ਜਲੰਧਰ-ਪਠਾਨਕੋਟ ਰੋਡ ‘ਤੇ ਪਟਾਕੇ ਵੇਚਨ ਵਾਲੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੋਕਾਂ ‘ਚ ਮੱਚੀ ਹਫੜਾ-ਦਫੜੀ
ਜਲੰਧਰ-ਪਠਾਨਕੋਟ ਰੋਡ 'ਤੇ ਪਟਾਕੇ ਵੇਚਣ ਵਾਲੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਦੁਕਾਨ 'ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਗੱਲ ਦੀ ਹਾਲੇ ਪੁਸ਼ਟੀ ਨਹੀਂ ਹੋਈ ਹੈ। ਦੱਸ ਦਈਏ ਕਿ ਅੱਗ ਕਾਫੀ ਤੇਜ਼ੀ ਨਾਲ ਫੈਲ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।
ਜਲੰਧਰ-ਪਠਾਨਕੋਟ ਰੋਡ ‘ਤੇ ਸਥਿਤ ਡੀ ਮਾਰਟ ਦੇ ਸਾਹਮਣੇ ਪਟਾਕੇ ਅਤੇ ਮਨਿਹਾਰੀ ਸਮਾਨ ਵੇਚਣ ਵਾਲੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ‘ਚ ਹਫੜਾ-ਦਫੜੀ ਮਚ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਉਨ੍ਹਾਂ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ।
ਮੌਕੇ ‘ਤੇ ਮੌਜੂਦ ਲੋਕਾਂ ਤੋਂ ਜਦੋਂ ਘਟਨਾ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਪਟਾਕੇ ਦੀ ਦੁਕਾਨ ਅਤੇ ਮਨਿਹਾਰੀ ਦੀ ਦੁਕਾਨ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੈ। ਜਿਸ ਤੋਂ ਬਾਅਦ ਅੱਗ ਤੇਜ਼ੀ ਨਾਲ ਫੈਲ ਗਈ। ਜਿਸ ਤੋਂ ਬਾਅਦ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੱਜ ਹੀ ਜਲੰਧਰ ਦੇ ਬਲਟਨ ਪਾਰਕ ਵਿੱਚ ਅੱਜ ਪੁਲਿਸ ਥਾਣਾ 1 ਦੇ ਅਧਿਕਾਰੀਆਂ ਨੇ ਪਟਾਕਾ ਮਾਰਕੀਟ ‘ਚ ਛਾਪਾ ਮਾਰਿਆ। ਇਸ ਦੌਰਾਨ ਪੁਲਿਸ ਨੇ ਕੁਝ ਦੁਕਾਨਦਾਰਾਂ ਨੂੰ ਘੇਰ ਵੀ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 20 ਦੁਕਾਨਾਂ ਲਈ ਲਾਇਸੈਂਸ ਜਾਰੀ ਕੀਤੇ ਗਏ ਸਨ, ਪਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਥੇ 100 ਤੋਂ ਵੱਧ ਦੁਕਾਨਾਂ ਸਥਾਪਿਤ ਹਨ। ਜਿਸ ਸਬੰਧੀ ਉਹ ਚੈਕਿੰਗ ਕਰ ਰਹੇ ਹਨ। ਹਾਲਾਂਕਿ ਪੁਲਿਸ ਨੇ ਫੜੇ ਗਏ ਵਿਅਕਤੀਆਂ ਬਾਰੇ ਕੁਝ ਨਹੀਂ ਕਿਹਾ ਪਰ ਪੁਲਿਸ ਦੀ ਇਸ ਕਾਰਵਾਈ ਤੋਂ ਗੁੱਸੇ ਵਿੱਚ ਆਏ ਦੁਕਾਨਦਾਰਾਂ ਨੇ ਮਕਸੂਦਾਂ ਰੋਡ ‘ਤੇ ਜਾਮ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ