AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਹਿੰਦੂ ਕੁੜੀ ਨੂੰ ਪ੍ਰੇਮ ਜਾਲ ‘ਚ ਫਸਾ ਮੁਸਲਿਮ ਮੁੰਡੇ ਨੇ ਕੀਤਾ ਵਿਆਹ, ਹੁਣ ਪਤਾ ਲੱਗਿਆ ਪਤੀ ਦੇ ਪਹਿਲਾ ਹੀ ਨੇ 5 ਪਤਨੀਆਂ

ਜਲੰਧਰ ਦੇ ਕਸਬਾ ਗੋਰਾਇਆ ਅਧੀਨ ਪੈਂਦੇ ਪਿੰਡ ਪੱਦੀ ਜਾਗੀਰ ਵਿੱਚ ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੀ ਰਹਿਣ ਵਾਲੀ ਰਮਨਦੀਪ ਨਾਮਕ ਮਹਿਲਾ ਨੇ ਆਪਣੇ ਪਤੀ ਇਸਰਾਤ ਅਲੀ ਅਤੇ ਉਸ ਦੇ ਪਰਿਵਾਰ 'ਤੇ ਗੰਭੀਰ ਆਰੋਪ ਲਗਾਉਂਦਿਆਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਜਲੰਧਰ 'ਚ ਹਿੰਦੂ ਕੁੜੀ ਨੂੰ ਪ੍ਰੇਮ ਜਾਲ 'ਚ ਫਸਾ ਮੁਸਲਿਮ ਮੁੰਡੇ ਨੇ ਕੀਤਾ ਵਿਆਹ, ਹੁਣ ਪਤਾ ਲੱਗਿਆ ਪਤੀ ਦੇ ਪਹਿਲਾ ਹੀ ਨੇ 5 ਪਤਨੀਆਂ
davinder-kumar-jalandhar
| Published: 25 Apr 2026 22:08 PM IST

ਜਲੰਧਰ ਦੇ ਕਸਬਾ ਗੋਰਾਇਆ ਅਧੀਨ ਪੈਂਦੇ ਪਿੰਡ ਪੱਦੀ ਜਾਗੀਰ ਵਿੱਚ ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੀ ਰਹਿਣ ਵਾਲੀ ਰਮਨਦੀਪ ਨਾਮਕ ਮਹਿਲਾ ਨੇ ਆਪਣੇ ਪਤੀ ਇਸਰਾਤ ਅਲੀ ਅਤੇ ਉਸ ਦੇ ਪਰਿਵਾਰ ‘ਤੇ ਗੰਭੀਰ ਆਰੋਪ ਲਗਾਉਂਦਿਆਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਪੀੜਤ ਮਹਿਲਾ ਦਾ ਆਰੋਪ ਹੈ ਕਿ ਉਸ ਨੂੰ ਪ੍ਰੇਮ ਜਾਲ ਵਿੱਚ ਫਸਾ ਕੇ ਵਿਆਹ ਕਰਵਾਇਆ ਗਿਆ ਅਤੇ ਵਿਆਹ ਤੋਂ ਪਹਿਲਾਂ ਉਸ ਦੇ ਪਤੀ ਨੇ ਆਪਣੇ ਪਿਛਲੇ ਵਿਆਹਾਂ ਅਤੇ ਤਲਾਕਾਂ ਦੀ ਸੱਚਾਈ ਉਸ ਤੋਂ ਲੁਕੋ ਕੇ ਰੱਖੀ।

ਪੀੜਤਾ ਨੇ ਦੱਸਿਆ ਕਿ ਉਹ ਇੱਕ ਹਿੰਦੂ ਪਰਿਵਾਰ ਨਾਲ ਸਬੰਧ ਰੱਖਦੀ ਹੈ, ਜਦਕਿ ਉਸ ਦਾ ਪਤੀ ਇਸਰਾਤ ਅਲੀ ਮੁਸਲਿਮ ਪਰਿਵਾਰ ਨਾਲ ਸਬੰਧਤ ਹੈ। ਰਮਨਦੀਪ ਦੇ ਮੁਤਾਬਕ, ਇਸਰਾਤ ਅਲੀ ਨੇ ਵਿਆਹ ਤੋਂ ਪਹਿਲਾਂ ਉਸ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਇਹ ਉਸ ਦਾ ਪਹਿਲਾ ਵਿਆਹ ਹੈ। ਪਰ ਵਿਆਹ ਤੋਂ ਬਾਅਦ ਉਸ ਨੂੰ ਪਤਾ ਲੱਗਿਆ ਕਿ ਇਸਰਾਤ ਅਲੀ ਪਹਿਲਾਂ ਵੀ 3 ਤੋਂ 4 ਵਿਆਹ ਕਰਵਾ ਚੁੱਕਾ ਹੈ ਅਤੇ ਉਨ੍ਹਾਂ ਸਾਰੀਆਂ ਔਰਤਾਂ ਨੂੰ ਇੱਕ-ਦੋ ਸਾਲ ਬਾਅਦ, ਬੱਚਿਆਂ ਦੇ ਜਨਮ ਤੋਂ ਬਾਅਦ ਤਲਾਕ ਦੇ ਕੇ ਛੱਡ ਚੁੱਕਾ ਹੈ। ਮਹਿਲਾ ਦਾ ਆਰੋਪ ਹੈ ਕਿ ਉਹ ਹਰ ਵਿਆਹ ਦੂਜੇ ਧਰਮ ਵਿੱਚ ਹੀ ਕਰਦਾ ਹੈ।

ਪਤਨੀ ਨੂੰ ਛੱਡ ਕੇ ਦੂਜੇ ਵਿਆਹ ਦੀ ਤਿਆਰੀ

ਮਹਿਲਾ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਇਸ ਬਾਰੇ ਵਿਰੋਧ ਕੀਤਾ ਅਤੇ ਸਵਾਲ ਉਠਾਏ, ਤਾਂ ਇਸਰਾਤ ਅਲੀ ਨੇ ਉਸ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਕਿ ਲੋਕ ਝੂਠ ਬੋਲ ਰਹੇ ਹਨ ਅਤੇ ਉਨ੍ਹਾਂ ਦਾ ਘਰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਵਿਸ਼ਵਾਸ ਦੇ ਚਲਦਿਆਂ ਉਹ ਉਸ ਦੇ ਨਾਲ ਰਹਿੰਦੀ ਰਹੀ। ਉਨ੍ਹਾਂ ਦਾ ਇੱਕ 2 ਸਾਲ ਦਾ ਬੱਚਾ ਹੈ ਅਤੇ ਦੂਜਾ ਬੱਚਾ ਇਕ ਮਹਿਨੇ ਦਾ ਹੈ।

ਇਸੇ ਦੌਰਾਨ ਉਸ ਨੂੰ ਜਾਣਕਾਰੀ ਮਿਲੀ ਕਿ ਉਸ ਦਾ ਪਤੀ ਹੁਣ ਉਸ ਨੂੰ ਛੱਡ ਕੇ ਕਿਸੇ ਹੋਰ ਔਰਤ ਨਾਲ ਵਿਆਹ ਕਰਨ ਦੀ ਤਿਆਰੀ ਕਰ ਰਿਹਾ ਹੈ। ਪੀੜਤਾ ਨੇ ਆਰੋਪ ਲਾਇਆ ਕਿ ਇਸਰਾਤ ਅਲੀ ਨੇ ਆਪਣਾ ਨਿਵਾਸ ਸਥਾਨ ਬਦਲ ਕੇ ਮਲੇਰਕੋਟਲਾ ਕਰ ਲਿਆ ਹੈ ਅਤੇ ਉੱਥੇ ਦੂਜਾ ਵਿਆਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹੁਣ ਉਹ ਹਿਮਾਚਲ ਦੀ ਇੱਕ ਕੁੜੀ ਨੂੰ ਆਪਣੇ ਜਾਲ ਵਿੱਚ ਫਸਾ ਰਿਹਾ ਹੈ ਅਤੇ ਉਸ ਦੇ ਨਾਲ ਲਿਵ-ਇਨ ਵਿੱਚ ਰਹਿ ਰਿਹਾ ਹੈ।

ਜਾਨੋਂ ਮਾਰਨ ਦੀਆਂ ਧਮਕੀਆਂ

ਮਹਿਲਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਇਸਰਾਤ ਅਲੀ ਦੇ ਪਰਿਵਾਰਕ ਮੈਂਬਰ, ਜਿਨ੍ਹਾਂ ਵਿੱਚ ਉਸ ਦੇ ਮਾਤਾ-ਪਿਤਾ, ਭਰਾ ਅਤੇ ਭੈਣ ਸ਼ਾਮਲ ਹਨ, ਇਸ ਪੂਰੇ ਮਾਮਲੇ ਵਿੱਚ ਉਸ ਦਾ ਸਾਥ ਦੇ ਰਹੇ ਹਨ। ਪੀੜਤਾ ਅਨੁਸਾਰ, ਪਰਿਵਾਰ ਵੱਲੋਂ ਉਸ ‘ਤੇ ਦਬਾਅ ਬਣਾਇਆ ਗਿਆ ਕਿ ਜੇਕਰ ਉਸ ਨੇ ਇਸਰਾਤ ਅਲੀ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਕੀਤੀ, ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਰਮਨਦੀਪ ਦਾ ਦੋਸ਼ ਹੈ ਕਿ ਉਸ ਦੇ ਪਤੀ ਨੇ ਉਸ ਨੂੰ ਸਿੱਧੇ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਉਸ ਨੇ ਦੱਸਿਆ ਕਿ ਇਸਰਾਤ ਅਲੀ ਨੇ ਧਮਕਾਇਆ ਹੈ ਕਿ ਜੇਕਰ ਉਸ ਨੇ ਤਲਾਕ ਦੇਣ ਤੋਂ ਇਨਕਾਰ ਕੀਤਾ, ਤਾਂ ਉਹ ਉਸ ਨੂੰ, ਉਸ ਦੇ ਬੱਚੇ ਨੂੰ ਅਤੇ ਗਰਭ ਵਿੱਚ ਪਲ ਰਹੇ ਬੱਚੇ ਨੂੰ ਜਾਨੋਂ ਮਾਰ ਦੇਵੇਗਾ। ਪੀੜਤਾ ਨੇ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਸ ਨੇ ਆਪਣੀ ਅਤੇ ਆਪਣੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਫਿਲਹਾਲ, ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਕੋਲੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

Follow Us
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...