ਜਲੰਧਰ ‘ਚ ਹੜ੍ਹ ਤੋਂ ਪਹਿਲਾਂ ਪ੍ਰਸ਼ਾਸਨ ਅਲਰਟ, ਸਤਲੁਜ ਦਰਿਆ ਦੇ ਕੰਢੇ ਪਹੁੰਚੀਆਂ NDRF-SDRF ਦੀਆਂ ਟੀਮਾਂ
Jalandhar NDRF SDRF Teams: ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਅੱਜ ਡੀਸੀ ਦੀ ਅਗਵਾਈ ਹੇਠ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ, ਐਨਡੀਆਰਐਫ, ਐਸਡੀਆਰਐਫ, ਪੰਜਾਬ ਪੁਲਿਸ, ਸਿਵਲ ਡਿਫੈਂਸ, ਹੋਮ ਗਾਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸੁਰੱਖਿਆ ਗਤੀਵਿਧੀਆਂ ਚਲਾਈਆਂ ਗਈਆਂ ਹਨ। ਜਿੱਥੇ ਸਾਰੇ ਵਿਭਾਗਾਂ ਦੀਆਂ ਟੀਮਾਂ ਨੇ ਵਧੀਆ ਅਭਿਆਸ ਕੀਤਾ ਅਤੇ ਲੋਕਾਂ ਨੂੰ ਹੜ੍ਹਾਂ ਦੀਆਂ ਸਥਿਤੀਆਂ ਨਾਲ ਨਜਿੱਠਣ ਦੇ ਤਰੀਕੇ ਬਾਰੇ ਜਾਗਰੂਕ ਕੀਤਾ।

ਜਲੰਧਰ ‘ਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਅੱਜ ਸਤਲੁਜ ਦਰਿਆ ਦੇ ਕੰਢੇ ਸਥਿਤ ਪਿੰਡ ਤਲਵੰਡੀ ਕਲਾਂ ਵਿਖੇ ਹੜ੍ਹ ਸੁਰੱਖਿਆ ਅਭਿਆਸ ਕੀਤਾ ਗਿਆ। ਇਸ ਵਿੱਚ ਫੌਜ, NDRF, SDRF, ਪੰਜਾਬ ਪੁਲਿਸ, ਸਿਵਲ ਡਿਫੈਂਸ, ਹੋਮ ਗਾਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਐਸਡੀਐਮ ਲਾਲ ਵਿਸ਼ਵਾਸ ਬੈਂਸ ਸਮੇਤ ਫੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਇਨ੍ਹਾਂ ਅਧਿਕਾਰੀਆਂ ਨੇ ਸਤਲੁਜ ਦਰਿਆ ਦੇ ਕੰਢੇ ਫਿਲੌਰ ਵਿੱਚ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸਮੀਖਿਆ ਕੀਤੀ ਗਈ। ਇਹ ਪਲਾਨ ਬਣਾਇਆ ਗਿਆ ਹੈ ਕਿ ਹੜ੍ਹ ਆਉਣ ਦੀ ਸੂਰਤ ਵਿੱਚ ਲੋਕਾਂ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ ਅਤੇ ਲੋਕਾਂ ਦੇ ਸਮਾਨ ਦੀ ਰੱਖਿਆ ਕਿਵੇਂ ਕੀਤੀ ਜਾ ਸਕਦੀ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਅੱਜ ਡੀਸੀ ਦੀ ਅਗਵਾਈ ਹੇਠ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ, ਐਨਡੀਆਰਐਫ, ਐਸਡੀਆਰਐਫ, ਪੰਜਾਬ ਪੁਲਿਸ, ਸਿਵਲ ਡਿਫੈਂਸ, ਹੋਮ ਗਾਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸੁਰੱਖਿਆ ਗਤੀਵਿਧੀਆਂ ਚਲਾਈਆਂ ਗਈਆਂ ਹਨ। ਜਿੱਥੇ ਸਾਰੇ ਵਿਭਾਗਾਂ ਦੀਆਂ ਟੀਮਾਂ ਨੇ ਵਧੀਆ ਅਭਿਆਸ ਕੀਤਾ ਅਤੇ ਲੋਕਾਂ ਨੂੰ ਹੜ੍ਹਾਂ ਦੀਆਂ ਸਥਿਤੀਆਂ ਨਾਲ ਨਜਿੱਠਣ ਦੇ ਤਰੀਕੇ ਬਾਰੇ ਜਾਗਰੂਕ ਕੀਤਾ ਹੈ।
ਟੀਮਾਂ ਵੱਲੋਂ ਕੀਤੇ ਗਏ ਅਭਿਆਸ
ਇਸ ਸਮੇਂ ਦੌਰਾਨ, ਹੜ੍ਹਾਂ ਦੀਆਂ ਸਥਿਤੀਆਂ ਨਾਲ ਨਜਿੱਠਣ ਲਈ ਜਹਾਜ਼ਾਂ ਰਾਹੀਂ ਅਭਿਆਸ ਵੀ ਕੀਤੇ ਗਏ ਤਾਂ ਜੋ ਹੜ੍ਹ ਆਉਣ ਦੀ ਸਥਿਤੀ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਜਾ ਸਕੇ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਪਾਣੀ ਦੇ ਵਧਦੇ ਪੱਧਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਦੌਰਾਨ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੀਆਂ ਟੀਮਾਂ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਅਜਿਹੀ ਸਥਿਤੀ ਵਿੱਚ, ਜੇਕਰ ਕਿਸੇ ਨੂੰ ਬਿਮਾਰੀ ਦੀ ਸਮੱਸਿਆ ਹੈ ਤਾਂ ਸਿਹਤ ਵਿਭਾਗ ਦੀ ਟੀਮ ਵੀ ਮੌਕੇ ‘ਤੇ ਮੌਜੂਦ ਹੈ।