AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ: ਕਾਰ ਤੇ ਸਕੂਟੀ ਵਿਚਕਾਰ ਟੱਕਰ ‘ਚ ਬਜ਼ੁਰਗ ਜ਼ਖਮੀ, ਦੋ ਕੁੜੀਆਂ ਨੇ CPR ਨਾਲ ਬਚਾਈ ਜਾਨ

ਬਜ਼ੁਰਗ ਦੀ ਹਾਲਤ ਸਥਿਰ ਹੋਣ ਤੋਂ ਬਾਅਦ, ਬਜ਼ੁਰਗ ਆਦਮੀ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਚਸ਼ਮਦੀਦਾਂ ਦੇ ਅਨੁਸਾਰ, ਉਹ ਆਪਣੇ ਸਕੂਟਰ 'ਤੇ ਸਵਾਰ ਸੀ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ 'ਤੇ, ਉਹ ਸੜਕ 'ਤੇ ਡਿੱਗ ਪਿਆ, ਉਸ ਦੇ ਸਿਰ ਤੇ ਸਰੀਰ ਦੇ ਹੋਰ ਹਿੱਸਿਆਂ 'ਚ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਮੌਕੇ 'ਤੇ ਭੀੜ ਇਕੱਠੀ ਹੋ ਗਈ।

ਜਲੰਧਰ: ਕਾਰ ਤੇ ਸਕੂਟੀ ਵਿਚਕਾਰ ਟੱਕਰ 'ਚ ਬਜ਼ੁਰਗ ਜ਼ਖਮੀ, ਦੋ ਕੁੜੀਆਂ ਨੇ CPR ਨਾਲ ਬਚਾਈ ਜਾਨ
ਜਲੰਧਰ: ਕਾਰ ਤੇ ਸਕੂਟੀ ਵਿਚਕਾਰ ਟੱਕਰ ‘ਚ ਬਜ਼ੁਰਗ ਜ਼ਖਮੀ, ਦੋ ਕੁੜੀਆਂ ਨੇ CPR ਨਾਲ ਬਚਾਈ ਜਾਨ
davinder-kumar-jalandhar
| Updated On: 03 Aug 2026 12:24 PM IST
Share

ਜਲੰਧਰ ਦੇ ਨਕੋਦਰ ਰੋਡ ‘ਤੇ ਗਲੋਬਲ ਹਸਪਤਾਲ ਨੇੜੇ ਇੱਕ ਤੇਜ਼ ਰਫਤਾਰ ਕਾਰ ਤੇ ਇੱਕ ਸਕੂਟੀ ਵਿਚਕਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬਜ਼ੁਰਗ ਸਕੂਟਰ ਸਵਾਰ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਤੁਰੰਤ ਬਾਅਦ, ਮੌਕੇ ‘ਤੇ ਮੌਜੂਦ ਦੋ ਕੁੜੀਆਂ ਮਦਦ ਲਈ ਅੱਗੇ ਆਈਆਂ ਤੇ ਬਿਨਾਂ ਕੋਈ ਸਮਾਂ ਬਰਬਾਦ ਕੀਤੇ, ਉਨ੍ਹਾਂ ਨੇ ਬਜ਼ੁਰਗ ਆਦਮੀ ਨੂੰ ਸੀਪੀਆਰ (ਕਾਰਡੀਓਪਲਮੋਨਰੀ ਰੀਸਸੀਟੇਸ਼ਨ) ਦੇਣਾ ਸ਼ੁਰੂ ਕਰ ਦਿੱਤਾ। ਡਾਕਟਰੀ ਸਹਾਇਤਾ ਤੇ ਕੁੜੀਆਂ ਦੀ ਸੂਝ-ਬੂਝ ਆਦਮੀ ਦੀ ਜਾਨ ਬਚ ਗਈ।

ਬਜ਼ੁਰਗ ਦੀ ਹਾਲਤ ਸਥਿਰ ਹੋਣ ਤੋਂ ਬਾਅਦ, ਬਜ਼ੁਰਗ ਆਦਮੀ ਨੂੰ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਚਸ਼ਮਦੀਦਾਂ ਦੇ ਅਨੁਸਾਰ, ਉਹ ਆਪਣੇ ਸਕੂਟਰ ‘ਤੇ ਸਵਾਰ ਸੀ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ‘ਤੇ, ਉਹ ਸੜਕ ‘ਤੇ ਡਿੱਗ ਪਿਆ, ਉਸ ਦੇ ਸਿਰ ਤੇ ਸਰੀਰ ਦੇ ਹੋਰ ਹਿੱਸਿਆਂ ‘ਚ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਮੌਕੇ ‘ਤੇ ਭੀੜ ਇਕੱਠੀ ਹੋ ਗਈ।

ਜਾਣਕਾਰੀ ਮੁਤਾਬਕ, ਸੱਟਾਂ ਕਾਰਨ ਆਦਮੀ ਬੇਹੋਸ਼ ਹੋ ਗਿਆ ਸੀ ਤੇ ਉਸ ਦੇ ਦਿਲ ਦੀ ਧੜਕਣ ਤੇ ਸਾਹ ਕਾਫ਼ੀ ਹੌਲੀ ਹੋ ਗਏ ਸਨ। ਉਸ ਦੀ ਹਾਲਤ ਨਾਜ਼ੁਕ ਸੀ ਤੇ ਹਰ ਪਲ ਮਹੱਤਵਪੂਰਨ ਸੀ। ਐਂਬੂਲੈਂਸ ਦੀ ਉਡੀਕ ਕਰਨਾ ਜੋਖਮ ਭਰਿਆ ਸਾਬਤ ਹੋ ਸਕਦਾ ਸੀ। ਉਸੇ ਪਲ ਉੱਥੋਂ ਲੰਘ ਰਹੀਆਂ ਦੋ ਕੁੜੀਆਂ ਨੇ ਸਥਿਤੀ ਦੀ ਗੰਭੀਰਤਾ ਨੂੰ ਸਮਝਿਆ। ਘਬਰਾਏ ਬਿਨਾਂ ਉਹ ਮਦਦ ਲਈ ਅੱਗੇ ਵਧੀਆਂ, ਆਦਮੀ ਨੂੰ ਸੜਕ ‘ਤੇ ਲਿਟਾ ਦਿੱਤਾ ਤੇ ਸੀਪੀਆਰ ਦੇਣਾ ਸ਼ੁਰੂ ਕਰ ਦਿੱਤਾ।

ਕੁਝ ਸਮੇਂ ਲਈ ਛਾਤੀ ‘ਤੇ ਵਾਰ-ਵਾਰ ਦਬਾਅ ਜਾਰੀ ਰੱਖਣ ਤੋਂ ਬਾਅਦ ਬਜ਼ੁਰਗ ਨੇ ਹਰਕਤ ਦੇ ਸੰਕੇਤ ਦਿਖਾਏ ਤੇ ਉਸ ਦਾ ਸਾਹ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...