ਜਲੰਧਰ ਪੁਲਿਸ ਦਾ ਪਟਾਕਾ ਵਪਾਰੀਆਂ ‘ਤੇ ਵੱਡਾ ਐਕਸ਼ਨ, ਬਿਨਾਂ ਲਾਇਸੈਂਸ ਵਾਲੀਆਂ ਦੁਕਾਨਾਂ ਕੀਤੀਆਂ ਬੰਦ

Updated On: 

29 Oct 2024 12:45 PM

ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਦੁਕਾਨਦਾਰਾਂ ਨੇ ਡੀਏਵੀ ਫਲਾਈਓਵਰ ਨੂੰ ਵੀ ਕੁਝ ਸਮੇਂ ਲਈ ਬੰਦ ਕਰ ਦਿੱਤਾ। ਕਰੀਬ ਅੱਧੇ ਘੰਟੇ ਬਾਅਦ ਪੁਲਿਸ ਵੱਲੋਂ ਸਮਝਾਉਣ ਤੋਂ ਬਾਅਦ ਸੜਕ ਨੂੰ ਮੁੜ ਖੁਲ੍ਹਵਾਇਆ ਗਿਆ ਅਤੇ ਆਵਾਜਾਈ ਆਮ ਵਾਂਗ ਹੋ ਗਈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਪਟਾਕੇ ਵੇਚਣ ਲਈ ਸਿਰਫ਼ 20 ਲਾਇਸੈਂਸ ਜਾਰੀ ਕੀਤੇ ਗਏ ਸਨ।

ਜਲੰਧਰ ਪੁਲਿਸ ਦਾ ਪਟਾਕਾ ਵਪਾਰੀਆਂ ਤੇ ਵੱਡਾ ਐਕਸ਼ਨ, ਬਿਨਾਂ ਲਾਇਸੈਂਸ ਵਾਲੀਆਂ ਦੁਕਾਨਾਂ ਕੀਤੀਆਂ ਬੰਦ
Follow Us On

ਜਲੰਧਰ ਦੇ ਬਲਟਨ ਪਾਰਕ ਵਿੱਚ ਅੱਜ ਪੁਲਿਸ ਥਾਣਾ 1 ਦੇ ਅਧਿਕਾਰੀਆਂ ਨੇ ਪਟਾਕਾ ਮਾਰਕੀਟ ‘ਚ ਛਾਪਾ ਮਾਰਿਆ। ਇਸ ਦੌਰਾਨ ਪੁਲਿਸ ਨੇ ਕੁਝ ਦੁਕਾਨਦਾਰਾਂ ਨੂੰ ਘੇਰ ਵੀ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 20 ਦੁਕਾਨਾਂ ਲਈ ਲਾਇਸੈਂਸ ਜਾਰੀ ਕੀਤੇ ਗਏ ਸਨ, ਪਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਥੇ 100 ਤੋਂ ਵੱਧ ਦੁਕਾਨਾਂ ਸਥਾਪਿਤ ਹਨ। ਜਿਸ ਸਬੰਧੀ ਉਹ ਚੈਕਿੰਗ ਕਰ ਰਹੇ ਹਨ। ਹਾਲਾਂਕਿ ਪੁਲਿਸ ਨੇ ਫੜੇ ਗਏ ਵਿਅਕਤੀਆਂ ਬਾਰੇ ਕੁਝ ਨਹੀਂ ਕਿਹਾ ਪਰ ਪੁਲਿਸ ਦੀ ਇਸ ਕਾਰਵਾਈ ਤੋਂ ਗੁੱਸੇ ਵਿੱਚ ਆਏ ਦੁਕਾਨਦਾਰਾਂ ਨੇ ਮਕਸੂਦਾਂ ਰੋਡ ‘ਤੇ ਜਾਮ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਪਟਾਕੇ ਵੇਚਣ ਲਈ ਸਿਰਫ਼ 20 ਲਾਇਸੈਂਸ ਜਾਰੀ

ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਦੁਕਾਨਦਾਰਾਂ ਨੇ ਡੀਏਵੀ ਫਲਾਈਓਵਰ ਨੂੰ ਵੀ ਕੁਝ ਸਮੇਂ ਲਈ ਬੰਦ ਕਰ ਦਿੱਤਾ। ਕਰੀਬ ਅੱਧੇ ਘੰਟੇ ਬਾਅਦ ਪੁਲਿਸ ਵੱਲੋਂ ਸਮਝਾਉਣ ਤੋਂ ਬਾਅਦ ਸੜਕ ਨੂੰ ਮੁੜ ਖੁਲ੍ਹਵਾਇਆ ਗਿਆ ਅਤੇ ਆਵਾਜਾਈ ਆਮ ਵਾਂਗ ਹੋ ਗਈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਪਟਾਕੇ ਵੇਚਣ ਲਈ ਸਿਰਫ਼ 20 ਲਾਇਸੈਂਸ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੁਕਾਨਾਂ ਨੂੰ 20 ਬਲਾਕਾਂ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚ ਹਰੇਕ ਬਲਾਕ ਵਿੱਚ 8 ਤੋਂ 9 ਦੇ ਕਰੀਬ ਦੁਕਾਨਾਂ ਬਣਾਈਆਂ ਗਈਆਂ ਹਨ।

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਹੁਣ ਪੁਲਿਸ ਉਨ੍ਹਾਂ ਨੂੰ 5 ਬਲਾਕ ਬਣਾਉਣ ਲਈ ਕਹਿ ਰਹੀ ਹੈ। ਇਸ ਦੌਰਾਨ ਇੱਕ ਦੁਕਾਨਦਾਰ ਨੇ ਕਿਹਾ ਕਿ ਜਿਸ ਕੋਲ ਪਹਿਲਾਂ ਹੀ 8 ਤੋਂ 9 ਬਲਾਕ ਹਨ, ਉਨ੍ਹਾਂ ਨੂੰ ਹੁਣ 5 ਬਲਾਕ ਬਣਾਉਣ ਲਈ ਕਿਵੇਂ ਕਿਹਾ ਜਾ ਸਕਦਾ ਹੈ, ਉਨ੍ਹਾਂ ਕਿਹਾ ਕਿ 20 ਤੋਂ ਵੱਧ ਲਾਇਸੰਸ ਲੈ ਕੇ ਕੋਈ ਦੁਕਾਨ ਨਹੀਂ ਲਗਾਈ ਗਈ। ਉਧਰ, ਥਾਣਾ ਡਿਵੀਜ਼ਨ ਨੰਬਰ 1 ਅਤੇ ਏ.ਸੀ.ਪੀ ਨਾਰਥ ਨੇ ਮੌਕੇ ‘ਤੇ ਪਹੁੰਚ ਕੇ ਲਾਇਸੈਂਸ ਦੀ ਜਾਂਚ ਕੀਤੀ।

ਬਾਲਟਨ ਪਾਰਕ ਵਿੱਚ ਵੀ ਪੁਲਿਸ ਤੈਨਾਤ

ਦੱਸਿਆ ਜਾ ਰਿਹਾ ਹੈ ਕਿ ਕੁਝ ਦੁਕਾਨਦਾਰਾਂ ਦਾ ਰਿਕਾਰਡ ਜ਼ਬਤ ਕਰ ਲਿਆ ਗਿਆ ਹੈ। ਪਰ ਦੂਜੇ ਪਾਸੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਦੁਕਾਨਾਂ ਬੰਦ ਹੋਣ ਬਾਰੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਦੁਕਾਨਾਂ ਬੰਦ ਹੋਣ ‘ਤੇ ਦੁਕਾਨਾਂ ਦੀ ਚੈਕਿੰਗ ਕਰਨੀ ਸੌਖੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਝ ਦੁਕਾਨਦਾਰਾਂ ਦਾ ਸਟਾਕ ਜ਼ਬਤ ਕੀਤਾ ਗਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਬਾਲਟਨ ਪਾਰਕ ਵਿੱਚ ਵੀ ਪੁਲਿਸ ਤੈਨਾਤ ਕੀਤੀ ਜਾਵੇਗੀ।