AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ‘ਚ ਲੈਂਟਰ ਪਾਉਂਦੇ ਸਮੇਂ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ ਮਜ਼ਦੂਰ, ਕਰੰਟ ਲੱਗਣ ਨਾਲ ਦਰਦਨਾਕ ਮੌਤ

ਜਲੰਧਰ ਵਿੱਚ ਇੱਕ ਨਿਰਮਾਣ ਅਧੀਨ ਮਕਾਨ ਦੀ ਛੱਤ ਪਾਉਣ ਦੇ ਕੰਮ ਦੌਰਾਨ ਕਰੰਟ ਲੱਗਣ ਕਾਰਨ ਇੱਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਦੇ ਰਹਿਣ ਵਾਲੇ ਮਨਡੋਨ ਵਜੋਂ ਹੋਈ ਹੈ। ਇਹ ਭਿਆਨਕ ਘਟਨਾ ਉਸ ਸਮੇਂ ਵਾਪਰੀ ਜਦੋਂ ਮਨਡੋਨ ਆਪਣੇ ਮੌਜੂਦਾ ਲੇਬਰ ਠੇਕੇਦਾਰ ਦੇ ਨਾਲ ਇੱਕ ਘਰ ਦੀ ਛੱਤ ਦੀ ਢਲਾਈ ਦੇ ਕੰਮ ਲਈ ਗਿਆ ਹੋਇਆ ਸੀ।

ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਮਜ਼ਦੂਰ, ਕਰੰਟ ਲੱਗਣ ਨਾਲ ਦਰਦਨਾਕ ਮੌਤ
davinder-kumar-jalandhar
| Published: 27 Jun 2026 17:38 PM IST
Share

ਜਲੰਧਰ ਵਿੱਚ ਇੱਕ ਨਿਰਮਾਣ ਅਧੀਨ ਮਕਾਨ ਦੀ ਛੱਤ ਪਾਉਣ ਦੇ ਕੰਮ ਦੌਰਾਨ ਕਰੰਟ ਲੱਗਣ ਕਾਰਨ ਇੱਕ ਮਜ਼ਦੂਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਦੇ ਰਹਿਣ ਵਾਲੇ ਮਨਡੋਨ ਵਜੋਂ ਹੋਈ ਹੈ। ਇਹ ਭਿਆਨਕ ਘਟਨਾ ਉਸ ਸਮੇਂ ਵਾਪਰੀ ਜਦੋਂ ਮਨਡੋਨ ਆਪਣੇ ਮੌਜੂਦਾ ਲੇਬਰ ਠੇਕੇਦਾਰ ਦੇ ਨਾਲ ਇੱਕ ਘਰ ਦੀ ਛੱਤ ਦੀ ਢਲਾਈ ਦੇ ਕੰਮ ਲਈ ਗਿਆ ਹੋਇਆ ਸੀ। ਕੰਮ ਦੀ ਸ਼ੁਰੂਆਤ ਦੌਰਾਨ ਹੀ ਉਹ ਅਚਾਨਕ ਮਕਾਨ ਦੇ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ, ਮਨਡੋਨ ਲੈਂਟਰ ਪਾਉਣ ਵਾਲੀ ਮਸ਼ੀਨ ਨੂੰ ਸਹੀ ਤਰੀਕੇ ਨਾਲ ਸੈੱਟ ਕਰਨ ਤੋਂ ਬਾਅਦ ਉੱਪਰੋਂ ਲੰਘ ਰਹੀਆਂ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸੇ ਦੌਰਾਨ ਉਸ ਦਾ ਹੱਥ ਹਾਈ ਵੋਲਟੇਜ ਤਾਰਾਂ ਨਾਲ ਖਹਿ ਗਿਆ, ਜਿਸ ਕਾਰਨ ਲੱਗੇ ਜ਼ੋਰਦਾਰ ਕਰੰਟ ਸਬੱਬ ਉਹ ਗੰਭੀਰ ਰੂਪ ਵਿੱਚ ਝੁਲਸ ਗਿਆ। ਉੱਥੇ ਮੌਜੂਦ ਸਾਥੀ ਮਜ਼ਦੂਰਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ, ਪਰ ਅਫ਼ਸੋਸ ਕਿ ਉੱਥੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਨਡੋਨ ਆਪਣੇ ਪਿੱਛੇ ਪਤਨੀ ਅਤੇ ਦੋ ਮਾਸੂਮ ਬੱਚਿਆਂ ਨੂੰ ਛੱਡ ਗਿਆ ਹੈ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਮਕਾਨ ਮਾਲਕ ਨੇ ਵਰਤੀ ਲਾਪਰਵਾਹੀ

ਇਸ ਵਾਰਦਾਤ ਤੋਂ ਬਾਅਦ ਲੇਬਰ ਠੇਕੇਦਾਰ ਰਮੇਸ਼ ਕੁਮਾਰ ਨੇ ਮਕਾਨ ਮਾਲਕ ‘ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਠੇਕੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਮਕਾਨ ਮਾਲਕ ਨੂੰ ਸਪੱਸ਼ਟ ਤੌਰ ‘ਤੇ ਸੁਚੇਤ ਕਰ ਦਿੱਤਾ ਸੀ ਕਿ ਜਿਸ ਜਗ੍ਹਾ ਲੈਂਟਰ ਪਾਇਆ ਜਾਣਾ ਹੈ, ਉਸ ਦੇ ਬਿਲਕੁਲ ਉੱਪਰੋਂ ਹਾਈ ਵੋਲਟੇਜ ਤਾਰਾਂ ਗੁਜ਼ਰ ਰਹੀਆਂ ਹਨ ਅਤੇ ਉੱਥੇ ਕੰਮ ਕਰਨਾ ਜਾਨਲੇਵਾ ਸਾਬਤ ਹੋ ਸਕਦਾ ਹੈ। ਠੇਕੇਦਾਰ ਮੁਤਾਬਕ ਮਕਾਨ ਮਾਲਕ ਨੇ ਭਰੋਸਾ ਦਿੱਤਾ ਸੀ ਕਿ ਉਹ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਇਨ੍ਹਾਂ ਤਾਰਾਂ ਨੂੰ ਉੱਥੋਂ ਹਟਵਾ ਦੇਵੇਗਾ, ਪਰ ਸਵੇਰ ਤੱਕ ਉਸ ਵੱਲੋਂ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ। ਅਜਿਹੇ ਵਿੱਚ ਮਜ਼ਦੂਰਾਂ ਨੂੰ ਮਜਬੂਰੀਵੱਸ ਕੰਮ ਸ਼ੁਰੂ ਕਰਨਾ ਪਿਆ। ਠੇਕੇਦਾਰ ਨੇ ਦੱਸਿਆ ਕਿ ਜਦੋਂ ਮਨਡੋਨ ਇੱਕ ਰੱਸੇ ਦੀ ਮਦਦ ਨਾਲ ਤਾਰਾਂ ਨੂੰ ਉੱਪਰ ਵੱਲ ਖਿੱਚ ਕੇ ਹਟਾਉਣ ਦਾ ਯਤਨ ਕਰ ਰਿਹਾ ਸੀ, ਤਾਂ ਉਹ ਹਾਈ ਵੋਲਟੇਜ ਕਰੰਟ ਦੀ ਗ੍ਰਿਫ਼ਤ ਵਿੱਚ ਆ ਗਿਆ।

ਖ਼ੁਦ ਠੇਕੇਦਾਰ ਵੀ ਮੌਕੇ ਤੋਂ ਸੀ ਗ਼ਾਇਬ: ਚਸ਼ਮਦੀਦਾਂ ਦੇ ਦਾਅਵੇ

ਦੂਜੇ ਪਾਸੇ, ਘਟਨਾ ਦੇ ਸਮੇਂ ਮੌਕੇ ‘ਤੇ ਮੌਜੂਦ ਵਿਕਾਸ ਨਾਮਕ ਇੱਕ ਸਥਾਨਕ ਵਿਅਕਤੀ ਨੇ ਮਕਾਨ ਮਾਲਕ ਦੇ ਨਾਲ-ਨਾਲ ਖ਼ੁਦ ਠੇਕੇਦਾਰ ਦੀ ਭੂਮਿਕਾ ‘ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਵਿਕਾਸ ਨੇ ਦੋਸ਼ ਲਗਾਇਆ ਕਿ ਜੇਕਰ ਠੇਕੇਦਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਮਕਾਨ ਦੇ ਉੱਪਰ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਮੌਜੂਦ ਹਨ ਅਤੇ ਖ਼ਤਰਾ ਬਣਿਆ ਹੋਇਆ ਹੈ, ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਕੰਮ ਸ਼ੁਰੂ ਕਰਵਾਉਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ ਸੀ। ਇਸ ਤੋਂ ਇਲਾਵਾ, ਉਸ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਅਜਿਹੇ ਖ਼ਤਰਨਾਕ ਕੰਮ ਦੇ ਦੌਰਾਨ ਠੇਕੇਦਾਰ ਨੂੰ ਖ਼ੁਦ ਮੌਕੇ ‘ਤੇ ਹਾਜ਼ਰ ਰਹਿਣਾ ਚਾਹੀਦਾ ਸੀ, ਪਰ ਉਹ ਗਰੀਬ ਮਜ਼ਦੂਰਾਂ ਨੂੰ ਰੱਬ ਆਸਰੇ ਛੱਡ ਕੇ ਉੱਥੋਂ ਪਹਿਲਾਂ ਹੀ ਚਲਿਆ ਗਿਆ ਸੀ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ।

Follow Us
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...