AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸਤਿੰਦਰ ਸਿੰਘ ਬਣੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ, ਨਸ਼ਾ ਮੁਕਤੀ ਅਤੇ ਪਬਲਿਕ ਡੀਲਿੰਗ ‘ਚ ਸੁਧਾਰ ਮੁੱਖ ਤਰਜੀਹ

ਜਲੰਧਰ ਸ਼ਹਿਰ ਦੇ ਨਵੇਂ ਨਿਯੁਕਤ ਹੋਏ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਸ਼ਨੀਵਾਰ ਨੂੰ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰ ਪਹੁੰਚਣ 'ਤੇ ਪੁਲਿਸ ਟੁਕੜੀ ਵੱਲੋਂ ਉਨ੍ਹਾਂ ਨੂੰ 'ਗਾਰਡ ਆਫ਼ ਆਨਰ' ਦੀ ਸਲਾਮੀ ਦਿੱਤੀ ਗਈ ਅਤੇ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਦਿਆਂ ਹੀ ਉਹ ਤੁਰੰਤ ਐਕਸ਼ਨ ਵਿੱਚ ਨਜ਼ਰ ਆਏ ਅਤੇ ਉਨ੍ਹਾਂ ਨੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ, ਸਮੂਹ ਥਾਣਾ ਮੁਖੀਆਂ ਅਤੇ ਵੱਖ-ਵੱਖ ਬ੍ਰਾਂਚਾਂ ਦੇ ਇੰਚਾਰਜਾਂ ਨਾਲ ਇੱਕ ਅਹਿਮ ਉੱਚ ਪੱਧਰੀ ਬੈਠਕ ਕੀਤੀ।

ਸਤਿੰਦਰ ਸਿੰਘ ਬਣੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ, ਨਸ਼ਾ ਮੁਕਤੀ ਅਤੇ ਪਬਲਿਕ ਡੀਲਿੰਗ 'ਚ ਸੁਧਾਰ ਮੁੱਖ ਤਰਜੀਹ
davinder-kumar-jalandhar
| Published: 20 Jun 2026 22:42 PM IST
Share

ਜਲੰਧਰ ਸ਼ਹਿਰ ਦੇ ਨਵੇਂ ਨਿਯੁਕਤ ਹੋਏ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਸ਼ਨੀਵਾਰ ਨੂੰ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰ ਪਹੁੰਚਣ ‘ਤੇ ਪੁਲਿਸ ਟੁਕੜੀ ਵੱਲੋਂ ਉਨ੍ਹਾਂ ਨੂੰ ‘ਗਾਰਡ ਆਫ਼ ਆਨਰ’ ਦੀ ਸਲਾਮੀ ਦਿੱਤੀ ਗਈ ਅਤੇ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਦਿਆਂ ਹੀ ਉਹ ਤੁਰੰਤ ਐਕਸ਼ਨ ਵਿੱਚ ਨਜ਼ਰ ਆਏ ਅਤੇ ਉਨ੍ਹਾਂ ਨੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ, ਸਮੂਹ ਥਾਣਾ ਮੁਖੀਆਂ ਅਤੇ ਵੱਖ-ਵੱਖ ਬ੍ਰਾਂਚਾਂ ਦੇ ਇੰਚਾਰਜਾਂ ਨਾਲ ਇੱਕ ਅਹਿਮ ਉੱਚ ਪੱਧਰੀ ਬੈਠਕ ਕੀਤੀ।

ਜ਼ਿਕਰਯੋਗ ਹੈ ਕਿ ਜਲੰਧਰ ਦੀ ਸਾਬਕਾ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦਾ ਤਬਾਦਲਾ ਹੋਣ ਤੋਂ ਬਾਅਦ ਆਈਪੀਐਸ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਚਾਰਜ ਸੌਂਪਿਆ ਗਿਆ ਹੈ, ਜਦਕਿ ਧਨਪ੍ਰੀਤ ਕੌਰ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਬਤੌਰ ਡਾਇਰੈਕਟਰ (MRS) ਨਿਯੁਕਤ ਕੀਤਾ ਗਿਆ ਹੈ।

ਨਸ਼ਾ ਤਸਕਰੀ ਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਤਮ ਕਰਨਾ ਮੁੱਖ ਤਰਜੀਹ

ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਆਪਣੀਆਂ ਪ੍ਰਾਥਮਿਕਤਾਵਾਂ ਸਪਸ਼ਟ ਕੀਤੀਆਂ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਵਿੱਚੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨਾ ਉਨ੍ਹਾਂ ਦੀ ਸਭ ਤੋਂ ਪਹਿਲੀ ਅਤੇ ਮੁੱਖ ਤਰਜੀਹ ਰਹੇਗੀ।

ਸਾਲ 1990 ਵਿੱਚ ਬਤੌਰ ਪੁਲਿਸ ਇੰਸਪੈਕਟਰ ਪੰਜਾਬ ਪੁਲਿਸ ਵਿੱਚ ਸੇਵਾਵਾਂ ਸ਼ੁਰੂ ਕਰਨ ਵਾਲੇ ਤਜਰਬੇਕਾਰ ਅਧਿਕਾਰੀ ਸਤਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਆਮ ਲੋਕਾਂ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਕੇ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਦਿਨ-ਰਾਤ ਨਿਰੰਤਰ ਡਿਊਟੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਅਤੇ ਸਹੂਲਤਾਂ ਲਈ ਵੀ ਵਿਸ਼ੇਸ਼ ਅਤੇ ਨਵੇਂ ਕਦਮ ਚੁੱਕੇ ਜਾਣਗੇ।

ਪਬਲਿਕ ਡੀਲਿੰਗ ‘ਚ ਸੁਧਾਰ ਅਤੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ

ਨਵੇਂ ਪੁਲਿਸ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਹੋਰ ਜਵਾਬਦੇਹ ਬਣਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਸਾਰੇ ਪੁਲਿਸ ਥਾਣਿਆਂ ਵਿੱਚ ਆਮ ਜਨਤਾ ਦੀ ਸੁਣਵਾਈ ਨੂੰ ਹੋਰ ਵਧੇਰੇ ਬਿਹਤਰ ਅਤੇ ਸਨਮਾਨਜਨਕ ਬਣਾਇਆ ਜਾਵੇਗਾ। ਲੋਕਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸ਼ਿਕਾਇਤਾਂ ‘ਤੇ ਇੱਕ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਇਨਸਾਫ਼ਪੂਰਨ ਫੈਸਲੇ ਲਏ ਜਾਣਗੇ। ਉਨ੍ਹਾਂ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਕਿ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਜਾਂ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਨਹੀਂ ਦਿੱਤੀ ਜਾਵੇਗੀ। ਅਪਰਾਧ ਮੁਕਤ ਸ਼ਹਿਰ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਨਿਸ਼ਾਨਾ ਹੈ।

ਜਲੰਧਰ ਵਾਸਿਆ ਨੂੰ ਸਹਿਯੋਗ ਦੀ ਅਪੀਲ

ਇਸ ਮੌਕੇ ਉਨ੍ਹਾਂ ਜਲੰਧਰ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸੁਰੱਖਿਅਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ। ਸੀਪੀ ਸਤਿੰਦਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਜਲੰਧਰ ਸ਼ਹਿਰ ਨਾਲ ਉਨ੍ਹਾਂ ਦਾ ਬਹੁਤ ਪੁਰਾਣਾ ਅਤੇ ਡੂੰਘਾ ਨਾਤਾ ਰਿਹਾ ਹੈ। ਅਜਿਹੇ ਵਿੱਚ ਉਹ ਸਾਰੇ ਅਧਿਕਾਰੀਆਂ ਨਾਲ ਮਿਲ ਕੇ ਸਥਾਨਕ ਲੋਕਾਂ ਨੂੰ ਇੱਕ ਭੈਅ-ਮੁਕਤ ਅਤੇ ਸੁਖਾਵਾਂ ਮਾਹੌਲ ਦੇਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਹੋਣ ਵਾਲੀਆਂ ਪੁਰਾਣੀਆਂ ਅਤੇ ਨਵੀਆਂ ਅਪਰਾਧਿਕ ਵਾਰਦਾਤਾਂ ਨੂੰ ਪੁਲਿਸ ਟੀਮਾਂ ਵੱਲੋਂ ਲਗਾਤਾਰ ਟਰੇਸ ਕੀਤਾ ਜਾ ਰਿਹਾ ਹੈ ਅਤੇ ਉਹ ਖ਼ੁਦ ਅਧਿਕਾਰੀਆਂ ਨਾਲ ਰੋਜ਼ਾਨਾ ਸਮੀਖਿਆ ਕਰਕੇ ਕ੍ਰਾਈਮ ਗ੍ਰਾਫ਼ ਨੂੰ ਹੋਰ ਹੇਠਾਂ ਲਿਆਉਣ ‘ਤੇ ਜ਼ੋਰ ਦੇਣਗੇ। ਇਸ ਤੋਂ ਇਲਾਵਾ, ਸ਼ਹਿਰ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸੁਰੱਖਿਆ ਤੇ ਕੰਮਕਾਜ ਦੇ ਸਬੰਧ ਵਿੱਚ ਆ ਰਹੀਆਂ ਸਾਰੀਆਂ ਦਿੱਕਤਾਂ ਨੂੰ ਵੀ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ ਤਾਂ ਜੋ ਉਹ ਬਿਨਾਂ ਕਿਸੇ ਡਰ ਦੇ ਆਪਣਾ ਕਾਰੋਬਾਰ ਚਲਾ ਸਕਣ।

Follow Us
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...