AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਕੋਦਰ ‘ਚ 2 ਕਰੋੜ ਦੀ ਫਿਰੌਤੀ ਮੰਗਣ ਵਾਲਾ ਨਿਕਲਿਆ ਆਪਣਾ ਹੀ ਰਿਸ਼ਤੇਦਾਰ, ਪੁਲਿਸ ਨੇ 2 ਮੁਲਜ਼ਮ ਕੀਤੇ ਕਾਬੂ

ਜਲੰਧਰ ਦੇ ਅਧੀਨ ਪੈਂਦੇ ਨਕੋਦਰ ਦੇ ਪਿੰਡ ਸ਼ੰਕਰ ਤੋਂ ਫਿਰੌਤੀ ਦਾ ਇੱਕ ਬੇਹੱਦ ਹੈਰਾਨੀਜਨਕ ਅਤੇ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਅਮੀਰ ਪਰਿਵਾਰ ਨੂੰ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਦੀ ਧਮਕੀ ਦੇ ਕੇ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਮੁਲਜ਼ਮਾਂ ਨੇ ਪਰਿਵਾਰ ਨੂੰ ਡਰਾਉਣ ਲਈ ਕੁਖ਼ਿਆਤ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਦੀ ਵਰਤੋਂ ਕੀਤੀ ਸੀ।

ਨਕੋਦਰ 'ਚ 2 ਕਰੋੜ ਦੀ ਫਿਰੌਤੀ ਮੰਗਣ ਵਾਲਾ ਨਿਕਲਿਆ ਆਪਣਾ ਹੀ ਰਿਸ਼ਤੇਦਾਰ, ਪੁਲਿਸ ਨੇ 2 ਮੁਲਜ਼ਮ ਕੀਤੇ ਕਾਬੂ
ਨਕੋਦਰ ‘ਚ 2 ਕਰੋੜ ਦੀ ਫਿਰੌਤੀ ਮੰਗਣ ਵਾਲਾ ਨਿਕਲਿਆ ਆਪਣਾ ਹੀ ਰਿਸ਼ਤੇਦਾਰ
davinder-kumar-jalandhar
| Updated On: 30 Mar 2026 10:46 AM IST

ਜਲੰਧਰ ਦੇ ਅਧੀਨ ਪੈਂਦੇ ਨਕੋਦਰ ਦੇ ਪਿੰਡ ਸ਼ੰਕਰ ਤੋਂ ਫਿਰੌਤੀ ਦਾ ਇੱਕ ਬੇਹੱਦ ਹੈਰਾਨੀਜਨਕ ਅਤੇ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਅਮੀਰ ਪਰਿਵਾਰ ਨੂੰ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਦੀ ਧਮਕੀ ਦੇ ਕੇ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਮੁਲਜ਼ਮਾਂ ਨੇ ਪਰਿਵਾਰ ਨੂੰ ਡਰਾਉਣ ਲਈ ਕੁਖ਼ਿਆਤ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਦੀ ਵਰਤੋਂ ਕੀਤੀ ਸੀ। ਹਾਲਾਂਕਿ, ਪੁਲਿਸ ਦੀ ਮੁਸਤੈਦੀ ਨੇ ਇਸ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਨਾਮਜ਼ਦ ਕਰ ਲਿਆ ਹੈ, ਜਿਨ੍ਹਾਂ ਵਿੱਚੋਂ ਇੱਕ ਪਰਿਵਾਰ ਦਾ ਕਰੀਬੀ ਰਿਸ਼ਤੇਦਾਰ ਹੀ ਨਿਕਲਿਆ।

ਵਿਦੇਸ਼ੀ ਨੰਬਰ ਤੋਂ ਆਈਆਂ ਧਮਕੀਆਂ ਅਤੇ 2 ਕਰੋੜ ਦੀ ਮੰਗ

ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਮਾਰਚ 2026 ਨੂੰ ਬਲਜਿੰਦਰ ਕੌਰ ਪਤਨੀ ਪਵਿੱਤਰ ਸਿੰਘ, ਨਿਵਾਸੀ ਪਿੰਡ ਸ਼ੰਕਰ (ਥਾਣਾ ਸਦਰ ਨਕੋਦਰ) ਨੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਅਨੁਸਾਰ, 12 ਜਨਵਰੀ 2026 ਨੂੰ ਰਾਤ ਕਰੀਬ 11:30 ਵਜੇ ਉਨ੍ਹਾਂ ਦੇ ਪਤੀ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਫ਼ੋਨ ਆਇਆ। ਫ਼ੋਨ ਕਰਨ ਵਾਲੇ ਨੇ ਧਮਕੀ ਦਿੰਦਿਆਂ ਕਿਹਾ ਕਿ ਤੁਹਾਡਾ ਲੜਕਾ ਅਤੇ ਲੜਕੀ ਬਾਹਰ (ਵਿਦੇਸ਼) ਹਨ, ਜੇਕਰ 10 ਦਿਨਾਂ ਦੇ ਅੰਦਰ 2 ਕਰੋੜ ਰੁਪਏ ਨਾ ਦਿੱਤੇ ਤਾਂ ਅੰਜਾਮ ਭੁਗਤਣ ਲਈ ਤਿਆਰ ਰਹਿਣਾ। ਮੁਲਜ਼ਮਾਂ ਨੇ ਖ਼ੁਦ ਨੂੰ ‘ਗੋਲਡੀ ਗੈਂਗ ਗਰੁੱਪ’ ਦੇ ਮੈਂਬਰ ਦੱਸਿਆ ਸੀ।

ਇਸ ਤੋਂ ਬਾਅਦ ਵਿਦੇਸ਼ ਵਿੱਚ ਰਹਿੰਦੇ ਉਨ੍ਹਾਂ ਦੇ ਪੁੱਤਰ ਰਣਜੀਤ ਸਿੰਘ ਨੇ ਵੀ ਫ਼ੋਨ ਕਰਕੇ ਦੱਸਿਆ ਕਿ ਉਸ ਨੂੰ ਵੀ ਵਿਦੇਸ਼ੀ ਨੰਬਰ ਤੋਂ ਵਟਸਐਪ ਮੈਸੇਜ ਅਤੇ ਕਾਲ ਆਈ ਹੈ, ਜਿਸ ਵਿੱਚ 1.5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਮੈਸੇਜ ਵਿੱਚ ਧਮਕੀ ਦਿੱਤੀ ਗਈ ਸੀ ਕਿ ਜੇਕਰ ਪੈਸੇ ਨਾ ਮਿਲੇ ਤਾਂ ਪਿੰਡ ਸ਼ੰਕਰ ਵਾਲੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ ਜਾਣਗੀਆਂ।

ਰਿਸ਼ਤੇਦਾਰੀ ਅਤੇ ਲਾਲਚ ਨੇ ਬਣਾਇਆ ਅਪਰਾਧੀ

ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਣਜੀਤ ਸਿੰਘ ਦੇ ਸਹੁਰਾ ਪਰਿਵਾਰ ਦਾ ਇੱਕ ਰਿਸ਼ਤੇਦਾਰ ਤੀਰਥ ਸਿੰਘ ਇਸ ਪੂਰੀ ਸਾਜ਼ਿਸ਼ ਦਾ ਮਾਸਟਰਮਾਈਂਡ ਹੈ। ਤੀਰਥ ਸਿੰਘ ਜਨਵਰੀ ਮਹੀਨੇ ਵਿੱਚ ਆਪਣੇ ਪਰਿਵਾਰ ਸਮੇਤ ਭਾਰਤ ਆਇਆ ਸੀ। ਉਸ ਨੇ ਪਿੰਡ ਧਰਮਕੋਟ (ਨਵਾਂਸ਼ਹਿਰ) ਦੇ ਇੱਕ ਜਾਣਕਾਰ ਟੈਕਸੀ ਡਰਾਈਵਰ ਜਸ਼ਨਦੀਪ ਸਿੰਘ ਉਰਫ਼ ਜਸ਼ਨ ਨਾਲ ਮਿਲ ਕੇ ਇਹ ਯੋਜਨਾ ਉਲੀਕੀ।

ਤੀਰਥ ਸਿੰਘ ਜਾਣਦਾ ਸੀ ਕਿ ਰਣਜੀਤ ਸਿੰਘ ਦਾ ਪਰਿਵਾਰ ਕਾਫੀ ਅਮੀਰ ਹੈ, ਉਨ੍ਹਾਂ ਕੋਲ ਵੱਡੀ ਕੋਠੀ ਅਤੇ ਚਿੱਟੇ ਰੰਗ ਦੀ ਫਾਰਚੂਨਰ ਗੱਡੀ (PB65-AN-4200) ਹੈ। ਉਸ ਨੇ ਜਸ਼ਨਦੀਪ ਨੂੰ ਲਾਲਚ ਦਿੱਤਾ ਕਿ ਜੇਕਰ ਉਹ ਫਿਰੌਤੀ ਮੰਗਣਗੇ ਤਾਂ ਪਰਿਵਾਰ ਡਰ ਕੇ ਪੈਸੇ ਦੇ ਦੇਵੇਗਾ। ਤੈਅ ਹੋਇਆ ਸੀ ਕਿ ਕੁੱਲ ਰਕਮ ਵਿੱਚੋਂ 25 ਲੱਖ ਰੁਪਏ ਜਸ਼ਨਦੀਪ ਰੱਖੇਗਾ ਅਤੇ ਬਾਕੀ 1 ਕਰੋੜ 25 ਲੱਖ ਰੁਪਏ ਤੀਰਥ ਸਿੰਘ ਖ਼ੁਦ ਲਵੇਗਾ।

ਤਕਨੀਕੀ ਜਾਂਚ ਨਾਲ ਫੜੇ ਗਏ ਮੁਲਜ਼ਮ

ਜਾਂਚ ਵਿੱਚ ਖ਼ੁਲਾਸਾ ਹੋਇਆ ਕਿ ਜਸ਼ਨਦੀਪ ਸਿੰਘ ਨੇ ਆਨਲਾਈਨ ਵਿਦੇਸ਼ੀ ਨੰਬਰ (E-SIM) ਖਰੀਦਿਆ ਸੀ ਅਤੇ ਉਹ ਆਪਣੇ ਘਰ ਬੈਠ ਕੇ ਹੀ ਮੈਸੇਂਜਰ ਰਾਹੀਂ ਕਾਲਾਂ ਅਤੇ ਮੈਸੇਜ ਕਰਦਾ ਸੀ। ਤੀਰਥ ਸਿੰਘ, ਜਿਸਦਾ ਵਿਦੇਸ਼ ਵਿੱਚ ਟ੍ਰਾਂਸਪੋਰਟ ਦਾ ਚੰਗਾ ਕਾਰੋਬਾਰ ਹੈ, ਪੈਸਿਆਂ ਦੇ ਅੰਨ੍ਹੇ ਲਾਲਚ ਵਿੱਚ ਆ ਕੇ ਇਸ ਅਪਰਾਧਿਕ ਦੁਨੀਆ ਵਿੱਚ ਫਸ ਗਿਆ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਨਕੋਦਰ ਸਦਰ ਵਿਖੇ ਮੁਕੱਦਮਾ ਨੰਬਰ 53 ਦਰਜ ਕਰਕੇ ਦੋਵਾਂ ਨੌਜਵਾਨਾਂ ਨੂੰ ਨਾਮਜ਼ਦ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇੱਕ ਵਿਸ਼ੇਸ਼ ਟੀਮ ਰਾਹੀਂ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਪੜਤਾਲ ਕੀਤੀ ਜਾ ਸਕੇ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...