AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਤੇਲ ਤੇ ਗੈਸ ਦੀ ਕੋਈ ਕਿੱਲਤ ਨਹੀਂ! ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਐਲ.ਪੀ.ਜੀ. ਅਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਪੈਟਰੋਲੀਅਮ ਪਦਾਰਥਾਂ ਅਤੇ ਰਸੋਈ ਗੈਸ ਸਿਲੰਡਰਾਂ ਦੀ ਉਪਲਬਧਤਾ ਅਤੇ ਸਟਾਕ ਦੀ ਸਥਿਤੀ ਦਾ ਜਾਇਜ਼ਾ ਲੈਣਾ ਸੀ।

ਜਲੰਧਰ 'ਚ ਤੇਲ ਤੇ ਗੈਸ ਦੀ ਕੋਈ ਕਿੱਲਤ ਨਹੀਂ! ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ
ਜਲੰਧਰ ‘ਚ ਤੇਲ ਤੇ ਗੈਸ ਦੀ ਕਿੱਲਤ ਨਹੀਂ! CP ਧਨਪ੍ਰੀਤ ਕੌਰ ਨੇ ਦਿੱਤੀ ਵੱਡੀ ਰਾਹਤ
davinder-kumar-jalandhar
| Updated On: 13 Mar 2026 21:14 PM IST

ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਐਲ.ਪੀ.ਜੀ. ਅਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਪੈਟਰੋਲੀਅਮ ਪਦਾਰਥਾਂ ਅਤੇ ਰਸੋਈ ਗੈਸ ਸਿਲੰਡਰਾਂ ਦੀ ਉਪਲਬਧਤਾ ਅਤੇ ਸਟਾਕ ਦੀ ਸਥਿਤੀ ਦਾ ਜਾਇਜ਼ਾ ਲੈਣਾ ਸੀ।

ਮੀਟਿੰਗ ਵਿੱਚ ਐਲ.ਪੀ.ਜੀ. ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ੍ਰੀਮਤੀ ਹਰਸਿਮਰਤ ਕੌਰ, ਜਲੰਧਰ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੋਹਨ ਸਿੰਘ ਅਤੇ ਪੈਟਰੋਲ ਪੰਪ ਪੰਜਾਬ ਦੇ ਬੁਲਾਰੇ ਮੋਂਟੀ ਸਹਿਗਲ ਸਮੇਤ ਕਰੀਬ 20 ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ।

ਸਪਲਾਈ ਚੇਨ ਸੁਚਾਰੂ, ਘਬਰਾਉਣ ਦੀ ਲੋੜ ਨਹੀਂ

ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਜਨਤਕ ਮੰਗਾਂ ਨੂੰ ਪੂਰਾ ਕਰਨ ਅਤੇ ਸਟਾਕ ਦੀ ਵੰਡ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲੰਧਰ ਵਿੱਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦਾ ਲੋੜੀਂਦਾ ਸਟਾਕ ਮੌਜੂਦ ਹੈ, ਇਸ ਲਈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿੱਚ ਆ ਕੇ ਵਾਧੂ ਖ਼ਰੀਦਦਾਰੀ ਕਰਨ ਤੋਂ ਬਚਣ, ਕਿਉਂਕਿ ਸਪਲਾਈ ਚੇਨ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ ਅਤੇ ਕਿਸੇ ਕਿਸਮ ਦੀ ਕਿੱਲਤ ਨਹੀਂ ਹੋਣ ਦਿੱਤੀ ਜਾਵੇਗੀ।

ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਖ਼ਿਲਾਫ਼ ਸਖ਼ਤ ਚੇਤਾਵਨੀ

ਸੀ.ਪੀ. ਜਲੰਧਰ ਨੇ ਸਪੱਸ਼ਟ ਕੀਤਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਤੇਲ ਅਤੇ ਗੈਸ ਦੇ ਸਟਾਕ ‘ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਦੀ ਨਾਜਾਇਜ਼ ਸਟੋਰੇਜ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਐਸੋਸੀਏਸ਼ਨਾਂ ਨੂੰ ਵੀ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਅਜਿਹਾ ਕੋਈ ਮਾਮਲਾ ਆਉਂਦਾ ਹੈ, ਤਾਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰਨ।

ਅਫ਼ਵਾਹਾਂ ਫੈਲਾਉਣ ਵਾਲਿਆਂ ‘ਤੇ ਹੋਵੇਗੀ ਕਾਰਵਾਈ

ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਜਾਂ ਹੋਰ ਸਾਧਨਾਂ ਰਾਹੀਂ ਫੈਲਾਈਆਂ ਜਾਣ ਵਾਲੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਰੱਥ ਅਥਾਰਟੀ ਦੀ ਪੁਸ਼ਟੀ ਤੋਂ ਬਿਨਾਂ ਤੇਲ ਜਾਂ ਗੈਸ ਦੀ ਕਿੱਲਤ ਬਾਰੇ ਗ਼ਲਤ ਜਾਣਕਾਰੀ ਫੈਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ ਰੁਖ਼ ਅਖ਼ਤਿਆਰ ਕਰੇਗੀ। ਉਨ੍ਹਾਂ ਦੁਹਰਾਇਆ ਕਿ ਪੁਲਿਸ ਪ੍ਰਸ਼ਾਸਨ ਜਨਤਾ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...