AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ਦੇ ਫੋਲੜੀਵਾਲ ‘ਚ ਚਲਦੀ ਕਾਰ ਬਣੀ ਚਿਤਾ, ਅੱਗ ‘ਚ ਜ਼ਿੰਦਾ ਸੜਿਆ ਸ਼ਖਸ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਏਐਸਆਈ ਜਸਵੀਰ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਦੀ ਸਵੇਰੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦਾ ਫ਼ੋਨ ਆਇਆ ਕਿ ਫੋਲੜੀਵਾਲ ਗੇਟ 'ਤੇ ਕਾਰ ਨੂੰ ਅੱਗ ਲੱਗੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਦੇ ਮੌਕੇ ਪਹੁੰਚਣ 'ਤੇ ਅੱਗ ਬੁਝਾ ਦਿੱਤੀ ਗਈ ਤੇ ਗੱਡੀ 'ਚੋਂ ਇੱਕ ਲਾਸ਼ ਮਿਲੀ।

ਜਲੰਧਰ ਦੇ ਫੋਲੜੀਵਾਲ 'ਚ ਚਲਦੀ ਕਾਰ ਬਣੀ ਚਿਤਾ, ਅੱਗ 'ਚ ਜ਼ਿੰਦਾ ਸੜਿਆ ਸ਼ਖਸ
ਜਲੰਧਰ ਦੇ ਫੋਲੜੀਵਾਲ ‘ਚ ਚਲਦੀ ਕਾਰ ਬਣੀ ਚਿਤਾ, ਅੱਗ ‘ਚ ਜ਼ਿੰਦਾ ਸੜਿਆ ਸ਼ਖਸ
davinder-kumar-jalandhar
| Published: 23 Jun 2026 12:06 PM IST
Share

ਜਲੰਧਰ ਦੇ ਫੋਲੜੀਵਾਲ ਇਲਾਕੇ ‘ਚ ਇੱਕ ਚੱਲਦੀ ਸਕੋਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਕਾਰ ਸਵਾਰ ਡਰਾਈਵਰ ਦੀ ਅੱਗ ‘ਚ ਜ਼ਿੰਦਾ ਸੜ ਕੇ ਮੌਤ ਹੋ ਗਈ। ਅੱਗ ਇੰਨੀ ਤੇਜ਼ ਸੀ ਕਿ ਉਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਉਣੀ ਪਈ। ਅੱਗ ਬੁਝਣ ‘ਤੇ ਕਾਰ ‘ਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਤੇ ਨਾ ਹੀ ਡਰਾਈਵਰ ਦੀ ਕੋਈ ਪਛਾਣ ਹੋ ਸਕੀ ਹੈ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਏਐਸਆਈ ਜਸਵੀਰ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਦੀ ਸਵੇਰੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦਾ ਫ਼ੋਨ ਆਇਆ ਕਿ ਫੋਲੜੀਵਾਲ ਗੇਟ ‘ਤੇ ਕਾਰ ਨੂੰ ਅੱਗ ਲੱਗੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਦੇ ਮੌਕੇ ਪਹੁੰਚਣ ‘ਤੇ ਅੱਗ ਬੁਝਾ ਦਿੱਤੀ ਗਈ ਤੇ ਗੱਡੀ ‘ਚੋਂ ਇੱਕ ਲਾਸ਼ ਮਿਲੀ।

ਉਨ੍ਹਾਂ ਨੇ ਦੱਸਿਆ ਗੱਡੀ ਦੇ ਨੰਬਰ ਤੋਂ ਗੱਡੀ ਕਪੂਰਥਲਾ ਜ਼ਿਲ੍ਹਾ ਦੀ ਪਾਈ ਗਈ, ਜਦੋਂ ਗੱਡੀ ਦੇ ਮਾਲਕ ਨਾਲ ਸੰਪਰਕ ਕੀਤਾ ਗਿਆ ਤਾਂ ਉਸ ਨੇ ਦੱਸਿਆ ਕਿ ਉਹ ਆਪਣੀ ਗੱਡੀ ਵੇਚ ਚੁੱਕੇ ਸਨ। ਪੁਲਿਸ ਨੂੰ ਜਾਣਕਾਰੀ ਮਿਲੀ ਕਿ ਉਨ੍ਹਾਂ ਨੇ ਕਾਰ ਰਾਧਾ ਮੋਟਰ ਨੂੰ ਵੇਚੀ ਸੀ ਤੇ ਰਾਧਾ ਮੋਟਰ ਵਾਲਿਆਂ ਤੋਂ ਕਾਰ ਦੇ ਦੂਜੇ ਮਾਲਕ ਦੀ ਪਹਿਚਾਣ ਕੀਤੀ ਜਾ ਰਹੀ ਹੈ।

ਏਐਸਆਈ ਜਸਵੀਰ ਨੇ ਦੱਸਿਆ ਕਿ ਅੱਗ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ‘ਚ ਇਹ ਕੋਈ ਸੜਕ ਹਾਦਸਾ ਪ੍ਰਤੀਤ ਨਹੀਂ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇੱਕ ਵੀਡੀਓ ਫੁਟੇਜ ਤੋਂ ਪਤਾ ਚਲਿਆ ਹੈ ਕਿ ਗੱਡੀ ਨੂੰ ਪਿੱਛੋਂ ਤੋਂ ਹੀ ਲੱਗੀ ਸੀ। ਇਸ ਤੋਂ ਬਾਅਦ ਗੱਡੀ ਬਲਾਸਟ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਕਾਰ ਦੇ ਸ਼ੀਸ਼ੇ ਟੁੱਟ ਗਏ ਤੇ ਕਾਰ ਖੰਭੇ ਨਾਲ ਟਕਰਾ ਕੇ ਖੇਤ ‘ਚ ਉੱਤਰ ਗਈ। ਉਨ੍ਹਾਂ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕਰ ਲਏ ਹਨ, ਜਲਦੀ ਹੀ ਅੱਗ ਦੇ ਅਸਲੀ ਕਾਰਨਾਂ ਦਾ ਪਤਾ ਚਲੇਗਾ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...