ਜਲੰਧਰ ‘ਚ ਦਿਨ-ਦਿਹਾੜੇ ਸ਼ੋਰੂਮ ‘ਤੇ ਫਾਇਰਿੰਗ, ਚੱਲੀਆਂ ਤਾਬੜਤੋੜ ਗੋਲੀਆਂ; ਇਲਾਕੇ ‘ਚ ਦਹਿਸ਼ਤ
ਜਲੰਧਰ ਦੇ ਕਿਸ਼ਨਪੁਰਾ ਚੌਕ ਸਥਿਤ ਮਸ਼ਹੂਰ 'ਬੀਐਮਐਸ ਫੈਸ਼ਨ ਸਟੋਰ' 'ਤੇ ਅੱਜ ਦਿਨ-ਦਿਹਾੜੇ ਹੋਈ ਅੰਨ੍ਹੇਵਾਹ ਫਾਇਰਿੰਗ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਹੜਕੰਪ ਮੱਚ ਗਿਆ। ਮਿਲੀ ਜਾਣਕਾਰੀ ਮੁਤਾਬਕ, ਇੱਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਸ਼ਹਿਰ ਦੇ ਇਸ ਸ਼ਾਪਿੰਗ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾਈਆਂ। ਰਾਹਤ ਦੀ ਗੱਲ ਇਹ ਰਹੀ ਕਿ ਇਸ ਖ਼ਤਰਨਾਕ ਵਾਰਦਾਤ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਜਲੰਧਰ ਦੇ ਕਿਸ਼ਨਪੁਰਾ ਚੌਕ ਸਥਿਤ ਮਸ਼ਹੂਰ ‘ਬੀਐਮਐਸ ਫੈਸ਼ਨ ਸਟੋਰ’ ‘ਤੇ ਅੱਜ ਦਿਨ-ਦਿਹਾੜੇ ਹੋਈ ਅੰਨ੍ਹੇਵਾਹ ਫਾਇਰਿੰਗ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਹੜਕੰਪ ਮੱਚ ਗਿਆ। ਮਿਲੀ ਜਾਣਕਾਰੀ ਮੁਤਾਬਕ, ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਸ਼ਹਿਰ ਦੇ ਇਸ ਸ਼ਾਪਿੰਗ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾਈਆਂ। ਰਾਹਤ ਦੀ ਗੱਲ ਇਹ ਰਹੀ ਕਿ ਇਸ ਖ਼ਤਰਨਾਕ ਵਾਰਦਾਤ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਸਿੱਧੀਆਂ ਦੁਕਾਨ ਦੇ ਬਾਹਰ ਲੱਗੇ ਵੱਡੇ ਸ਼ੀਸ਼ਿਆਂ ਵਿੱਚ ਜਾ ਵੱਜੀਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਅਤੇ ਸਟੋਰ ਦੇ ਸੀਸੀਟੀਵੀ (CCTV) ਫੁਟੇਜ ਖੰਗਾਲੇ ਜਾ ਰਹੇ ਹਨ।
ਦੁਕਾਨ ਦੇ ਟੁੱਟੇ ਸ਼ੀਸ਼ੇ, ਸੀਸੀਟੀਵੀ ਵਿੱਚ ਕੈਦ ਹੋਈ ਘਟਨਾ
ਇਸ ਗੋਲੀਬਾਰੀ ਦੀ ਘਟਨਾ ਦੌਰਾਨ ਗੋਲੀਆਂ ਲੱਗਣ ਕਾਰਨ ਦੁਕਾਨ ਦਾ ਮੁੱਖ ਸ਼ੀਸ਼ਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਦਿਨ-ਦਿਹਾੜੇ ਚੱਲੀਆਂ ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਵਾਰਦਾਤ ਤੋਂ ਤੁਰੰਤ ਬਾਅਦ ਦੁਕਾਨ ਦੇ ਮਾਲਕ ਵੱਲੋਂ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪੂਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਬਾਈਕ ਸਵਾਰ ਦੋ ਨੌਜਵਾਨ ਚਲਦੀ ਬਾਈਕ ਤੋਂ ਸਟੋਰ ਵੱਲ ਸਿੱਧੀ ਗੋਲੀ ਚਲਾਉਂਦੇ ਹਨ ਅਤੇ ਫਿਰ ਬੜੀ ਤੇਜ਼ੀ ਨਾਲ ਉੱਥੋਂ ਫਰਾਰ ਹੋ ਜਾਂਦੇ ਹਨ।
ਮੌਕੇ ਤੋਂ ਗੋਲੀ ਦਾ ਖੋਲ ਬਰਾਮਦ, ਜਾਂਚ ਜਾਰੀ
ਘਟਨਾ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ ਏਡੀਸੀਪੀ (ADCP) ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਲਗਭਗ ਸਾਢੇ 3 ਵਜੇ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਬੀਐਮਐਸ ਸ਼ੋਰੂਮ ‘ਤੇ ਫਾਇਰਿੰਗ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਦੁਕਾਨ ਦੇ ਮਾਲਕ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਬਾਈਕ ਸਵਾਰ ਦੋ ਨੌਜਵਾਨਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ।
ਪੁਲਿਸ ਨੂੰ ਘਟਨਾ ਸਥਾਨ ਤੋਂ ਗੋਲੀ ਦਾ ਇੱਕ ਖੋਲ ਬਰਾਮਦ ਹੋਇਆ ਹੈ, ਜਿਸ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਦੋਂ ਪੁਲਿਸ ਅਧਿਕਾਰੀਆਂ ਨੂੰ ਦੁਕਾਨਦਾਰ ਨੂੰ ਕਿਸੇ ਤਰ੍ਹਾਂ ਦੀ ਫਿਰੌਤੀ ਜਾਂ ਧਮਕੀ ਭਰੀ ਕਾਲ ਆਉਣ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਦੁਕਾਨਦਾਰ ਤੋਂ ਹਰ ਪਹਿਲੂ ‘ਤੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਮੁਕੰਮਲ ਹੋਣ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
