Jalandhar Band Impact: ਪੰਜਾਬ ਬੰਦ ਕਾਰਨ ਅਲਰਟ ਤੇ ਪੁਲਿਸ, ਕਿਸਾਨਾਂ ਨੇ ਜਲੰਧਰ- ਲੁਧਿਆਣਾ ਹਾਈਵੇਅ ਕੀਤਾ ਬੰਦ

Published: 

30 Dec 2024 10:14 AM

ਕਿਸਾਨਾਂ ਦੇ ਬੰਦ ਦੇ ਸੱਦੇ ਕਾਰਨ ਬੱਸ ਸਟੈਂਡ ਤੇ ਵੀ ਸੰਨਾਟਾ ਛਾਇਆ ਹੋਇਆ ਹੈ। ਭਾਵੇਂ ਕੁਝ ਸਵਾਰੀਆਂ ਬੱਸ ਸਟੈਂਡ ਤੇ ਪੁੱਜੀਆਂ ਪਰ ਬੱਸਾਂ ਨਾ ਹੋਣ ਦਾ ਪਤਾ ਲੱਗਣ ਤੇ ਉਹ ਪਰੇਸ਼ਾਨ ਨਜ਼ਰ ਆਏ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸਵੇਰ ਤੋਂ ਹੀ ਬੱਸ ਸਟੈਂਡ 'ਚ ਖੜ੍ਹੀਆਂ ਬੱਸਾਂ ਦੀ ਗਿਣਤੀ ਘੱਟ ਹੈ ਜਦਕਿ ਸਰਕਾਰੀ ਬੱਸਾਂ ਡਿਪੂਆਂ 'ਚ ਖੜ੍ਹੀਆਂ ਰਹੀਆਂ।

Jalandhar Band Impact: ਪੰਜਾਬ ਬੰਦ ਕਾਰਨ ਅਲਰਟ ਤੇ ਪੁਲਿਸ, ਕਿਸਾਨਾਂ ਨੇ ਜਲੰਧਰ- ਲੁਧਿਆਣਾ ਹਾਈਵੇਅ ਕੀਤਾ ਬੰਦ

ਜਲੰਧਰ ਬੱਸ ਸਟੈਂਡ ਤੇ ਪਿਆ ਹੋਇਆ ਸੰਨਾਟਾ

Follow Us On

ਕਿਸਾਨਾਂ ਦੇ ਪੰਜਾਬ ਬੰਦ ਦਾ ਅਸਰ ਦਿਖਾਈ ਦੇ ਰਿਹਾ ਹੈ। ਓਧਰ ਜਲੰਧਰ ਵਿੱਚ ਵੀ ਕਿਸਾਨਾਂ ਨੇ ਜਲੰਧਰ – ਲੁਧਿਆਣਾ ਨੈਸ਼ਨਲ ਹਾਈਵੇਅ ਬੰਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ। ਕਿਸਾਨਾਂ ਦੇ ਬੰਦ ਦੇ ਸੱਦੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਨੂੰ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਖੁਦ ਸੜਕਾਂ ‘ਤੇ ਉਤਰ ਆਏ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪੂਰੀ ਤਰ੍ਹਾਂ ਤਿਆਰ ਹੈ, ਜਦਕਿ ਰੇਲਵੇ ਵਿਭਾਗ ਨਾਲ ਗੱਲਬਾਤ ਹੋ ਚੁੱਕੀ ਹੈ, ਨੈਸ਼ਨਲ ਹਾਈਵੇ ‘ਤੇ ਐਮਰਜੈਂਸੀ ਸੇਵਾਵਾਂ ਲਈ ਸਰਵਿਸ ਲੇਨ ਖੁੱਲ੍ਹੀ ਹੈ | ਅਜਿਹੇ ‘ਚ ਜੇਕਰ ਕੋਈ ਬੀਮਾਰ ਹੋ ਜਾਂਦਾ ਹੈ ਜਾਂ ਕਿਸੇ ਹੋਰ ਐਮਰਜੈਂਸੀ ਸੇਵਾਵਾਂ ਦੀ ਜ਼ਰੂਰਤ ਪੈਂਦੀ ਹੈ ਤਾਂ ਉਨ੍ਹਾਂ ਦੇ ਵਲੰਟੀਅਰ ਹਾਈਵੇਅ ‘ਤੇ ਤਾਇਨਾਤ ਕੀਤੇ ਜਾਂਦੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਲਈ ਐਮਰਜੈਂਸੀ ਸੇਵਾਵਾਂ ਖੋਲ੍ਹ ਦਿੱਤੀਆਂ ਜਾਣਗੀਆਂ।

ਬੱਸਾਂ ਬੰਦ, ਲੋਕ ਪ੍ਰੇਸ਼ਾਨ

ਕਿਸਾਨਾਂ ਦੇ ਬੰਦ ਦੇ ਸੱਦੇ ਕਾਰਨ ਬੱਸ ਸਟੈਂਡ ਤੇ ਵੀ ਸੰਨਾਟਾ ਛਾਇਆ ਹੋਇਆ ਹੈ। ਭਾਵੇਂ ਕੁਝ ਸਵਾਰੀਆਂ ਬੱਸ ਸਟੈਂਡ ਤੇ ਪੁੱਜੀਆਂ ਪਰ ਬੱਸਾਂ ਨਾ ਹੋਣ ਦਾ ਪਤਾ ਲੱਗਣ ਤੇ ਉਹ ਪਰੇਸ਼ਾਨ ਨਜ਼ਰ ਆਏ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸਵੇਰ ਤੋਂ ਹੀ ਬੱਸ ਸਟੈਂਡ ‘ਚ ਖੜ੍ਹੀਆਂ ਬੱਸਾਂ ਦੀ ਗਿਣਤੀ ਘੱਟ ਹੈ ਜਦਕਿ ਸਰਕਾਰੀ ਬੱਸਾਂ ਡਿਪੂਆਂ ‘ਚ ਖੜ੍ਹੀਆਂ ਰਹੀਆਂ।

ਤੁਹਾਨੂੰ ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਹਰ ਵਰਗ ਦਾ ਸਮਰਥਨ ਹਾਸਲ ਹੈ। ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਰੇਲ ਅਤੇ ਬੱਸ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ। ਬੱਸ ਸੇਵਾਵਾਂ ਵੀ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੀਆਂ। ਕਿਸਾਨਾਂ ਅਤੇ ਦੁੱਧ ਵਾਲਿਆਂ ਨੇ ਵੀ ਬੰਦ ਦੇ ਸਮਰਥਨ ਵਿੱਚ ਸਬਜ਼ੀਆਂ ਅਤੇ ਦੁੱਧ ਦੀ ਸਪਲਾਈ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਵੀ ਕਿਸਾਨਾਂ ਦੀ ਹੜਤਾਲ ਦੇ ਸਮਰਥਨ ਵਿੱਚ ਆਪਣੇ ਦਫ਼ਤਰਾਂ ਅਤੇ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਉਨ੍ਹਾਂ ਦੀ ਹਮਾਇਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਖਨੌਰੀ ਅਤੇ ਸ਼ੰਭੂ ਸਰਹੱਦ ਤੇ ਪੁੱਜਣ ਦਾ ਸੱਦਾ ਦਿੱਤਾ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ 34 ਦਿਨਾਂ ਵਿੱਚ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖੇ ਜਾ ਚੁੱਕੇ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਗੱਲਬਾਤ ਦਾ ਕੋਈ ਯਤਨ ਕੀਤਾ।