ਜਲੰਧਰ: ਪੁਲਿਸ ਨੇ ਅੰਤਰਰਾਸ਼ਟਰੀ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 34.5 ਕਿਲੋ ਚਰਸ ਬਰਾਮਦ; 3 ਤਸਕਰ ਗ੍ਰਿਫ਼ਤਾਰ

Updated On: 

02 Sep 2026 08:42 AM IST

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਲੈਣ ਦੌਰਾਨ ਦੇਵਾਨੰਦ ਦੇ ਕਾਲੇ ਲਿਫ਼ਾਫ਼ੇ 'ਚੋਂ 1.5 ਕਿਲੋ ਚਰਸ ਬਰਾਮਦ ਹੋਈ। ਇਸ ਤੋਂ ਬਾਅਦ ਥਾਣਾ ਰਾਮਾ ਮੰਡੀ 'ਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁੱਛਗਿੱਛ ਦੌਰਾਨ ਦੇਵਾਨੰਦ ਨੇ ਆਪਣੇ ਹੋਰ ਸਾਥੀਆਂ ਦੇ ਨਾਂ ਵੀ ਪੁਲਿਸ ਨੂੰ ਦੱਸੇ।

ਜਲੰਧਰ: ਪੁਲਿਸ ਨੇ ਅੰਤਰਰਾਸ਼ਟਰੀ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 34.5 ਕਿਲੋ ਚਰਸ ਬਰਾਮਦ; 3 ਤਸਕਰ ਗ੍ਰਿਫ਼ਤਾਰ

ਪੁਲਿਸ ਨੇ ਅੰਤਰਰਾਸ਼ਟਰੀ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 34.5 ਕਿਲੋ ਚਰਸ ਬਰਾਮਦ; 3 ਤਸਕਰ ਗ੍ਰਿਫ਼ਤਾਰ

ਜਲੰਧਰ ‘ਚ ਕਮਿਸ਼ਨਰੇਟ ਪੁਲਿਸ ਦੀ ਸੀਆਈਏ ਟੀਮ ਨੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਕੁੱਲ 34 ਕਿਲੋ 500 ਗ੍ਰਾਮ ਚਰਸ ਬਰਾਮਦ ਕੀਤੀ ਹੈ। ਸੀਆਈਏ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ 28 ਅਗਸਤ ਨੂੰ ਡਕੋਹਾ (ਰਾਮਾ ਮੰਡੀ) ਵਾਸੀ ਦੇਵਾਨੰਦ ਉਰਫ਼ ਨੰਦਾ ਨੂੰ ਸ਼ੱਕੀ ਹਾਲਾਤ ‘ਚ ਰੋਕਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਲੈਣ ਦੌਰਾਨ ਦੇਵਾਨੰਦ ਦੇ ਕਾਲੇ ਲਿਫ਼ਾਫ਼ੇ ‘ਚੋਂ 1.5 ਕਿਲੋ ਚਰਸ ਬਰਾਮਦ ਹੋਈ। ਇਸ ਤੋਂ ਬਾਅਦ ਥਾਣਾ ਰਾਮਾ ਮੰਡੀ ‘ਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁੱਛਗਿੱਛ ਦੌਰਾਨ ਦੇਵਾਨੰਦ ਨੇ ਆਪਣੇ ਹੋਰ ਸਾਥੀਆਂ ਦੇ ਨਾਂ ਵੀ ਪੁਲਿਸ ਨੂੰ ਦੱਸੇ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਹੁਸ਼ਿਆਰਪੁਰ ਵਾਸੀ ਬੁੱਧ ਬਹਾਦਰ ਤੇ ਨੇਪਾਲ ਦੇ ਮੂਲ ਨਿਵਾਸੀ ਸੂਰਿਆਰਤੀ ਉਰਫ਼ ਹਿਮ ਰਤੀ, ਜੋ ਫਿਲਹਾਲ ਹੁਸ਼ਿਆਰਪੁਰ ‘ਚ ਰਹਿੰਦਾ ਹੈ, ਵੀ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ‘ਚ ਸ਼ਾਮਲ ਹਨ। ਪੁਲਿਸ ਨੇ ਕਾਰਵਾਈ ਕਰਦਿਆਂ 29 ਅਗਸਤ ਨੂੰ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਬੁੱਧ ਬਹਾਦਰ ਦੇ ਕਬਜ਼ੇ ‘ਚੋਂ 15 ਕਿਲੋ ਤੇ ਸੂਰਿਆਰਤੀ ਦੇ ਕਬਜ਼ੇ ‘ਚੋਂ 18 ਕਿਲੋ ਚਰਸ ਬਰਾਮਦ ਹੋਈ।

ਮੁਲਜ਼ਮ ਪੁਲਿਸ ਰਿਮਾਂਡ ‘ਤੇ, ਪੁਰਾਣਾ ਰਿਕਾਰਡ ਖੰਗਾਲ ਰਹੀ ਪੁਲਿਸ

ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁੱਖ ਮੁਲਜ਼ਮ ਦੇਵਾਨੰਦ ਉਰਫ਼ ਨੰਦਾ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਜਲੰਧਰ ਕੈਂਟ ਤੇ ਐਨਸੀਬੀ ਚੰਡੀਗੜ੍ਹ ‘ਚ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ। ਉੱਥੇ ਹੀ ਬਾਕੀ ਦੋ ਮੁਲਜ਼ਮਾਂ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ।

ਫਿਲਹਾਲ ਤਿੰਨੇ ਮੁਲਜ਼ਮ ਪੁਲਿਸ ਰਿਮਾਂਡ ‘ਤੇ ਹਨ। ਪੁਲਿਸ ਵੱਲੋਂ ਉਨ੍ਹਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਸ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨਸ਼ਾ ਤਸਕਰੀ ਗਿਰੋਹ ਨਾਲ ਜੁੜੇ ਹੋਰ ਤਸਕਰਾਂ ਤੱਕ ਵੀ ਪਹੁੰਚ ਕੀਤੀ ਜਾ ਸਕੇ।

Loading...
Unable to load recommendations.
Follow Us