AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਦੇ ਇਕ ਹੋਟਲ ‘ਚ ਮਹਿਲਾ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼; ਮੌਕੇ ਤੋਂ ਡਾਇਰੀਆਂ ਬਰਾਮਦ

ਜਲੰਧਰ ਵਿਖੇ ਸਥਿਤ ਹੋਟਲ 'ਓਵਲ ਹੱਟ' ਵਿੱਚ ਕੰਮ ਕਰਦੀ ਇੱਕ ਕੁੜੀ ਵੱਲੋਂ ਸ਼ੁੱਕਰਵਾਰ ਸਵੇਰੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰਨ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਹੋਟਲ ਦੇ ਅੰਦਰ ਕੁੜੀ ਦੀ ਲਾਸ਼ ਚੁੰਨੀ ਦੇ ਸਹਾਰੇ ਛੱਤ ਵਾਲੇ ਪੱਖੇ ਨਾਲ ਲਟਕਦੀ ਹੋਈ ਮਿਲੀ। ਮ੍ਰਿਤਕਾ ਦੀ ਸ਼ਨਾਖ਼ਤ 27 ਸਾਲਾ ਸ਼ਹਿਨਾਜ਼ ਭੱਟੀ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਜੰਮੂ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।

ਜਲੰਧਰ ਦੇ ਇਕ ਹੋਟਲ 'ਚ ਮਹਿਲਾ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼; ਮੌਕੇ ਤੋਂ ਡਾਇਰੀਆਂ ਬਰਾਮਦ
davinder-kumar-jalandhar
| Updated On: 23 Oct 2026 23:46 PM IST
Share

ਜਲੰਧਰ ਵਿਖੇ ਸਥਿਤ ਹੋਟਲ ‘ਓਵਲ ਹੱਟ’ ਵਿੱਚ ਕੰਮ ਕਰਦੀ ਇੱਕ ਕੁੜੀ ਵੱਲੋਂ ਸ਼ੁੱਕਰਵਾਰ ਸਵੇਰੇ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰਨ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਹੋਟਲ ਦੇ ਅੰਦਰ ਕੁੜੀ ਦੀ ਲਾਸ਼ ਚੁੰਨੀ ਦੇ ਸਹਾਰੇ ਛੱਤ ਵਾਲੇ ਪੱਖੇ ਨਾਲ ਲਟਕਦੀ ਹੋਈ ਮਿਲੀ। ਮ੍ਰਿਤਕਾ ਦੀ ਸ਼ਨਾਖ਼ਤ 27 ਸਾਲਾ ਸ਼ਹਿਨਾਜ਼ ਭੱਟੀ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਜੰਮੂ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸ਼ਹਿਨਾਜ਼ ਨੇ ਮਹਿਜ਼ 20-25 ਦਿਨ ਪਹਿਲਾਂ ਹੀ ਇਸ ਹੋਟਲ ਵਿੱਚ ਆਪਣੀ ਨੌਕਰੀ ਸ਼ੁਰੂ ਕੀਤੀ ਸੀ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਹੋਟਲ ਦੇ ਇੱਕ ਸਫ਼ਾਈ ਕਰਮਚਾਰੀ ਨੇ ਕਮਰੇ ਵਿੱਚ ਲਾਸ਼ ਨੂੰ ਲਟਕਦੇ ਦੇਖਿਆ। ਉਸ ਨੇ ਤੁਰੰਤ ਇਸ ਦੀ ਜਾਣਕਾਰੀ ਹੋਟਲ ਦੇ ਰਿਸੈਪਸ਼ਨ ‘ਤੇ ਦਿੱਤੀ, ਜਿਸ ਉਪਰੰਤ ਪ੍ਰਬੰਧਕਾਂ ਵੱਲੋਂ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਥਾਣਾ-7 ਦੀ ਪੁਲਿਸ ਅਤੇ ਫ਼ੋਰੈਂਸਿਕ ਟੀਮ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ

ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਪਾਰਟੀ ਅਤੇ ਫ਼ੋਰੈਂਸਿਕ ਮਾਹਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਮਾਹਰਾਂ ਦੀ ਟੀਮ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਮੌਕੇ ਤੋਂ ਜ਼ਰੂਰੀ ਸਬੂਤ ਤੇ ਉਂਗਲਾਂ ਦੇ ਨਿਸ਼ਾਨ (ਫ਼ਿੰਗਰਪ੍ਰਿੰਟਸ) ਇਕੱਠੇ ਕੀਤੇ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਖ਼ੁਦ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਹੋਟਲ ਦੇ ਹੋਰ ਸਟਾਫ਼ ਮੈਂਬਰਾਂ ਤੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ। ਇਸ ਉਪਰੰਤ ਐਂਬੂਲੈਂਸ ਰਾਹੀਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।

ਕਮਰਾ ਬੁੱਕ ਨਹੀਂ ਕਰਵਾਇਆ ਸੀ, ਮੌਕੇ ਤੋਂ ਮਿਲੀਆਂ ਡਾਇਰੀਆਂ: SHO

ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ (ਐੱਸਐੱਚਓ) ਰਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਕੁੜੀ ਦੀ ਪਛਾਣ ਸ਼ਹਿਨਾਜ਼ ਭੱਟੀ ਵਜੋਂ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੜਕੀ ਨੇ ਹੋਟਲ ਵਿੱਚ ਕੋਈ ਕਮਰਾ ਆਪਣੇ ਨਾਂ ‘ਤੇ ਬੁੱਕ ਨਹੀਂ ਕਰਵਾਇਆ ਹੋਇਆ ਸੀ, ਸਗੋਂ ਉਹ ਇੱਥੇ ਕਰਮਚਾਰੀ ਵਜੋਂ ਤਾਇਨਾਤ ਸੀ ਅਤੇ ਕਰੀਬ 20 ਤੋਂ 25 ਦਿਨ ਪਹਿਲਾਂ ਹੀ ਕੰਮ ‘ਤੇ ਲੱਗੀ ਸੀ।

ਐੱਸਐੱਚਓ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਤਲਾਸ਼ੀ ਦੌਰਾਨ ਮੌਕੇ ਤੋਂ ਕੁੱਝ ਡਾਇਰੀਆਂ ਬਰਾਮਦ ਹੋਈਆਂ ਹਨ, ਜਿਨ੍ਹਾਂ ਦੀ ਪੁਲਿਸ ਟੀਮਾਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਜੰਮੂ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਜਾਂਚ ਪ੍ਰਕਿਰਿਆ ਮੁਕੰਮਲ ਹੋਣ ਅਤੇ ਪਰਿਵਾਰ ਦੇ ਬਿਆਨ ਦਰਜ ਕੀਤੇ ਜਾਣ ਤੋਂ ਬਾਅਦ ਹੀ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਅਤੇ ਪੂਰੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦਾ ਸਪੱਸ਼ਟ ਪਤਾ ਲੱਗ ਸਕੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...