ਜਲੰਧਰ ਨਿਊਜ਼: ਪੰਜਾਬ ਪੁਲਿਸ ਨੇ ਅੱਜ ਜਲੰਧਰ ਸ਼ਹਿਰ ਦੇ ਸ਼੍ਰੀ ਰਾਮ ਚੌਕ (ਮਿਲਾਪ ਚੌਕ) ਤੋਂ ਪਟੇਲ ਚੌਕ ਤੱਕ
ਫਲੈਗ ਮਾਰਚ (Flag March) ਕੱਢਿਆ। ਪੁਲਿਸ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਮਾਰਚ ਕੱਢਿਆ ਹੈ। ਇਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਧਿਆਨ ਨਾ ਦੇਣ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਅਦਿੱਤਿਆ ਨੇ ਦੱਸਿਆ ਕਿ ਜਲੰਧਰ ਪੁਲਿਸ ਵੱਲੋਂ ਸ਼ਹਿਰ ‘ਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ ਨੂੰ ਨਕੇਲ ਕੱਸਣ ਲਈ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਨੂੰ ਮੁੱਖ ਰੱਖਦਿਆਂ ਇਹ ਫਲੈਗ ਮਾਰਚ ਕੱਢਿਆ ਗਿਆ।
ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਮੁਹਿੰਮ ਵੀ ਚਲਾਈ। ਇਸ ਚੈਕਿੰਗ ਮੁਹਿੰਮ ਦਾ ਮਕਸਦ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿਚ ਰੱਖਣਾ ਹੈ ਤਾਂ ਜੋ ਸ਼ਹਿਰ ਵਿੱਚ ਸ਼ਾਂਤੀ ਬਣੀ ਰਹੇ।
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ
ਪੁਲਿਸ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ
ਸੋਸ਼ਲ ਮੀਡੀਆ (Social Media) ‘ਤੇ ਫੈਲ ਰਹੀਆਂ ਝੂਠੀਆਂ ਖ਼ਬਰਾਂ ‘ਤੇ ਧਿਆਨ ਨਾ ਦੇਣ। ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਜੇਕਰ ਕੋਈ ਵਿਅਕਤੀ ਗਲਤ ਕੰਮ ਕਰਦਾ ਹੈ ਤਾਂ ਉਸ ਦੀ ਸੂਚਨਾ 112 ‘ਤੇ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਪੁਲਿਸ ਇਸ ਮਾਮਲੇ ‘ਤੇ ਬਣਦੀ ਕਾਰਵਾਈ ਕਰ ਸਕੇ।
ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ
ਦਲ ਖਾਲਸਾ (Dal Khalsa) ਵੱਲੋਂ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ 6 ਜੂਨ ਨੂੰ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਬਰਸੀ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਰਸੀ ਮਨਾਈ ਜਾਵੇਗੀ।
ਇਸ ਦੌਰਾਨ ਦਲ ਖਾਲਸਾ ਦੇ ਸਿੰਘਾਂ ਨੇ ਬੰਦ ਦੇ ਪੋਸਟਰ ਫੜ ਕੇ ਦੀਵਾਰਾਂ ‘ਤੇ ਚਿਪਕ ਕੇ ਲੋਕਾਂ ਨੂੰ ਜਾਗਰੂਕ ਕੀਤਾ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਵਿੱਚ ਵੀ ਪੁਲਿਸ ਨੇ ਸੀਆਰਪੀਐਫ ਨਾਲ ਮਿਲ ਕੇ ਫਲੈਗ ਮਾਰਚ ਕੱਢਿਆ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ