ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਬਦਮਾਸ਼ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ

Updated On: 

27 Nov 2024 11:39 AM

ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਜਲੰਧਰ ਛਾਉਣੀ ਇਲਾਕੇ ਵਿੱਚ ਹੋਇਆ। ਇਹ ਕਾਰਵਾਈ ਸਿਟੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ। ਮੌਕੇ ਤੋਂ ਫੜੇ ਗਏ ਮੁਲਜ਼ਮਾਂ ਖ਼ਿਲਾਫ਼ 16 ਦੇ ਕਰੀਬ ਕੇਸ ਦਰਜ ਹਨ। ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।

ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਬਦਮਾਸ਼ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ

ਘਟਨਾ ਵਾਲੀ ਥਾਂ ਤੇ ਪਹੁੰਚੇ ਅਧਿਕਾਰੀ

Follow Us On

ਜਲੰਧਰ ਸਿਟੀ ਪੁਲਿਸ ਅਤੇ ਲਾਰੈਂਸ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ ਹੈ। ਸਿਟੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ। ਜਿੱਥੇ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਦੀਆਂ ਲੱਤਾਂ ਵਿੱਚ ਗੋਲੀ ਮਾਰ ਦਿੱਤੀ।

ਜ਼ਖਮੀ ਬਦਮਾਸ਼ਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਹ ਮੁਕਾਬਲਾ ਪੁਲਿਸ ਨੇ ਜਲੰਧਰ ਛਾਉਣੀ ਦੇ ਪਿੰਡ ਨੰਗਰ ਕਾਰਖਾਨ ਵਿੱਚ ਕੀਤਾ। ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।

ਮੁਲਜ਼ਮਾਂ ਤੇ ਕਈ ਮਾਮਲੇ ਦਰਜ

ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਜਬਰੀ ਵਸੂਲੀ, ਕਤਲ, ਆਰਮਜ਼ ਐਕਟ, ਐਨਡੀਪੀਐਸ ਅਤੇ ਹੋਰ ਗੰਭੀਰ ਕੇਸ ਦਰਜ ਹਨ। ਪੁਲਿਸ ਘਟਨਾ ‘ਚ ਜ਼ਖਮੀ ਹੋਏ ਦੋਸ਼ੀਆਂ ਨੂੰ ਹਸਪਤਾਲ ਭੇਜ ਰਹੀ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।

ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਜਲੰਧਰ ਛਾਉਣੀ ਦੇ ਪਿੰਡ ਨੰਗਲ ਕਾਰਖਾਨ ਵਿੱਚ ਹਥਿਆਰ ਛੁਪਾਏ ਹੋਏ ਸਨ। ਇੱਥੇ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਪਾਸਿਆਂ ਤੋਂ ਕਈ ਰਾਉਂਡ ਗੋਲੀਬਾਰੀ ਹੋਈ। ਦੋਵੇਂ ਅਪਰਾਧੀ ਲੰਬੇ ਸਮੇਂ ਤੋਂ ਲਾਰੈਂਸ ਗੈਂਗ ਲਈ ਕੰਮ ਕਰ ਰਹੇ ਸਨ।

ਜ਼ੇਰੇ ਇਲਾਜ਼ ਮੁਲਜ਼ਮ

ਮੁਲਜ਼ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ। ਹੋਰ ਅਧਿਕਾਰੀਆਂ ਨੇ ਜਰਮਨ ਦੀ ਬਣੀ ਰਿਵਾਲਵਰ, ਚੀਨ ਦੀ ਬਣੀ ਪਿਸਤੌਲ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮਾਂ ਨੇ ਆਪਣੇ ਵਿਰੋਧੀ ਗਰੋਹ ਨਾਲ ਸਬੰਧਤ 4 ਤੋਂ 5 ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣਾ ਸੀ। ਇਸ ਦੀ ਪੁਸ਼ਟੀ ਸੀਪੀ ਸ਼ਰਮਾ ਨੇ ਵੀ ਕੀਤੀ ਹੈ। ਫਿਲਹਾਲ ਮੁਲਜ਼ਮਾਂ ਦਾ ਇਲਾਜ ਚੱਲ ਰਿਹਾ ਹੈ। ਮੁਲਜ਼ਮਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲਿਆ ਜਾਵੇਗਾ। ਇਸ ਤੋਂ ਇਲਾਵਾ ਪੁਲਿਸ ਨਾਲ ਹੋਏ ਮੁਕਾਬਲੇ ਸਬੰਧੀ ਇੱਕ ਹੋਰ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਕਾਰੋਬਾਰੀਆਂ ਤੋਂ ਮੰਗੀ ਸੀ ਫਿਰੌਤੀ

ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ‘ਚੋਂ ਇਕ ਆਦਮਪੁਰ ਅਤੇ ਦੂਜਾ ਜਲੰਧਰ ਕੈਂਟ ਦਾ ਰਹਿਣ ਵਾਲਾ ਹੈ। ਦੋਵੇਂ ਮੁਲਜ਼ਮ 6 ਜ਼ਿਲ੍ਹਿਆਂ ਵਿੱਚ ਲੋੜੀਂਦੇ ਸਨ। ਮੁਲਜ਼ਮ ਕਰੀਬ 2 ਤੋਂ 2.5 ਸਾਲਾਂ ਤੋਂ ਲਾਰੈਂਸ ਗੈਂਗ ਲਈ ਕੰਮ ਕਰ ਰਹੇ ਸਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੁਲਜ਼ਮਾਂ ਨੇ ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਦੋ ਕਾਰੋਬਾਰੀਆਂ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਦੋਵੇਂ ਮੁੱਖ ਤੌਰ ‘ਤੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਬਿੰਨੀ ਗੁਰਜਰ ਦੇ ਸਿੱਧੇ ਸੰਪਰਕ ਵਿੱਚ ਸਨ। ਮੁਲਜ਼ਮਾਂ ਨੇ ਉਪਰੋਕਤ ਦੋਵਾਂ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣਾ ਸੀ। ਪਰ ਇਸ ਤੋਂ ਪਹਿਲਾਂ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

Exit mobile version