AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ: ਲੱਕੜ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

ਜਲੰਧਰ ਦੇ ਗੋਦਾਈਪੁਰ ਇਲਾਕੇ ਵਿੱਚ ਲੱਕੜ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਲੱਕੜ ਦੇ ਗੋਦਾਮ ਵਿੱਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਜਿਸ ਤੋਂ ਬਾਅਦ ਅਤੇ ਕੁਝ ਹੀ ਸਮੇਂ ਵਿੱਚ ਅੱਗ ਗੋਦਾਮ ਵਿੱਚ ਫੈਲ ਗਈ। ਜੇਸੀਬੀ ਦੀ ਦੀ ਮਦਦ ਨਾਲ ਗੋਦਾਮ ਦੀ ਟੀਨ ਦੀ ਛੱਤ ਨੂੰ ਢਾਹ ਦਿੱਤਾ ਗਿਆ ਹੈ ਤਾਂ ਜੋ ਅੱਗ ਨੂੰ ਬੁਝਾਇਆ ਜਾ ਸਕੇ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਤੇ ਧੂੰਆਂ ਦੂਰ ਦੂਰ ਤੱਕ ਦਿਖਾਈ ਦੇ ਰਿਹਾ ਸੀ।

ਜਲੰਧਰ: ਲੱਕੜ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
davinder-kumar-jalandhar
| Updated On: 27 May 2026 16:10 PM IST
Share

ਜਲੰਧਰ ਦੇ ਗੋਦਾਈਪੁਰ ਇਲਾਕੇ ਵਿੱਚ ਸਥਿਤ ਇੱਕ ਲੱਕੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕ ਡਰ ਦੇ ਮਾਹੌਲ ਵਿੱਚ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ। ਜਾਣਕਾਰੀ ਮੁਤਾਬਕ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਗੋਦਾਮ ਵਿੱਚ ਵੱਡੀ ਮਾਤਰਾ ਵਿੱਚ ਲੱਕੜ ਅਤੇ ਹੋਰ ਜਲਣਸ਼ੀਲ ਸਮੱਗਰੀ ਪਈ ਹੋਣ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ।

ਅੱਗ ਦੀਆਂ ਉੱਚੀਆਂ ਲਪਟਾਂ ਅਤੇ ਘਣਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ। ਫਾਇਰ ਕਰਮਚਾਰੀਆਂ ਨੂੰ ਅੱਗ ਬੁਝਾਉਣ ਦੌਰਾਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਗੋਦਾਮ ਵਿੱਚ ਲੱਕੜ ਦਾ ਵੱਡਾ ਸਟਾਕ ਮੌਜੂਦ ਸੀ।

ਗੋਦਾਮ ਦੀ ਟੀਨ ਦੀ ਛੱਤ ਢਾਹੀ

ਅੱਗ ਨੂੰ ਕਾਬੂ ਕਰਨ ਲਈ ਜੇਸੀਬੀ ਮਸ਼ੀਨ ਦੀ ਮਦਦ ਨਾਲ ਗੋਦਾਮ ਦੀ ਟੀਨ ਦੀ ਛੱਤ ਢਾਹੀ ਗਈ ਤਾਂ ਜੋ ਅੰਦਰ ਤੱਕ ਪਾਣੀ ਪਹੁੰਚਾਇਆ ਜਾ ਸਕੇ ਅਤੇ ਅੱਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਟੀਮ ਨੇ ਅੱਗ ਤੇ ਕਾਬੂ ਪਾਇਆ।

ਫਿਲਹਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ, ਪਰ ਗੋਦਾਮ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਪੁਲਿਸ ਅਤੇ ਫਾਇਰ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...