AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਕੋਦਰ ‘ਚ ਬੇਕਾਬੂ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਗਈ ਜਾਨ, CCTV ਫੁਟੇਜ ਖੰਗਾਲ ਰਹੀ ਪੁਲਿਸ

ਜਲੰਧਰ ਅਧੀਨ ਪੈਂਦੇ ਥਾਣਾ ਨਕੋਦਰ ਸਦਰ ਦੇ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਚਾਲਕ ਆਪਣੇ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਨਕੋਦਰ 'ਚ ਬੇਕਾਬੂ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਗਈ ਜਾਨ, CCTV ਫੁਟੇਜ ਖੰਗਾਲ ਰਹੀ ਪੁਲਿਸ
Ai Genrated Image
tv9-punjabi
| Updated On: 29 Aug 2026 23:18 PM IST
Share

ਜਲੰਧਰ ਅਧੀਨ ਪੈਂਦੇ ਥਾਣਾ ਨਕੋਦਰ ਸਦਰ ਦੇ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਚਾਲਕ ਆਪਣੇ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਚਸ਼ਮਦੀਦ ਗਵਾਹ ਦੇ ਬਿਆਨਾਂ ਦੇ ਆਧਾਰ ‘ਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਮ੍ਰਿਤਕ ਦੀ ਸ਼ਨਾਖ਼ਤ ਦੇ ਯਤਨ ਸ਼ੁਰੂ ਕਰ ਦਿੱਤੇ ਹਨ।

ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਦੇ ਆਰੋਪ

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਇਲਾਕੇ ਦੇ ਪਿੰਡ ਗਿੱਲ ਦੇ ਵਸਨੀਕ ਹਿੰਮਤ ਸਿੰਘ ਨੇ ਦੱਸਿਆ ਕਿ ਇੱਕ ਅਣਪਛਾਤਾ ਚਾਲਕ ਆਪਣੇ ਵਾਹਨ ਨੂੰ ਬੇਹੱਦ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਚਲਾ ਰਿਹਾ ਸੀ। ਇਸੇ ਦੌਰਾਨ ਸੜਕ ਤੋਂ ਲੰਘ ਰਹੇ ਇੱਕ ਅਣਪਛਾਤੇ ਵਿਅਕਤੀ ਨੂੰ ਉਸ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਕਤ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਮੁਲਜ਼ਮ ਮੌਕੇ ਦਾ ਫ਼ਾਇਦਾ ਚੁੱਕ ਕੇ ਵਾਹਨ ਸਮੇਤ ਰਫ਼ੂ-ਚੱਕਰ ਹੋ ਗਿਆ।

CCTV ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਪੁਲਿਸ

ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਸ਼ਮਦੀਦ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਮੁਲਜ਼ਮ ਵਾਹਨ ਚਾਲਕ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਟੀਮ ਵੱਲੋਂ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਰਿਕਾਰਡਿੰਗ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਾਦਸਾਗ੍ਰਸਤ ਵਾਹਨ ਦੇ ਨੰਬਰ ਅਤੇ ਮੁਲਜ਼ਮ ਚਾਲਕ ਦੀ ਪਛਾਣ ਕਰਕੇ ਉਸ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਵੀ ਆਸ-ਪਾਸ ਦੇ ਇਲਾਕਿਆਂ ਵਿੱਚ ਸੂਚਨਾ ਭੇਜੀ ਗਈ ਹੈ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......