ਜਲੰਧਰ ‘ਚ ਐਨਕਾਊਂਟਰ ਦੌਰਾਨ ਇੱਕ ਬਦਮਾਸ਼ ਜ਼ਖ਼ਮੀ, ਪੈਟਰੋਲ ਪੰਪ ਗੋਲੀਕਾਂਡ ‘ਚ ਸੀ ਸ਼ਾਮਲ
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਆ ਕਿ 19 ਦਸੰਬਰ ਨੂੰ ਕਿਸ਼ਨਗੜ੍ਹ ਚੌਕ ਦੇ ਕੋਲ ਬਰਿਸਟਾ ਕੈਫੇ ਦੇ ਨੇੜੇ ਸੈਂਟ ਸੋਲਜਰ ਕਾਲਜ ਦੀ ਪ੍ਰਧਾਨਗਰੀ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਵਿਵਾਦ ਦੌਰਾਨ ਪੈਟਰੋਲ ਪੰਪ ਦੇ ਬਾਹਰ 3 ਕਾਰਾਂ 'ਚ ਸਵਾਰ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਨਾ 'ਚ ਦੋ ਲੋਕ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ 'ਚ ਦੋਂ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉੱਥੇ ਹੀ, ਆਦਮਪੁਰ ਦੀ ਡੀਐਸਪੀ ਦੀ ਅਗਵਾਈ 'ਚ ਟੀਮਾਂ ਤੈਨਾਤ ਕਰ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ।
ਜਲੰਧਰ ਦੇ ਨੇੜੇ ਅਲਾਵਲਪੁਰ ਰੋਡ ‘ਤੇ ਪੁਲਿਸ ਤੇ ਬਦਮਾਸ਼ ਵਿਚਕਾਰ ਐਨਕਾਊਂਟਰ ਹੋਇਆ ਹੈ। ਇਸ ਦੌਰਾਨ ਬਦਮਾਸ਼ ਜ਼ਖ਼ਮੀ ਹੋ ਗਿਆ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ‘ਚ ਬਦਮਾਸ਼ ਦੇ ਹੱਥ ‘ਤੇ ਗੋਲੀ ਲੱਗੀ ਹੈ। ਬਦਮਾਸ਼ ਨੂੰ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਆ ਹੈ। ਇਹ ਬਦਮਾਸ਼ ਪੈਟਰੋਲ ਪੰਪ ਦੇ ਬਾਹਰ ਗੋਲੀਬਾਰੀ ਦੀ ਘਟਨਾ ‘ਚ ਸ਼ਾਮਲ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋ ਬਦਮਾਸ਼ਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ, ਜਦਕਿ ਇਸ ਦੀ ਭਾਲ ਕੀਤੀ ਜਾ ਰਹੀ ਸੀ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਆ ਕਿ 19 ਦਸੰਬਰ ਨੂੰ ਕਿਸ਼ਨਗੜ੍ਹ ਚੌਕ ਦੇ ਕੋਲ ਬਰਿਸਟਾ ਕੈਫੇ ਦੇ ਨੇੜੇ ਸੈਂਟ ਸੋਲਜਰ ਕਾਲਜ ਦੀ ਪ੍ਰਧਾਨਗਰੀ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਵਿਵਾਦ ਦੌਰਾਨ ਪੈਟਰੋਲ ਪੰਪ ਦੇ ਬਾਹਰ 3 ਕਾਰਾਂ ‘ਚ ਸਵਾਰ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਨਾ ‘ਚ ਦੋ ਲੋਕ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ‘ਚ ਦੋਂ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉੱਥੇ ਹੀ, ਆਦਮਪੁਰ ਦੀ ਡੀਐਸਪੀ ਦੀ ਅਗਵਾਈ ‘ਚ ਟੀਮਾਂ ਤੈਨਾਤ ਕਰ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਇਸ ਮਾਮਲੇ ‘ਚ ਭੁਲੱਥ ਦੇ ਰਹਿਣ ਵਾਲੇ ਮੁੱਖ ਸ਼ੂਟਰ ਲਵਪ੍ਰੀਤ ਉਰਫ਼ ਲਵੀ ਨੂੰ ਲੈ ਕੇ ਗੁਪਤ ਸੂਚਨਾ ਮਿਲੀ ਕਿ ਉਹ ਅਲਾਵਲਪਰ ‘ਚ ਘੁੰਮ ਰਿਹਾ ਹੈ।
ਪੁਲਿਸ ਨੇ ਮੁਲਜ਼ਮ ਨੂੰ ਅੱਜ ਸਵੇਰੇ 9:15 ਵਜੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਉਸ ਨੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਬਦਮਾਸ਼ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ। ਉਸ ਨੂੰ ਇਲਾਜ਼ ਦੇ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਖਿਲਾਫ਼ ਲੜਾਈ ਝਗੜੇ ਦੇ ਪਹਿਲਾਂ ਹੀ 3 ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮ ਦੇ ਕੋਲੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ

ਦੱਸ ਦੇਈਏ ਕਿ ਜਲੰਧਰ ਦੇ ਭੋਗਪੁਰ ਹਾਈਵੇਅ ‘ਤੇ ਕਿਸ਼ਨਗੜ੍ਹ ਚੌਕ ਦੇ ਨੇੜੇ ਪੈਟਰੋਲ ਪੰਪ ‘ਤੇ 19 ਦਸੰਬਰ, 2025 ਨੂੰ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਇਕੱਠੀਆਂ ਹੋਈਆ ਸਨ। ਇਸ ਦੌਰਾਨ ਇੱਕ ਧਿਰ ਵੱਲੋਂ 3 ਕਾਰਾਂ ‘ਚ ਸਵਾਰ ਹੋਏ ਬਦਮਾਸ਼ਾਂ ਨੇ 12 ਤੋਂ 15 ਰਾਊਂਡ ਗੋਲੀਆਂ ਚਲਾਈਆਂ। ਗੋਲੀਆਂ ਚੱਲਣ ਨਾਲ ਪੈਟਰੋਲ ਪੰਪ ‘ਤੇ ਖੜ੍ਹੇ 2 ਨੌਜਵਾਨਾਂ ਦੇ ਗੋਲੀਆਂ ਲੱਗੀਆਂ ਤੇ ਉਹ ਜ਼ਖ਼ਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ਼ ਕੇਸ ਦਰਜ ਕਰ ਦੋ ਮੁਲਜ਼ਮਾਂ ਜਤਿੰਦਰ ਤੇ ਰਕਸ਼ਿਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਘਟਨਾ ‘ਚ ਭੁਲੱਥ ਦਾ ਰਹਿਣ ਵਾਲਾ ਲਵਪ੍ਰੀਤ ਉਰਫ਼ ਲਵੀ ਫ਼ਰਾਰ ਚੱਲ ਰਿਹਾ ਸੀ, ਜਿਸ ਨੂੰ ਪੁਲਿਸ ਨੇ ਅੱਜ ਕਾਬੂ ਕਰ ਲਿਆ ਹੈ।


