ਜਲੰਧਰ: ਪਠਾਨਕੋਟ ਚੌਕ ਤੇ ਨਾਨ ਵਾਲੀ ਰੇਹੜੀ ‘ਤੇ ਹੋਇਆ ਵਿਵਾਦ, ਹਥਿਆਰ ਨਾਲ ਹਮਲਾ; ਘਟਨਾ ਸੀਸੀਟੀਵੀ ‘ਚ ਕੈਦ
ਗਾਹਕਾਂ ਨੇ ਪਹਿਲਾਂ ਰੇਹੜੀ ਵਾਲੇ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਤੇ ਫਿਰ ਉਸ 'ਤੇ ਹਮਲਾ ਕਰ ਦਿੱਤਾ। ਮੌਕੇ 'ਤੇ ਮੌਜੂਦ ਲੋਕਾਂ ਨੇ ਗਾਹਕਾਂ ਨੂੰ ਸ਼ਾਂਤ ਕਰਵਾਇਆ ਤੇ ਉਨ੍ਹਾਂ ਨੂੰ ਹਿੰਸਕ ਝਗੜੇ 'ਚ ਸ਼ਾਮਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਗਾਹਕ ਇੰਨੇ ਗੁੱਸੇ 'ਚ ਆ ਗਏ ਕਿ ਉਨ੍ਹਾਂ ਨੇ ਦਖਲ ਦੇਣ ਆਏ ਲੋਕਾਂ ਨਾਲ ਵੀ ਝਗੜਨਾ ਸ਼ੁਰੂ ਕਰ ਦਿੱਤਾ।
ਜਲੰਧਰ ‘ਚ ਪਠਾਨਕੋਟ ਚੌਕ ਨੇੜੇ ਇੱਕ ਨਾਨ ਦੀ ਰੇਹੜੀ ‘ਤੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਗਾਹਕਾਂ ਨੇ ਸ਼ਿਕਾਇਤ ਕੀਤੀ ਕਿ ਦੋ ਨਾਨ ਦਾ ਆਰਡਰ ਦੇਰ ਨਾਲ ਆਇਆ ਹੈ। ਮੌਕੇ ‘ਤੇ ਭਾਰੀ ਹੰਗਾਮਾ ਹੋ ਗਿਆ, ਨੌਜਵਾਨਾਂ ਨੇ ਰੇਹੜੀ ਵਾਲੇ ‘ਤੇ ਹਮਲਾ ਕਰ ਦਿੱਤਾ। ਇਹ ਘਟਨਾ ਨੇੜਲੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ, ਗਾਹਕਾਂ ਨੇ ਪਹਿਲਾਂ ਰੇਹੜੀ ਵਾਲੇ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਤੇ ਫਿਰ ਉਸ ‘ਤੇ ਹਮਲਾ ਕਰ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਨੇ ਗਾਹਕਾਂ ਨੂੰ ਸ਼ਾਂਤ ਕਰਵਾਇਆ ਤੇ ਉਨ੍ਹਾਂ ਨੂੰ ਹਿੰਸਕ ਝਗੜੇ ‘ਚ ਸ਼ਾਮਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਗਾਹਕ ਇੰਨੇ ਗੁੱਸੇ ‘ਚ ਆ ਗਏ ਕਿ ਉਨ੍ਹਾਂ ਨੇ ਦਖਲ ਦੇਣ ਆਏ ਲੋਕਾਂ ਨਾਲ ਵੀ ਝਗੜਨਾ ਸ਼ੁਰੂ ਕਰ ਦਿੱਤਾ।
ਮੌਕੇ ‘ਤੇ ਭਾਰੀ ਹੰਗਾਮਾ ਹੋ ਗਿਆ, ਦੋਵਾਂ ਧਿਰਾਂ ਨੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਇੱਕ-ਦੂਜੇ ਇੱਟਾਂ-ਰੋੜੇ ਮਾਰੇ ਗਏ। ਘਟਨਾ ‘ਚ ਦੋਵਾਂ ਧਿਰਾਂ ਦੇ ਨੌਜਵਾਨ ਜ਼ਖਮੀ ਹੋ ਗਏ। ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ। ਸੀਸੀਟੀਵੀ ਫੁਟੇਜ ‘ਚ ਦੋਵੇਂ ਧਿਰਾਂ ਭਿਆਨਕ ਝਗੜੇ ‘ਚ ਉਲਝਦੀਆਂ ਦੇਖੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਸਬੰਧੀ ਅਜੇ ਤੱਕ ਕਿਸੇ ਨੇ ਪੁਲਿਸ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।


