤੋਂ ਲਗਾਤਾਰ ਬਾਰਿਸ਼ ਦੇ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ ਤੇ ਕੁੱਝ ਇਲਾਕਿਆਂ ‘ਚ ਬਿਜਲੀ ਸਪਲਾਈ ‘ਚ ਵੀ ਦਿੱਕਤ ਆ ਰਹੀ ਹੈ। ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਪ੍ਰਸ਼ਾਸਨ ਦੇ ਸਾਰੀ ਵਿਭਾਗਾਂ ਦੀਆਂ ਟੀਮਾਂ ਤੈਨਾਤ ਹੋ ਚੁੱਕੀਆਂ ਹਨ ਤੇ ਜਲਦੀ ਹੀ ਸਥਿਤੀ ਨੂੰ ਆਮ ਵਾਂਗ ਕਰ ਦਿੱਤਾ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ ਸਮੱਸਿਆ ਜਾ ਕੋਈ ਐਮਰਜੈਂਸੀ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਹੈਲਪਲਾਈਨ ਨੰਬਰ 0181-2240064 ‘ਤੇ ਫੋਨ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਟੀਮਾਂ ਤੁਰੰਤ ਮਦਦ ਲਈ ਪਹੁੰਚ ਜਾਣਗੀਆਂ।

ਰੈੱਡ ਅਲਰਟ

ਪੰਜਾਬ ਦੇ 8 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ ਤੇ ਫਤਿਹਗੜ੍ਹ ਸਾਹਿਬ ਚ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਚ ਭਾਰੀ ਤੋਂ ਬਹੁੱਤ ਭਾਰੀ ਬਾਰਿਸ਼ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਆਰੇਂਜ ਅਲਰਟ

ਪੰਜਾਬ ਦੇ 7 ਜ਼ਿਲ੍ਹਿਆਂ- ਅੰਮ੍ਰਿਤਸਰ, ਤਰਨਤਾਰਨ, ਮੋਗਾ, ਲੁਧਿਆਣਾ, ਸੰਗਰੂਰ, ਮੁਹਾਲੀ ਤੇ ਪਟਿਆਲਾ ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੀਆਂ ਕੁੱਝ-ਕੁੱਝ ਥਾਂਵਾਂ ਤੇ ਭਾਰੀ ਤੋਂ ਬਹੁੱਤ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਬਿਜਲੀ ਚਮਕਣ ਤੇ ਬੱਦਲ ਗਰਜਣ ਦੀ ਸੰਭਾਵਨਾ ਵੀ ਹੈ।

ਯੈਲੋ ਅਲਰਟ

ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਕੁੱਝ-ਕੁੱਝ ਇਲਾਕਿਆਂ ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਤੇ ਇਸ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

Loading...
Unable to load recommendations.
Follow Us
Related Stories
ਡਾ. ਰਜਿੰਦਰ ਬਾਂਸਲ ਨੇ ਸੰਭਾਲਿਆ ਬਾਬਾ ਫ਼ਰੀਦ ਯੂਨੀਵਰਸਿਟੀ ਵੀਸੀ ਦਾ ਅਹੁਦਾ, ਯੂਨੀਵਰਸਿਟੀ ਦੀ ਬਿਹਤਰੀ ਦਾ ਲਿਆ ਸੰਕਲਪ
ਕਿਸਾਨਾਂ ਦਾ ਚੰਡੀਗੜ੍ਹ ‘ਚ 1 ਸਤੰਬਰ ਤੋਂ 7 ਦਿਨਾਂ ਦਾ ਧਰਨਾ, ਪ੍ਰਸ਼ਾਸਨ ਨਾਲ ਮੀਟਿੰਗ ‘ਚ ਮਿਲੀ ਇਜਾਜ਼ਤ; ਰਾਜੇਵਾਲ ਨੇ ਦੱਸੀਆਂ ਮੰਗਾਂ
ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਬੱਸ ਦੇ ਅੱਗੇ ਲਗਾਉਣ ਸੱਜਣ ਕੁਮਾਰ ਦੀ ਤਸਵੀਰ, ਦੀਪੇਂਦਰ ਦੇ ਕਥਿਤ ‘ਰੋਲ ਮਾਡਲ’ ਵਾਲੇ ਬਿਆਨ ‘ਤੇ ਧਾਲੀਵਾਲ ਦਾ ਤੰਜ
ਪੰਜਾਬ ‘ਚ ਮੌਨਸੂਨ ਕਮਜ਼ੋਰ, ਅਗਸਤ ‘ਚ ਔਸਤ ਨਾਲੋਂ 50 ਫ਼ੀਸਦੀ ਘੱਟ ਬਾਰਿਸ਼; ਆਉਣ ਵਾਲੇ ਦਿਨਾਂ ਚ ਗਰਮੀ ‘ਚ ਹੋ ਸਕਦਾ ਵਾਧਾ
ਨਿਸ਼ਾਨੇ ‘ਤੇ ਅੰਮ੍ਰਿਤਸਰ ਦੇ ਫੌਜੀ ਟਿਕਾਣੇ, ਸ਼ਹਿਜ਼ਾਦ ਭੱਟੀ ਨੈੱਟਵਰਕ ਦੀ ਸਾਜ਼ਿਸ਼ ਦਾ ਇਨਪੁਟ; ਖਾਸਾ ਛਾਉਣੀ ਤੇ ਬੁੱਢਾ ਥੇਹ ‘ਚ ਵਧਾਈ ਸੁਰੱਖਿਆ
ਚੰਨੀ ਦੀ ਵਾਇਰਲ ਤਸਵੀਰ ‘ਤੇ ਵਿਵਾਦ, ਸਾਬਕਾ ਮੇਅਰ ਨੇ ਲਿੱਖੀ ਚਿੱਠੀ; ਸੀਐਮ ਤੇ ਗਵਰਨਰ ਤੋਂ ਕਾਰਵਾਈ ਦੀ ਮੰਗ