Kulhad Pizza Couple: ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਨੂੰ ਨਿਹੰਗਾਂ ਦੀ ਧਮਕੀ, ਸਹਿਜ ਅਰੋੜਾ ਨੂੰ ਕੀਤੀ ਤਾੜਨਾ
ਨਿਹੰਗ ਸਿੰਘਾਂ ਵੱਲੋਂ ਇਸ ਗੱਲ ਨੂੰ ਲੈ ਕੇ ਹੰਗਾਮਾ ਕੀਤਾ ਜਾ ਰਿਹਾ ਹੈ ਕਿ ਹੁਣ ਤੱਕ ਇਸ ਮਾਮਲੇ ਵਿੱਚ ਕੁੱਲ੍ਹੜ ਪੀਜ਼ਾ ਕਪਲ ਖ਼ਿਲਾਫ਼ ਕੇਸ ਦਰਜ ਕਿਉਂ ਨਹੀਂ ਕੀਤਾ ਗਿਆ। ਨਿਹੰਗ ਸਿੰਘਾਂ ਨੇ ਕਿਹਾ ਕਿ ਜੇਕਰ ਹੁਣ ਤੱਕ ਪੁਲਿਸ ਨੂੰ ਪਤਾ ਲੱਗ ਗਿਆ ਸੀ ਕਿ ਉਨ੍ਹਾਂ ਵੱਲੋਂ ਵੀਡੀਓ ਵਾਇਰਲ ਕੀਤੀ ਗਈ ਸੀ ਤਾਂ ਉਨ੍ਹਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਜਲੰਧਰ ਦਾ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਵਿਵਾਦਾਂ ਵਿੱਚ ਹੈ। ਇਸ ਬਾਰ ਕੁੱਲ੍ਹੜ ਪੀਜ਼ਾ ਕਪਲ ਦੀ ਦੁਕਾਨ ‘ਤੇ ਬੁੱਢਾ ਦਲ ਤੋਂ ਅਏ ਨਿਹੰਗ ਸਿੰਘ ਵੱਡੀ ਗਿਣਤੀ ‘ਚ ਪੁੱਜੇ, ਜਿੱਥੇ ਉਨ੍ਹਾਂ ਨੇ ਭਾਰੀ ਹੰਗਾਮਾ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਜਲੰਧਰ ਦੇ ਥਾਣਾ 4 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਦੌਰਾਨ ਨਿਹੰਗ ਸਿੰਘਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ।
ਨਿਹੰਗ ਸਿੰਘਾਂ ਵੱਲੋਂ ਇਸ ਗੱਲ ਨੂੰ ਲੈ ਕੇ ਹੰਗਾਮਾ ਕੀਤਾ ਜਾ ਰਿਹਾ ਹੈ ਕਿ ਹੁਣ ਤੱਕ ਇਸ ਮਾਮਲੇ ਵਿੱਚ ਕੁੱਲ੍ਹੜ ਪੀਜ਼ਾ ਕਪਲ ਖ਼ਿਲਾਫ਼ ਕੇਸ ਦਰਜ ਕਿਉਂ ਨਹੀਂ ਕੀਤਾ ਗਿਆ। ਨਿਹੰਗ ਸਿੰਘਾਂ ਨੇ ਕਿਹਾ ਕਿ ਜੇਕਰ ਹੁਣ ਤੱਕ ਪੁਲਿਸ ਨੂੰ ਪਤਾ ਲੱਗ ਗਿਆ ਸੀ ਕਿ ਉਨ੍ਹਾਂ ਵੱਲੋਂ ਵੀਡੀਓ ਵਾਇਰਲ ਕੀਤੀ ਗਈ ਸੀ ਤਾਂ ਉਨ੍ਹਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।
Kulhad Pizza Couple: ਮੁੜ ਚਰਚਾਵਾਂ ਵਿੱਚ ਜਲੰਧਰ ਦਾ ਕੁਲੜ ਪੀਜਾ ਕਪਲ, ਨਿਹੰਗਾਂ ਨੇ ਦਿੱਤੀ ਚੇਤਾਵਨੀ pic.twitter.com/N3PGWEK5yB
— TV9 Punjab-Himachal Pradesh-J&K (@TV9Punjab) October 10, 2024
ਇਹ ਵੀ ਪੜ੍ਹੋ
ਇਸ ਦੌਰਾਨ ਉਨ੍ਹਾਂ ਨੇ ਖੁਦ ਪੁਲਿਸ ਨੂੰ ਇਸ ਮਾਮਲੇ ‘ਚ ਸ਼ਿਕਾਇਤ ਦਰਜ ਕਰਵਾਉਣ ਦੀ ਗੱਲ ਆਖੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੁੱਲ੍ਹੜ ਪੀਜ਼ਾ ਕਪਲ ਨੇ ਹੁਣ ਆਪਣੇ ਬੱਚੇ ਨੂੰ ਵੀਡੀਓ ਵਿੱਚ ਲਿਆ ਕੇ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁੱਲ੍ਹੜ ਪੀਜ਼ਾ ਕਪਲ ਵੱਲੋਂ ਸਿੱਖਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ। ਨਿਹੰਗਾਂ ਨੇ ਕਿਹਾ ਜੇਕਰ ਇਸ ਤਰ੍ਹਾਂ ਦੀਆਂ ਵੀਡੀਓ ਬਣਾਉਣੀਆਂ ਹਨ ਤਾਂ ਉਹ ਪੱਗ ਲਾਹ ਦੇਵੇ। ਦੱਸ ਦਈਏ ਕਿ ਔਰਤ ਨਾਲ ਦੁਰਵਿਵਹਾਰ ਕੀਤਾ ਗਿਆ। ਜਿਸ ਤੋਂ ਬਾਅਦ ਨਿਹੰਗ ਸਿੰਘ ਨੇ ਕੁੱਲ੍ਹੜ ਪੀਜ਼ਾ ਦੀ ਦੁਕਾਨ ਤੋਂ ਬਾਹਰ ਆ ਗਏ। ਇਸ ਦੌਰਾਨ ਕੁਲੜ ਪੀਜ਼ਾ ਵਾਲਿਆਂਦੀ ਦੁਕਾਨ ਦੇ ਬਾਹਰ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਪੁਲਿਸ ਵੀ ਮੌਕੇ ਤੇ ਪੁੱਜੀ। ਜਿਸ ਤੋਂ ਬਾਅਦ ਪੂਰੇ ਮਾਮਲੇ ਨੂੰ ਸ਼ਾਤ ਕਰਵਾਇਆ ਗਿਆ।
ਇਹ ਵੀ ਪੜ੍ਹੋ: ਵੀਡੀਓ ਦੇਖ ਕੇ ਤੁਸੀਂ ਪੀਜ਼ਾ ਖਾਣਾ ਬੰਦ ਕਰ ਦਿਓਗੇ, ਡੋਮੀਨੋਜ਼ ਨੂੰ ਮੰਗਣੀ ਪਈ ਮਾਫੀ