Road Accident: ਪੰਜਾਬ ਰੋਡਵੇਜ਼ ਦੀ ਬੱਸ ਨੇ 3 ਲੋਕਾਂ ਨੂੰ ਟੱਕਰ ਮਾਰੀ, ਇੱਕ ਦੀ ਮੌਤ

Published: 

22 Jan 2025 11:07 AM

ਪੁਲਿਸ ਨੇ ਦੱਸਿਆ ਕਿ ਬੱਸ ਨੇ ਬਾਈਕ ਅਤੇ ਫੇਰੀ ਵਾਲੇ ਚਾਲਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਪਠਾਨਕੋਟ ਤੋਂ ਆ ਰਹੀ ਸੀ।

Road Accident: ਪੰਜਾਬ ਰੋਡਵੇਜ਼ ਦੀ ਬੱਸ ਨੇ 3 ਲੋਕਾਂ ਨੂੰ ਟੱਕਰ ਮਾਰੀ, ਇੱਕ ਦੀ ਮੌਤ

ਹਾਦਸੇ ਦਾ ਸ਼ਿਕਾਰ ਹੋਈ ਬੱਸ

Follow Us On

ਜਲੰਧਰ ਦੇ ਪਠਾਨਕੋਟ ਰੋਡ ‘ਤੇ ਯਾਤਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੇ ਕਈ ਲੋਕਾਂ ਨੂੰ ਦਰੜ ਦਿੱਤਾ। ਇਸ ਦੁਰਘਟਨਾ ਤੋਂ ਬਾਅਦ ਘਟਨਾ ਵਾਲੀ ਥਾਂ’ਤੇ ਭਾਰੀ ਹੰਗਾਮਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਬਾਈਕ ਸਵਾਰ, ਇੱਕ ਫੇਰੀ ਵਾਲਾ ਅਤੇ ਇੱਕ ਹੋਰ ਵਿਅਕਤੀ ਬੱਸ ਦੀ ਲਪੇਟ ਵਿੱਚ ਆ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਕਾਲਾ ਬੱਕਰਾ ਵਜੋਂ ਹੋਈ ਹੈ। ਮਕਸੂਦਾਂ ਥਾਣੇ ਦੇ ਏਐਸਆਈ ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਪੁਲਿਸ ਨੇ ਦੱਸਿਆ ਕਿ ਬੱਸ ਨੇ ਬਾਈਕ ਅਤੇ ਫੇਰੀ ਵਾਲੇ ਚਾਲਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਪਠਾਨਕੋਟ ਤੋਂ ਆ ਰਹੀ ਸੀ।

ਬੱਸ ਡਰਾਇਵਰ ਤੇ ਲੱਗੇ ਇਲਜ਼ਾਮ

ਘਟਨਾ ਤੋਂ ਬਾਅਦ, ਯਾਤਰੀਆਂ ਨੂੰ ਉਤਾਰ ਕੇ ਦੂਜੀ ਬੱਸ ਵਿੱਚ ਭੇਜ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਹਾਲਾਂਕਿ, ਲੋਕਾਂ ਅਨੁਸਾਰ, ਇਹ ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਇੱਕ ਹੋਰ ਵਿਅਕਤੀ ਦੀ ਵੀ ਮੌਤ ਹੋ ਗਈ ਹੈ ਅਤੇ ਇੱਕ ਜ਼ਖਮੀ ਵਿਅਕਤੀ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ। ਇਸ ਘਟਨਾ ਵਿੱਚ ਇੱਕ ਔਰਤ ਸਮੇਤ ਦੋ ਲੋਕ ਬੱਸ ਦੀ ਲਪੇਟ ਵਿੱਚ ਆ ਗਏ। ਲੋਕਾਂ ਦਾ ਇਲਜ਼ਾਮ ਹੈ ਕਿ ਬੱਸ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਸੀ।

ਫਿਲਹਾਲ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਓਧਰ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਵਿੱਚ ਜ਼ੇਰੇ ਇਲਾਜ ਵਿਅਕਤੀਆਂ ਦੇ ਬਿਆਨ ਲੈਣ ਤੋਂ ਬਾਅਦ ਪੁਲਿਸ ਆਪਣੀ ਅਗਲੀ ਕਾਰਵਾਈ ਕਰੇਗੀ।