Jalandhar Election: ਜਲੰਧਰ ਦੇ ਲੋਕ ਕਿਸਦੇ ਹੱਕ ‘ਚ ਦੇਣਗੇ ਫੈਸਲਾ, ਅੱਜ ਹੋ ਜਾਵੇਗਾ ਤੈਅ
ਅੱਜ ਜਲੰਧਰ ਜਿਮਨੀ ਚੋਣਾਂ ਲਈ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ 13 ਮਈ ਨੂੰ ਨਤੀਜੇ ਆਉਣਗੇ।
Jalandhar Election: ਅੱਜ ਜਲੰਧਰ ਲੋਕ ਸਭਾ ਹਲਕੇ ਲਈ ਜਿਮਨੀ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ 13 ਮਈ ਨੂੰ ਨਤੀਜੇ ਆਉਣਗੇ। ਜਲੰਧਰ ਜਿਮਨੀ ਚੋਣਾਂ ਲਈ 16 ਲੱਖ 21 ਹਜ਼ਾਰ ਤੋਂ ਵੱਧ ਵੋਟਰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨਗੇ। ਇਸ ਵੇਲੇ ਜਲੰਧਰ ਜਿਮਨੀ ਚੋਣ ਸਿਆਸੀ ਪਾਰਟੀਆਂ ਲਈ ਵਕਾਰ ਦਾ ਸਵਾਲ ਬਣਿਆ ਹੋਇਆ ਹੈ। ਦੇਖਣਾ ਇਹ ਹੋਵੇਗਾ ਕਿ ਜਲੰਧਰ ਦੇ ਲੋਕ ਕਿਸਦੇ ਹੱਕ ‘ਚ ਆਪਣਾ ਫੈਸਲਾ ਦੇਣਗੇ।
ਜਲੰਧਰ ਲੋਕ ਸਭਾ ਦੇ 16 ਲੱਖ ਤੋਂ ਜ਼ਿਆਦਾ ਵੋਟਰ
ਜਲੰਧਰ ਲੋਕ ਸਭਾ ਸੀਟ ‘ਤੇ ਕੁੱਲ 16 ਲੱਖ 21 ਹਜ਼ਾਰ 800 ਵੋਟਰ ਹਨ। ਜਿਸ ਵਿੱਚ 38 ਹਜ਼ਾਰ 313 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ ਜਦਕਿ 10 ਹਜ਼ਾਰ 526 ਅਪਾਹਜ ਹਨ। ਜਲੰਧਰ ਵਿਚ 8 ਲੱਖ 43 ਹਜ਼ਾਰ 229 ਵੋਟਰਸ ਹਨ, 7 ਲੱਖ 75 ਹਜ਼ਾਰ 173 ਔਰਤ ਵੋਟਰ ਹਨ ਅਤੇ 40 ਅਪਾਹਿਜ ਵੋਟਰਸ ਹਨ।
ਵੋਟਿੰਗ ਲਈ ਪੁਖ਼ਤਾ ਪ੍ਰਬੰਧ
ਜਲੰਧਰ ਲੋਕ ਸਭਾ ਸੀਟ ਲਈ 542 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ (Sensitive Polling Station) ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 16 ਨੂੰ ਅਤਿ ਸੰਵੇਦਨਸ਼ੀਲ ਅਤੇ 30 ਨੂੰ ਐਕਸਪੈਂਡੀਚਰ ਸੈਂਸਟਿਵ ਪਾਕਿਟਸ ਵਜੋਂ ਦਰਸਾਇਆ ਗਿਆ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 4839 ਬੈਲਟ ਯੂਨਿਟ, 2927 ਕੰਟਰੋਲ ਯੂਨਿਟ ਅਤੇ 2973 ਵੀ.ਵੀ.ਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 45 ਮਾਡਲ ਪੋਲਿੰਗ ਸਟੇਸ਼ਨ ਹੋਣਗੇ ਅਤੇ 9 (ਪ੍ਰਤੀ ਏਸੀ ਇੱਕ) ਪੋਲਿੰਗ ਸਟੇਸ਼ਨ ਔਰਤਾਂ ਦੁਆਰਾ ਪ੍ਰਬੰਧਿਤ ਹੋਣਗੇ।
ਟੀਵੀ9 ਦੇ ਰਿਆਲਟੀ ਚੈੱਕ ਤੋਂ ਇਹ ਪਤਾ ਚੱਲਿਆ ਕਿ ਪੰਜਾਬ ਵਿੱਚ ਦਲਿਤ ਲੈਂਡ ਕਹਿਲਾਉਣ ਵਾਲੇ ਦੋਆਬਾ ਦੇ ਸਭ ਤੋਂ ਵੱਡੇ ਜਿਲ੍ਹੇ ਜਲੰਧਰ ਵਿੱਚ ਹਾਰ ਜਿੱਤ ਦਾ ਫੈਸਲਾ ਦਲਿਤ ਵੋਟਰ ਕਰਨਗੇ। ਇਸ ਬਾਰੇ ਤੁਹਾਨੂੰ ਕੁੱਝ ਅੰਕੜੇ ਦੱਸਦੇ ਹਾਂ।
ਜਲੰਧਰ ਲੋਕ ਸਭਾ ਸੀਟ (Jalandhar Bypoll Election) ‘ਤੇ ਦਲਿਤ ਵੋਟਰਾਂ ਦਾ ਦਬਦਬਾ ਹੈ। ਜਲੰਧਰ ਲੋਕ ਸਭਾ ਸੀਟ ਅਧੀਨ ਆਉਂਦੀਆਂ 9 ਵਿਧਾਨ ਸਭਾ ਸੀਟਾਂ ‘ਤੇ 16 ਲੱਖ 21 ਹਜ਼ਾਰ ਤੋਂ ਵੱਧ ਵੋਟਰ ਹਨ। ਇਹਨਾਂ ਵਿੱਚੋਂ 42% ਦਲਿਤ ਭਾਈਚਾਰੇ ਦੇ ਹਨ, ਜੋ ਰਵਿਦਾਸੀਆ ਅਤੇ ਰਾਮਦਾਸੀਆ ਸਮੇਤ ਆਦਿ ਧਰਮੀ ਭਾਈਚਾਰੇ ਵਿੱਚੋਂ ਆਉਂਦੇ ਹਨ। ਇਸ ਕਾਰਨ ਇੱਥੇ ਵਿਧਾਨ ਸਭਾ ਦੀਆਂ 9 ਵਿੱਚੋਂ 4 ਸੀਟਾਂ ਰਾਖਵੀਆਂ ਹਨ। ਜ਼ਿਆਦਾਤਰ ਦਲਿਤ ਵੋਟਰ ਰਵਿਦਾਸੀਆ ਭਾਈਚਾਰੇ ਦੇ ਹਨ।
ਇਹ ਵੀ ਪੜ੍ਹੋ
ਵਿਧਾਨ ਸਭਾ ਦੀਆਂ 4 ਸੀਟਾਂ ਜਿਹੜੀਆਂ ਰਾਖਵੀਆਂ ਹਨ, ਇਸ ਸਮਾਜ ਦੇ ਵੋਟਰ ਜਿੱਤ ਜਾਂ ਹਾਰ ਦਾ ਫੈਸਲਾ ਕਰਦੇ ਹਨ। ਰਵਿਦਾਸੀਆ ਭਾਈਚਾਰੇ ਦਾ ਸਭ ਤੋਂ ਵੱਡਾ ਧਾਰਮਿਕ ਸਥਾਨ ਡੇਰਾ ਸੱਚਖੰਡ ਬੱਲਾਂ ਜਲੰਧਰ ਵਿੱਚ ਹੀ ਹੈ। ਇੱਥੇ ਡੇਰਾ ਸੱਚਖੰਡ ਬੱਲਾਂ ਦੀ ਭੂਮਿਕਾ ਅਹਿਮ ਹੈ। ਹਾਲਾਂਕਿ ਡੇਰੇ ਨੇ ਕਦੇ ਵੀ ਕਿਸੇ ਇੱਕ ਸਿਆਸੀ ਪਾਰਟੀ ਦਾ ਸਿੱਧਾ ਸਮਰਥਨ ਨਹੀਂ ਕੀਤਾ। ਵੋਟਾਂ ਦੀ ਉਡੀਕ ਵਿੱਚ ਹਮੇਸ਼ਾ ਲੀਡਰਾਂ ਦੀਆਂ ਕਤਾਰਾਂ ਲੱਗੀਆਂ ਰਹਿੰਦੀਆਂ ਹਨ।