ਜਲੰਧਰ ਦੇ ਕਾਂਗਰਸੀ ਵਿਧਾਇਕ ਦਾ ਵੱਖਰਾ ਰਾਗ, ਸਪੀਕਰ ਨੂੰ ਭੇਜਿਆ ਆਬਾਦੀ ਕੰਟਰੋਲ ਬਿੱਲ
Avtar Bawa Henry: ਉਨ੍ਹਾਂ ਕਿਹਾ ਬਿੱਲ ਆਬਾਦੀ ਨਿਯੰਤਰਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਾ ਹੈ ਅਤੇ ਇਸਦਾ ਉਦੇਸ਼ ਪੰਜਾਬ ਭਰ ਵਿੱਚ ਦੋ ਬੱਚਿਆਂ ਦੀ ਨੀਤੀ ਨੂੰ ਲਾਗੂ ਕਰਨਾ ਹੈ। ਗੱਲਬਾਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਵਧਦੀ ਆਬਾਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਅਤੇ ਭਾਰਤ ਦੀ ਆਬਾਦੀ ਕੰਟਰੋਲ ਹੋ ਜਾਵੇਗੀ ਤਾਂ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਸਕਦਾ ਹੈ।

ਭਾਰਤ ਵਿੱਚ ਵਧਦੀ ਆਬਾਦੀ ਬਹੁਤ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਕੁਝ ਲੋਕ ਵਧਦੀ ਆਬਾਦੀ ਨੂੰ ਵਾਤਾਵਰਣ ਪ੍ਰਦੂਸ਼ਿਤ ਕਰਨ ਦਾ ਇੱਕ ਵੱਡਾ ਕਾਰਨ ਮੰਨਦੇ ਹਨ। ਇਸ ਸਬੰਧੀ ਜਲੰਧਰ ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਆਬਾਦੀ ਕੰਟਰੋਲ ਬਿੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਭੇਜਿਆ ਹੈ।
ਇਸ ਕਾਰਨ ਸੂਬੇ ਵਿੱਚ ਆਬਾਦੀ ਕੰਟਰੋਲ ਲਈ ਸਖ਼ਤ ਉਪਾਵਾਂ ਦੀ ਮੰਗ ਉੱਠੀ ਹੈ। ਪ੍ਰਸਤਾਵਿਤ ਬਿੱਲ ਵਿੱਚ ਦੋ ਤੋਂ ਵੱਧ ਬੱਚੇ ਪੈਦਾ ਕਰਨ ਵਾਲੇ ਮਾਪਿਆਂ ਦੇ ਵੋਟਿੰਗ ਅਧਿਕਾਰ ਨੂੰ ਰੱਦ ਕਰਨ, ਉਨ੍ਹਾਂ ਨੂੰ ਅਯੋਗ ਘੋਸ਼ਿਤ ਕਰਨ ਅਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਉਣ ਦੀ ਗੱਲ ਕੀਤੀ ਗਈ ਹੈ।
2 ਬੱਚਿਆਂ ਦੀ ਨੀਤੀ ਨੂੰ ਲਾਗੂ ਕਰਨ ਦੀ ਮੰਗ
ਇਹ ਬਿੱਲ ਆਬਾਦੀ ਨਿਯੰਤਰਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦਾ ਹੈ ਅਤੇ ਇਸ ਦਾ ਉਦੇਸ਼ ਪੰਜਾਬ ਭਰ ਵਿੱਚ ਦੋ ਬੱਚਿਆਂ ਦੀ ਨੀਤੀ ਨੂੰ ਲਾਗੂ ਕਰਨਾ ਹੈ। ਗੱਲਬਾਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਵਧਦੀ ਆਬਾਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਅਤੇ ਭਾਰਤ ਦੀ ਆਬਾਦੀ ਕੰਟਰੋਲ ਹੋ ਜਾਵੇਗੀ ਤਾਂ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਸਕਦਾ ਹੈ।
ਉਨ੍ਹਾਂ ਕਿਹਾ ਕਿ ਬਚਪਨ ਵਿੱਚ ਇੱਕ ਸਮਾਂ ਸੀ, ਜਦੋਂ ਸਾਵਣ ਦੇ ਮਹੀਨੇ ਮੀਂਹ ਪੈਂਦਾ ਸੀ, ਅਸੀਂ ਡੱਡੂਆਂ ਨਾਲ ਖੇਡਦੇ ਸੀ। ਪਰ ਹੁਣ ਆਬਾਦੀ ਇੰਨੀ ਵੱਧ ਗਈ ਹੈ ਕਿ ਵਾਤਾਵਰਣ ਪ੍ਰਦੂਸ਼ਣ ਕਾਰਨ ਬਹੁਤ ਸਾਰੇ ਜਾਨਵਰ ਅਤੇ ਪੰਛੀ ਅਲੋਪ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਰੱਖਿਆ ਗਿਆ ਹੈ ਕਿ ਆਬਾਦੀ ਕੰਟਰੋਲ ਬਿੱਲ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਈ ਵੀ ਸਰਕਾਰੀ ਸਹੂਲਤਾਂ ਨਹੀਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਾ ਇੱਕ ਬੱਚਾ ਹੈ, ਉਨ੍ਹਾਂ ਨੂੰ ਵੱਖਰੀਆਂ ਸਹੂਲਤਾਂ ਦੇਣ ਦਾ ਪ੍ਰਬੰਧ ਹੈ।