AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ਪੁਲਿਸ ਦੀ ਬਦਮਾਸ਼ ਦਾ ਮੁਠਭੇੜ, ਸੋਨੂੰ ਖੱਤਰੀ ਗੈਂਗ ਦਾ ਗੁਰਗਾ ਗ੍ਰਿਫ਼ਤਾਰ

ਜਲੰਧਰ ਦੀ ਪੁਲਿਸ ਨਾਲ ਬਦਮਾਸ਼ ਨਾਲ ਮੁਠਭੇੜ ਹੋਈ। ਇਸ ਦੌਰਾਨ ਦੋਵੇਂ ਪਾਸਿਓਂ 10-12 ਰਾਊਂਡ ਗੋਲਿਆਂ ਚੱਲੀਆਂ। ਜਿਸ ਵਿੱਚ ਸੋਨੂੰ ਖੱਤਰੀ ਗੈਂਗ ਦਾ ਗੁਰਗਾ ਕੁਲਵੰਤ ਸਿੰਘ ਗੋਪਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗੋਲੀ ਲੱਗਣ ਕਾਰਨ ਮੁਲਜ਼ਮ ਜ਼ਖ਼ਮੀ ਹੋ ਗਿਆ।

ਜਲੰਧਰ ਪੁਲਿਸ ਦੀ ਬਦਮਾਸ਼ ਦਾ ਮੁਠਭੇੜ, ਸੋਨੂੰ ਖੱਤਰੀ ਗੈਂਗ ਦਾ ਗੁਰਗਾ ਗ੍ਰਿਫ਼ਤਾਰ
davinder-kumar-jalandhar
| Updated On: 22 Mar 2026 19:05 PM IST

ਜਲੰਧਰ ਸ਼ਹਿਰ ਦੇ ਜਮਸ਼ੇਰ ਇਲਾਕੇ ਤੋਂ ਪੁਲਿਸ ਮੁਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਹਾਲ ਹੀ ਵਿੱਚ ਫਗਵਾੜਾ ਦੇ ਸੁਧੀਰ ਸਵੀਟਸ ‘ਤੇ ਗੋਲੀਬਾਰੀ ਕਰਨ ਵਾਲਾ ਸ਼ੂਟਰ ਕੁਲਵੰਤ ਸਿੰਘ ਉਰਫ਼ ਗੋਪਾ ਦੀ ਪੁਲਿਸ ਨਾਲ ਮੁਠਭੇੜ ਹੋਈ। ਇਸ ਮੁਠਭੇੜ ਵਿੱਚ ਗੋਪਾ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਵਿੱਚ ਪੁਲਿਸ ਨੇ ਜ਼ਖਮੀ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਈ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ‘ਤੇ 10 ਤੋਂ 12 ਰਾਉਂਡ ਫਾਇਰ ਕੀਤੇ ਗਏ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੋਪਾ ਹੈ, ਜੋ ਕਿ ਸੋਨੂੰ ਖੱਤਰੀ ਗੈਂਗ ਦਾ ਮੈਂਬਰ ਹੈ। ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਗੋਪਾ ਸੁਧੀਰ ਸਵੀਟ ਸ਼ਾਪ ਗੋਲੀਬਾਰੀ ਦੀ ਘਟਨਾ ਵਿੱਚ ਲੋੜੀਂਦਾ ਸੀ। ਕਮਿਸ਼ਨਰੇਟ ਪੁਲਿਸ ਦੀ ਇੱਕ ਟੀਮ ਨੇ ਉਸ ਨੂੰ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਕੁਲਵੰਤ ਸਿੰਘ ਗੋਪਾ ‘ਤੇ 18 ਕੇਸ ਦਰਜ ਹਨ। ਪੁਲਿਸ ਨੇ ਮੁਲਜ਼ਮ ਤੋਂ 2 ਪਿਸਤੌਲਾਂ ਤੇ ਇੱਕ ਬਾਈਕ ਬਰਾਮਦ ਕੀਤੀ ਹੈ।

ਨਵਾਂਸ਼ਹਿਰ ਦਾ ਰਹਿਣ ਵਾਲਾ ਹੈ ਮੁਲਜ਼ਮ

ਪੁਲਿਸ ਨੇ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਗੋਪਾ ਇੱਕ ਸਰਗਰਮ ਗਿਰੋਹ ਨਾਲ ਜੁੜਿਆ ਹੋਇਆ ਹੈ। ਉਹ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ ਅਤੇ ਉਸ ਖਿਲਾਫ 18 ਮਾਮਲੇ ਦਰਜ ਹਨ। ਪਿਛਲੇ ਮਹੀਨੇ ਹੀ ਦੋਸ਼ੀ ਨੇ ਫਗਵਾੜਾ ਵਿੱਚ ਇੱਕ ਮਿਠਾਈ ਦੀ ਦੁਕਾਨ ‘ਤੇ ਗੋਲੀਬਾਰੀ ਕੀਤੀ ਸੀ। ਉਸ ਦੀ ਗ੍ਰਿਫ਼ਤਾਰੀ ਨੂੰ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਪੁਲਿਸ ਹਿਰਾਸਤ ਤੋਂ ਬਚ ਰਿਹਾ ਸੀ।

ਪੁਲਿਸ ਦਾ ਕਹਿਣਾ ਹੈ ਕਿ ਉਹ ਮੁਲਜ਼ਮ ਖਿਲਾਫ ਪਹਿਲਾਂ ਦਰਜ ਮਾਮਲਿਆਂ ਦੀ ਜਾਂਚ ਕਰ ਰਹੇ ਹਨ ਅਤੇ ਪੁੱਛਗਿੱਛ ਦੌਰਾਨ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨਗੇ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।

Follow Us
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ...
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ...
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?...
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...