AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ, CM ਮਾਨ ਨੇ ਕੀਤੀ ਸ਼ਿਰਕਤ

ਜਲੰਧਰ ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਹੋ ਰਹੀ ਹੈ। ਪੰਜਾਬ ਪੁਲਿਸ 'ਚ 1746 ਨਵੇਂ ਜਵਾਨ ਸ਼ਾਮਲ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਹੈ। ਇਸ ਮੌਕੇ 'ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਰਹੇ।

ਜਲੰਧਰ ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ, CM ਮਾਨ ਨੇ ਕੀਤੀ ਸ਼ਿਰਕਤ
davinder-kumar-jalandhar
| Updated On: 25 Feb 2026 12:25 PM IST
Share

ਜਲੰਧਰ ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਹੈ। ਇਸ ਮੌਕੇ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਰਹੇ। ਇਸ ਪਰੇਡ ਵਿੱਚ ਸੀਐਮ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ, ਨੇ ਸਲਾਮੀ ਲਈ।

ਇਹ ਦੌਰਾ ਮੁੱਖ ਮੰਤਰੀ ਦੇ ਉਸ ਵਿਜ਼ਨ ਦਾ ਹਿੱਸਾ ਹੈ, ਜਿਸ ਤਹਿਤ ਉਹ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ‘ਤੇ ਲਗਾਤਾਰ ਜ਼ੋਰ ਦੇ ਰਹੇ ਹਨ।

ਇਸ ਤੋਂ ਪਹਿਲਾਂ, ਮੁੱਖ ਮੰਤਰੀ ਮਾਨ 30-31 ਜਨਵਰੀ ਨੂੰ ਜਲੰਧਰ ਆਏ ਸਨ, ਜਿੱਥੇ ਉਨ੍ਹਾਂ ਨੇ 1,746 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਉਸ ਸਮੇਂ, ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭਰਤੀ ਪ੍ਰਕਿਰਿਆ ਵਿੱਚੋਂ ਰਿਸ਼ਵਤਖੋਰੀ ਅਤੇ ਸਿਫਾਰਸ਼ ਦੇ ਸੱਭਿਆਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਹੁਣ ਸਿਰਫ਼ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਆਮ ਪਰਿਵਾਰਾਂ ਦੇ ਬੱਚੇ ਵੀ ਉੱਚ ਅਹੁਦਿਆਂ ‘ਤੇ ਪਹੁੰਚ ਸਕਦੇ ਹਨ।

ਗੈਂਗਵਾਰ ‘ਤੇ ਸੀਐਮ ਮਾਨ ਦਾ ਸਖ਼ਤ ਸਟੈਂਡ

CM ਮਾਨ ਨੇ ਸੂਬੇ ਦੇ ਸੁਰੱਖਿਆ ਸਥਿਤੀ ਨੂੰ ਲੈ ਕੇ ਪਿੱਛਲੇ ਦੌਰੇ ਦੌਰਾਨ ਖੁੱਲ੍ਹ ਕੇ ਗੱਲ੍ਹ ਕਹਿ ਸੀ। ਉਨ੍ਹਾਂ ਇਹ ਗੱਲ੍ਹ ਕਹੀ ਸੀ ਪੰਜਾਬ ਵਿੱਚ ਗੈਂਗਵਾਰ ਦੀਆਂ ਘਟਨਾਵਾਂ ਵੱਡੀ ਚੁਣੌਤੀ ਬਣ ਗਈਆਂ ਹਨ। ਇਸ ਸੰਦਰਭ ਵਿੱਚ ਉਨ੍ਹਾਂ ਨੇ ਨਵੇਂ ਭਰਤੀ ਹੋਏ ਪੁਲਿਸ ਜਵਾਨਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਹੁਣ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਜ਼ਿੰਮੇਵਾਰੀ ਨਵੇਂ ਮੋਢਿਆਂ ‘ਤੇ ਹੈ। ਸਰਕਾਰ ਦਾ ਟਿੱਚਾ ਪੰਜਾਬ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਉਣਾ ਹੈ। ਜਿਲ ਲਈ ਪੰਜਾਬ ਪੁਲਿਸ ਫੋਰਸ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ।

ਦੋਆਬਾ ਖੇਤਰ ਸਰਕਾਰ ਦੀਆਂ ਤਰਜੀਹਾਂ ਵਿੱਚ ਸਭ ਤੋਂ ਉੱਪਰ

ਦੁਅਬਾ ਖੇਤਰ ਦਾ ਜਲੰਧਰ ਸ਼ਹਿਰ ਇਸ ਵੇਲੇ ਮੁੱਖ ਮੰਤਰੀ ਦੀਆਂ ਗਤੀਵਿਧੀਆਂ ਦਾ ਕੇਂਦਰ ਬਣਿਆ ਹੋਇਆ ਹੈ। ਦੱਸ ਦਈਏ ਕਿ 13 ਫਰਵਰੀ ਨੂੰ ਮੁੱਖ ਮੰਤਰੀ ਨੇ ਜਲੰਧਰ ਸਥਿਤ ਆਪਣੀ ਰਿਹਾਇਸ਼ ‘ਤੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਜਨਤਾ ਨਾਲ ਸਿੱਧਾ ਸੰਵਾਦ ਕੀਤਾ ਸੀ। ਉਨ੍ਹਾਂ ਨੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਲ ਕਰਨ ਦੇ ਸਖ਼ਤ ਹੁਕਮ ਦਿੱਤੇ। ਮੁੱਖ ਮੰਤਰੀ ਮਾਨ ਦੇ ਜਲੰਧਰ ਦੇ ਲਗਾਤਾਰ ਦੌਰੇ ਅਤੇ ਵਿਕਾਸ ਕਾਰਜਾਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦਰਸਾਉਂਦੀ ਹੈ ਕਿ ਦੋਆਬਾ ਖੇਤਰ ਸਰਕਾਰ ਦੀਆਂ ਤਰਜੀਹਾਂ ਵਿੱਚ ਸਭ ਤੋਂ ਉੱਪਰ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...