AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਬਲੈਕਮੇਲਿੰਗ ਤੋਂ ਤੰਗ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਬਣਾਈ ਵੀਡੀਓ; ਪਰਿਵਾਰ ਨੇ ਲਾਏ ਗੰਭੀਰ ਇੰਲਜ਼ਾਮ

ਜਲੰਧਰ ਦੇ ਥਾਣਾ ਨੰਬਰ 7 ਅਧੀਨ ਪੈਂਦੇ ਪਿੰਡ ਸੁਭਾਨਾ ਦੇ ਵਸਨੀਕ ਕਰੀਬ 40-45 ਸਾਲਾ ਵਿਜੇ ਕੁਮਾਰ ਨੇ ਕਥਿਤ ਬਲੈਕਮੇਲਿੰਗ ਅਤੇ ਧਮਕੀਆਂ ਤੋਂ ਦੁਖੀ ਹੋ ਕੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਮੰਡੀ ਵਿੱਚ ਖਾਣਾ ਸਪਲਾਈ ਕਰਨ ਦਾ ਕੰਮ ਕਰਦਾ ਸੀ।

ਜਲੰਧਰ 'ਚ ਬਲੈਕਮੇਲਿੰਗ ਤੋਂ ਤੰਗ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਬਣਾਈ ਵੀਡੀਓ; ਪਰਿਵਾਰ ਨੇ ਲਾਏ ਗੰਭੀਰ ਇੰਲਜ਼ਾਮ
davinder-kumar-jalandhar
| Updated On: 26 Aug 2026 21:12 PM IST
Share

ਜਲੰਧਰ ਦੇ ਥਾਣਾ ਨੰਬਰ 7 ਅਧੀਨ ਪੈਂਦੇ ਪਿੰਡ ਸੁਭਾਨਾ ਦੇ ਵਸਨੀਕ ਕਰੀਬ 40-45 ਸਾਲਾ ਵਿਜੇ ਕੁਮਾਰ ਨੇ ਕਥਿਤ ਬਲੈਕਮੇਲਿੰਗ ਅਤੇ ਧਮਕੀਆਂ ਤੋਂ ਦੁਖੀ ਹੋ ਕੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਮੰਡੀ ਵਿੱਚ ਖਾਣਾ ਸਪਲਾਈ ਕਰਨ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਦਾ ਆਰੋਪ ਹੈ ਕਿ ਪੁਲਿਸ ਕੇਸ ਵਿੱਚੋਂ ਬਰੀ ਕਰਵਾਉਣ ਦੇ ਨਾਂ ‘ਤੇ 50 ਹਜ਼ਾਰ ਰੁਪਏ ਠੱਗਣ ਅਤੇ ਬਾਅਦ ਵਿੱਚ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਕਾਰਨ ਵਿਜੇ ਕੁਮਾਰ ਪਿਛਲੇ ਤਿੰਨ-ਚਾਰ ਦਿਨਾਂ ਤੋਂ ਗੰਭੀਰ ਮਾਨਸਿਕ ਤਣਾਅ ਵਿੱਚ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਨਗੇ।

ਕੇਸ ‘ਚੋਂ ਕੱਢਣ ਦੇ ਨਾਂ ‘ਤੇ ਵਸੂਲੇ 50 ਹਜ਼ਾਰ ਰੁਪਏ

ਮ੍ਰਿਤਕ ਦੇ ਪੁੱਤਰ ਸੰਨੀ ਅਤੇ ਪਤਨੀ ਰੀਤੂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਲਿਸ (ਕ੍ਰਾਈਮ ਬ੍ਰਾਂਚ) ਨੇ ਸੰਨੀ ਨੂੰ ਚੁੱਕਿਆ ਸੀ ਅਤੇ ਉਸ ਖ਼ਿਲਾਫ਼ ਐੱਨਡੀਪੀਐੱਸ (NDPS) ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਪਰਿਵਾਰ ਦਾ ਆਰੋਪ ਹੈ ਕਿ ਇਲਾਕੇ ਦੇ ਹੀ ਸੰਨੀ (ਸੀਏ), ਸੁੱਖਾ ਅਤੇ ਮੇਸ਼ੀ ਨਾਮਕ ਵਿਅਕਤੀਆਂ ਨੇ ਮਾਮਲਾ ਰਫ਼ਾ-ਦਫ਼ਾ ਕਰਵਾਉਣ ਅਤੇ ਮੌਕੇ ‘ਤੇ ਹੀ ਜ਼ਮਾਨਤ ਦਿਵਾਉਣ ਦਾ ਭਰੋਸਾ ਦੇ ਕੇ 50,000 ਰੁਪਏ ਹੜੱਪ ਲਏ। ਮੁਲਜ਼ਮਾਂ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ 4 ਗ੍ਰਾਮ ਨਸ਼ੀਲੇ ਪਦਾਰਥ ਦਾ ਪਰਚਾ ਦਰਜ ਹੈ ਜਿਸ ‘ਚ ਤੁਰੰਤ ਜ਼ਮਾਨਤ ਹੋ ਜਾਵੇਗੀ। ਹਾਲਾਂਕਿ ਜਦੋਂ ਨੌਜਵਾਨ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤਾਂ ਪਤਾ ਲੱਗਾ ਕਿ ਪਰਚਾ 5 ਗ੍ਰਾਮ ਦਾ ਦਰਜ ਸੀ, ਜਿਸ ਕਾਰਨ ਜ਼ਮਾਨਤ ਨਾ ਹੋ ਸਕੀ ਅਤੇ ਸੰਨੀ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਪੈਸੇ ਵਾਪਸ ਮੰਗਣ ‘ਤੇ ਪਰਿਵਾਰ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਠੱਗੀ ਦਾ ਅਹਿਸਾਸ ਹੋਣ ਮਗਰੋਂ ਜਦੋਂ ਵਿਜੇ ਕੁਮਾਰ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਫ਼ੋਨ ‘ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਮੁਲਜ਼ਮਾਂ ਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਮੰਗੇ ਤਾਂ ਪੂਰੇ ਪਰਿਵਾਰ ਅਤੇ ਸਾਲੇ ਦੇ ਕੁੰਬੇ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਇਨ੍ਹਾਂ ਧਮਕੀਆਂ ਦੇ ਡਰੋਂ ਵਿਜੇ ਕੁਮਾਰ ਇਸ ਕਦਰ ਸਹਿਮ ਗਏ ਸਨ ਕਿ ਉਹ ਪਿਛਲੇ 3-4 ਦਿਨਾਂ ਤੋਂ ਆਪਣੇ ਘਰ ਵੀ ਨਹੀਂ ਆ ਰਹੇ ਸਨ ਅਤੇ ਬੂਟਾ ਮੰਡੀ ਸਥਿਤ ਆਪਣੇ ਇਕ ਰਿਸ਼ਤੇਦਾਰ ਦੇ ਘਰ ਲੁਕੇ ਹੋਏ ਸਨ। ਉਹ ਬੀਤੇ ਦਿਨ ਹੀ ਆਪਣੇ ਘਰ ਵਾਪਸ ਪਰਤੇ ਸਨ।

ਖ਼ੁਦਕੁਸ਼ੀ ਤੋਂ ਠੀਕ ਪਹਿਲਾਂ ਬਣਾਈ ਵੀਡੀਓ

ਮ੍ਰਿਤਕ ਦੇ ਪੁੱਤਰ ਮੁਤਾਬਕ ਸਵੇਰੇ 10:15 ਤੋਂ 10:30 ਵਜੇ ਦਰਮਿਆਨ ਉਸ ਦੇ ਪਿਤਾ ਨੇ ਮੋਬਾਈਲ ਫ਼ੋਨ ‘ਤੇ ਇਕ ਵੀਡੀਓ ਰਿਕਾਰਡ ਕੀਤੀ। ਵੀਡੀਓ ਵਿੱਚ ਉਨ੍ਹਾਂ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਸੁੱਖਾ, ਮੇਸ਼ੀ ਅਤੇ ਸੰਨੀ (ਸੀਏ) ਸਮੇਤ 4-5 ਹੋਰ ਵਿਅਕਤੀਆਂ ਨੂੰ ਠਹਿਰਾਇਆ ਹੈ। ਵੀਡੀਓ ਬਣਾਉਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਬੇਟੇ ਨੂੰ ਵੀਡੀਓ ਕਿਸੇ ਜਾਣਕਾਰ ਨੂੰ ਭੇਜਣ ਲਈ ਕਿਹਾ ਅਤੇ ਉਸ ਨੂੰ ਬੀੜੀ ਲੈਣ ਹੇਠਾਂ ਭੇਜ ਦਿੱਤਾ। ਜਦੋਂ ਬੇਟਾ ਵਾਪਸ ਪਰਤਿਆ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਜਾਲੀ ਤੋੜ ਕੇ ਅੰਦਰ ਵੇਖਣ ‘ਤੇ ਵਿਜੇ ਕੁਮਾਰ ਫ਼ਾਹੇ ਨਾਲ ਲਟਕ ਰਹੇ ਸਨ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਨਸਾਫ਼ ਦੀ ਮੰਗ, ਥਾਣੇ ਅੱਗੇ ਧਰਨੇ ਦੀ ਚੇਤਾਵਨੀ

ਮ੍ਰਿਤਕ ਦੀ ਪਤਨੀ ਰੀਤੂ ਨੇ ਪ੍ਰਸ਼ਾਸਨ ਕੋਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੇ ਮੁਲਜ਼ਮਾਂ ਤੋਂ ਦੁਖੀ ਹੋ ਕੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ 50 ਹਜ਼ਾਰ ਰੁਪਏ ਠੱਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਨਹੀਂ ਭੇਜਿਆ ਜਾਂਦਾ, ਉਦੋਂ ਤੱਕ ਪਰਿਵਾਰ ਲਾਸ਼ ਦਾ ਸਸਕਾਰ ਨਹੀਂ ਕਰੇਗਾ। ਜੇਕਰ ਲੋੜ ਪਈ ਤਾਂ ਪਰਿਵਾਰ ਥਾਣੇ ਦੇ ਬਾਹਰ ਧਰਨਾ ਲਗਾਉਣ ਲਈ ਵੀ ਮਜਬੂਰ ਹੋਵੇਗਾ।

Follow Us
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...