ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ RTA ਅਫ਼ਸਰ ਦੀ ਲਾਸ਼ ਬਾਥਰੂਮ ‘ਚ ਮਿਲੀ, ਗੰਨਮੈਨ ਨੇ ਪੁਲਿਸ ਨੂੰ ਕੀਤਾ ਸੂਚਿਤ

ਚੌਕੀ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਆਰਟੀਏ ਦੇ ਗੰਨਮੈਨ ਨੇ ਉਨ੍ਹਾਂ ਨੂੰ ਬਾਥਰੂਮ 'ਚ ਮ੍ਰਿਤਕ ਪਾਇਆ ਤੇ ਪੁਲਿਸ ਨੂੰ ਸੂਚਿਤ ਕੀਤਾ। ਜਾਣਕਾਰੀ ਮੁਤਾਬਕ ਸਵੇਰੇ ਜਦੋਂ ਰਵਿੰਦਰ ਸਿੰਘ ਕਾਫ਼ੀ ਸਮੇਂ ਤੱਕ ਬਾਥਰੂਮ ਤੋਂ ਬਾਹਰ ਨਹੀਂ ਆਏ ਤਾਂ ਉਨ੍ਹਾਂ ਤੇ ਗੰਨਮੈਨ ਤੇ ਡਰਾਈਵਰ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਦਰਵਾਜ਼ਾ ਖੋਲ੍ਹ ਕੇ ਦੇਖਿਆ ਗਿਆ ਤਾਂ ਰਵਿੰਦਰ ਸਿੰਘ ਮ੍ਰਿਤ ਅਵਸਥਾ 'ਚ ਪਏ ਹੋਏ ਸਨ।

ਜਲੰਧਰ RTA ਅਫ਼ਸਰ ਦੀ ਲਾਸ਼ ਬਾਥਰੂਮ 'ਚ ਮਿਲੀ, ਗੰਨਮੈਨ ਨੇ ਪੁਲਿਸ ਨੂੰ ਕੀਤਾ ਸੂਚਿਤ
Follow Us
davinder-kumar-jalandhar
| Updated On: 31 Dec 2025 11:39 AM IST

ਜਲੰਧਰ ਦੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਅਧਿਕਾਰੀ ਰਵਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਲਾਸ਼ ਜਲੰਧਰ ਹਾਈਟਸ ਚ ਉਨ੍ਹਾਂ ਦੇ ਫਲੈਟ ਦੇ ਬਾਥਰੂਮ ਚ ਮਿਲੀ। ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਪਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਵਿੰਦਰ ਸਿੰਘ ਚੰਡੀਗੜ੍ਹ ਮੁੱਖ ਦਫ਼ਤਰ ਦਾ ਚਾਰਜ ਸੰਭਾਲ ਰਹੇ ਸਨ, ਪਰ ਉਨ੍ਹਾਂ ਨੂੰ ਜਲੰਧਰ ਆਰਟੀਏ ਦਾ ਵਾਧੂ ਚਾਰਜ ਦਿੱਤਾ ਗਿਆ ਸੀ।

ਚੌਕੀ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਆਰਟੀਏ ਦੇ ਗੰਨਮੈਨ ਨੇ ਉਨ੍ਹਾਂ ਨੂੰ ਬਾਥਰੂਮ ਚ ਮ੍ਰਿਤਕ ਪਾਇਆ ਤੇ ਪੁਲਿਸ ਨੂੰ ਸੂਚਿਤ ਕੀਤਾ। ਜਾਣਕਾਰੀ ਮੁਤਾਬਕ ਸਵੇਰੇ ਜਦੋਂ ਰਵਿੰਦਰ ਸਿੰਘ ਕਾਫ਼ੀ ਸਮੇਂ ਤੱਕ ਬਾਥਰੂਮ ਤੋਂ ਬਾਹਰ ਨਹੀਂ ਆਏ ਤਾਂ ਉਨ੍ਹਾਂ ਤੇ ਗੰਨਮੈਨ ਤੇ ਡਰਾਈਵਰ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਦਰਵਾਜ਼ਾ ਖੋਲ੍ਹ ਕੇ ਦੇਖਿਆ ਗਿਆ ਤਾਂ ਰਵਿੰਦਰ ਸਿੰਘ ਮ੍ਰਿਤ ਅਵਸਥਾ ਚ ਪਏ ਹੋਏ ਸਨ।

ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਚੌਂਕੀ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਮੁੱਢਲੀ ਜਾਂਚ ਚ ਮੌਤ ਹਾਰਟ ਅਟੈਕ ਨਾਲ ਹੋਈ ਪ੍ਰਤੀਤ ਹੋ ਰਹੀ ਹੈ, ਪਰ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਰਵਿੰਦਰ ਸਿੰਘ ਇਸ ਤੋਂ ਪਹਿਲਾਂ ਬਠਿੰਡਾ ਚ ਮੋਟਰ ਵ੍ਹੀਕਲ ਇੰਸਪੈਕਟਰ ਸੀ। ਇਸ ਤੋਂ ਬਾਅਦ ਤਰੱਕੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਹੈੱਡ ਆਫ਼ਿਸ ਚ ਲਗਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਆਰਟੀਏ ਦਾ ਵਾਧੂ ਚਾਰਜ ਸੌਂਪਿਆ ਗਿਆ ਸੀ।

ਰਵਿੰਦਰ ਗਿੱਲ ਦੇ ਦੋ ਪੁੱਤਰ ਹਨ, ਜਿਨ੍ਹਾਂ ਚੋਂ ਇੱਕ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਹੋਇਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਚ ਕੀਤਾ ਜਾਵੇਗਾ। ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...