ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਪੁਲਿਸ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ

ਪੁਲਿਸ ਕਮਿਸ਼ਨਰ ਜਲੰਧਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ ਸੀ.ਆਈ.ਏ. ਦੀ ਇੱਕ ਟੀਮ ਨੇ 20 ਮਈ 2025 ਨੂੰ ਪੁਲ ਫੋਕਲ ਪੁਆਇੰਟ, ਜਲੰਧਰ ਦੇ ਨੇੜਿਓਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਨੇੜੇ ਲੰਮਾ ਪਿੰਡ ਚੌਕ ਸਿਮਰਨ ਐਨਕਲੇਵ ਵਜੋਂ ਹੋਈ ਸੀ।

ਜਲੰਧਰ ਪੁਲਿਸ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ
Follow Us
davinder-kumar-jalandhar
| Updated On: 25 May 2025 15:21 PM

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਕਾਰਾਂ ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਜਲੰਧਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ ਸੀ.ਆਈ.ਏ. ਦੀ ਇੱਕ ਟੀਮ ਨੇ 20 ਮਈ 2025 ਨੂੰ ਪੁਲ ਫੋਕਲ ਪੁਆਇੰਟ, ਜਲੰਧਰ ਦੇ ਨੇੜਿਓਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਨੇੜੇ ਲੰਮਾ ਪਿੰਡ ਚੌਕ ਸਿਮਰਨ ਐਨਕਲੇਵ ਵਜੋਂ ਹੋਈ ਸੀ। ਮੁਲਜ਼ਮ ਤੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਨਕਦ ਬਰਾਮਦ ਕੀਤੇ ਗਏ ਸਨ। ਇਸ ਤੇ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 122 ਮਿਤੀ 20.05.2025 ਧਾਰਾ 21ਸੀ, 27ਏ, ਅਤੇ 61-85 ਐਨਡੀਪੀਐਸ ਐਕਟ ਤਹਿਤ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ 8, ਜਲੰਧਰ ਵਿਖੇ ਦਰਜ ਕੀਤਾ ਗਿਆ।

13 ਕਿਲੋ ਹੈਰੋਇਨ, ਗੈਰ-ਕਾਨੂੰਨੀ ਹਥਿਆਰ, ਲਗਜ਼ਰੀ ਵਾਹਨ ਜ਼ਬਤ

ਪੁਲਿਸ ਰਿਮਾਂਡ ਦੌਰਾਨ ਲਗਾਤਾਰ ਪੁੱਛਗਿੱਛ ਤੋਂ ਬਾਅਦ ਸ਼ਿਵਮ ਤੋਂ 7 ਕਿਲੋ ਹੈਰੋਇਨ ਅਤੇ ਦੋ ਵਾਹਨ ਹੋਰ ਬਰਾਮਦ ਕੀਤੇ ਗਏ। ਉਸ ਨੇ ਇੱਕ ਸਾਥੀ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਕੀਤਾ, ਜਿਸ ਦੇ ਜ਼ਰੀਏ ਬਰਿੰਦਰ ਸਿੰਘ ਉਰਫ਼ ਬੱਬੂ, ਪੁੱਤਰ ਦਵਿੰਦਰ ਸਿੰਘ ਵਾਸੀ ਅਮਰ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਗਿਆ। 22 ਮਈ 2025 ਨੂੰ ਬਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ ਅਤੇ 3 ਮੈਗਜ਼ੀਨ ਬਰਾਮਦ ਕੀਤੇ। ਪੁਲਿਸ ਨੇ ਪੁਸ਼ਟੀ ਕੀਤੀ ਕਿ ਸ਼ਿਵਮ ਸੋਢੀ ਵਿਰੁੱਧ ਪਹਿਲਾਂ ਤਿੰਨ ਮੁਕੱਦਮੇ ਹਨ, ਜਦਕਿ ਬਰਿੰਦਰ ਸਿੰਘ ਵਿਰੁੱਧ ਚਾਰ ਮੁਕੱਦਮੇ ਦਰਜ ਹਨ।

ਮੁਲਜ਼ਮਾਂ ਦੇ ਪਿਛੋਕੜ ਤੇ ਹੋਰ ਸਬੰਧਾਂ ਬਾਰੇ ਤਫਤੀਸ਼ ਜਾਰੀ

ਪੁਲਿਸ ਕਮਿਸ਼ਨਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਪ੍ਰਤੀ ਜਲੰਧਰ ਪੁਲਿਸ ਦੇ ਜ਼ੀਰੋ-ਟੋਲਰੈਂਸ ਰੁਖ਼ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜਲੰਧਰ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਮੁਲਜ਼ਮਾਂ ਦੇ ਪਿਛੋਕੜ ਅਤੇ ਹੋਰ ਸਬੰਧਾਂ ਬਾਰੇ ਤਫਤੀਸ਼ ਜਾਰੀ ਹੈ, ਇਨ੍ਹਾਂ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਇਹ ਕਾਰਵਾਈ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਹੋਰ ਮੀਲ ਪੱਥਰ ਹੈ।

80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...