ਜਲੰਧਰ-ਫਗਵਾੜਾ ਹਾਈਵੇਅ ‘ਤੇ ਧੁੰਦ ਦਾ ਕਹਿਰ, 6 ਗੱਡੀਆਂ ਦੀ ਆਪਸ ‘ਚ ਟੱਕਰ, ਨਹੀਂ ਹੋਇਆ ਕੋਈ ਜਾਨੀ ਨੁਕਸਾਨ
Jalandhar Phagwara highway accident: ਜਲੰਧਰ ਵਿੱਚ ਸਵੇਰੇ ਕੋਹਰੇ ਕਾਰਨ ਵਿਜ਼ੀਬਿਲਟੀ ਜ਼ੀਰੋ ਸੀ। ਸੰਘਣੀ ਧੁੰਦ ਕਾਰਨ ਫਗਵਾੜਾ ਨੇਸ਼ਨਲ ਹਾਈਵੇਅ ਤੇ ਕਈ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਗੱਡੀਆਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ।
ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵਿੱਚ ਸਵੇਰੇ ਕੋਹਰੇ ਕਾਰਨ ਵਿਜ਼ੀਬਿਲਟੀ ਜ਼ੀਰੋ ਸੀ। ਸੰਘਣੀ ਧੁੰਦ ਕਾਰਨ ਫਗਵਾੜਾ ਨੇਸ਼ਨਲ ਹਾਈਵੇਅ ਤੇ ਕਈ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਸਾਫ-ਸਾਫ ਦੇਖਿਆ ਜਾ ਸਕਦਾ ਹੈ ਕਿ ਇੱਕ- ਇੱਕ ਕਰਕੇ 5 ਤੋਂ 6 ਗੱਡੀਆਂ ਦੀ ਜ਼ਬਰਦਸਤ ਟੱਕਰ ਹੁੰਦੀ ਹੈ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ, ਹਾਲਾਂਕਿ ਵਾਹਨਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।
ਮੌਕੇ ‘ਤੇ ਪਹੁੰਚੀ ਸੜਕ ਸਰੁੱਖਿਆ ਫੋਰਸ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਗੱਡੀਆਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ।
ਕੋਹਰੇ ਦੇ ਕਹਿਰ ਕਾਰਨ ਵਾਪਰਿਆ ਹਾਦਸਾ
ਸੜਕ ਸਰੁੱਖਿਆ ਫੋਰਸ ਦੀ ਟੀਮ ਵੱਲੋਂ ਵਾਹਨਾਂ ਨੂੰ ਹਾਈਵੇਅ ਤੋਂ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੇਖਣ ਵਾਲੇ ਦੀ ਰੁੰਹ ਕੰਭ ਜਾਵੇ। ਹਾਦਸੇ ਦੇ ਕਾਰਨ ਕੋਹਰੇ ਵਿੱਚ ਗੱਡੀਆਂ ਦੇ ਡਰਾਈਵਰਾਂ ਵੱਲੋਂ ਅਚਾਨਕ ਬ੍ਰੇਕ ਲਗਾਉਣਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਹਾਦਸੇ ਦੇ ਸਪਸ਼ਟ ਕਾਰਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
