AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ‘ਚ ਪੁਲਿਸ ਕਮਿਸ਼ਨਰ ਦੇ ਸਖ਼ਤ ਹੁਕਮ, ਰਾਤ 12 ਵਜੇ ਤੋਂ ਬਾਅਦ ਸਭ ਬੰਦ, ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ

ਜਲੰਧਰ ਸ਼ਹਿਰ ਵਿੱਚ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਕਈ ਨਵੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ।

ਜਲੰਧਰ 'ਚ ਪੁਲਿਸ ਕਮਿਸ਼ਨਰ ਦੇ ਸਖ਼ਤ ਹੁਕਮ, ਰਾਤ 12 ਵਜੇ ਤੋਂ ਬਾਅਦ ਸਭ ਬੰਦ, ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ
ਜਲੰਧਰ ‘ਚ 12 ਵਜੇ ਮਗਰੋਂ ਸਭ ਬੰਦ, ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ
davinder-kumar-jalandhar
| Published: 09 Mar 2026 22:48 PM IST

ਜਲੰਧਰ ਸ਼ਹਿਰ ਵਿੱਚ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਕਈ ਨਵੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਇਹ ਸਾਰੇ ਹੁਕਮ 07 ਮਈ 2026 ਤੱਕ ਸਖ਼ਤੀ ਨਾਲ ਲਾਗੂ ਰਹਿਣਗੇ।

ਖਾਣ-ਪੀਣ ਵਾਲੀਆਂ ਥਾਵਾਂ ਲਈ ਸਮਾਂ ਸੀਮਾ ਤੈਅ

ਜਾਰੀ ਹੁਕਮਾਂ ਅਨੁਸਾਰ ਜਲੰਧਰ ਦੇ ਸਾਰੇ ਰੈਸਟੋਰੈਂਟ, ਕਲੱਬ ਅਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਕਰਨੀਆਂ ਹੋਣਗੀਆਂ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਰਾਤ 11:30 ਵਜੇ ਤੋਂ ਬਾਅਦ ਭੋਜਨ ਜਾਂ ਪੀਣ ਵਾਲੇ ਪਦਾਰਥਾਂ ਦਾ ਕੋਈ ਵੀ ਆਰਡਰ ਨਹੀਂ ਲਿਆ ਜਾਵੇਗਾ ਅਤੇ ਨਾ ਹੀ ਕਿਸੇ ਨਵੇਂ ਗਾਹਕ ਨੂੰ ਅੰਦਰ ਜਾਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਸ਼ਰਾਬ ਦੇ ਠੇਕਿਆਂ ਨਾਲ ਲੱਗਦੇ ਅਹਾਤੇ ਵੀ ਰਾਤ 12 ਵਜੇ ਤੱਕ ਬੰਦ ਹੋਣੇ ਲਾਜ਼ਮੀ ਹਨ।

ਸ਼ੋਰ-ਸ਼ਰਾਬੇ ਅਤੇ ਮਿਊਜ਼ਿਕ ‘ਤੇ ਨਕੇਲ

ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਪੁਲਿਸ ਨੇ ਸਾਰੀਆਂ ਸੰਸਥਾਵਾਂ ਨੂੰ 10 ਡੀ.ਬੀ. (ਏ) ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਰਾਤ 10 ਵਜੇ ਤੋਂ ਬਾਅਦ ਡੀ.ਜੇ., ਲਾਈਵ ਆਰਕੈਸਟਰਾ ਅਤੇ ਸਿੰਗਰਾਂ ਦੇ ਪ੍ਰੋਗਰਾਮ ਬੰਦ ਹੋਣੇ ਚਾਹੀਦੇ ਹਨ। ਕਿਸੇ ਵੀ ਇਮਾਰਤ ਜਾਂ ਕੈਂਪਸ ਦੇ ਅੰਦਰ ਚੱਲਣ ਵਾਲੇ ਸੰਗੀਤ ਦੀ ਆਵਾਜ਼ ਉਸ ਦੀ ਚਾਰਦਿਵਾਰੀ ਤੋਂ ਬਾਹਰ ਨਹੀਂ ਸੁਣਾਈ ਦੇਣੀ ਚਾਹੀਦੀ। ਇੱਥੋਂ ਤੱਕ ਕਿ ਵਾਹਨਾਂ ਵਿੱਚ ਲੱਗੇ ਮਿਊਜ਼ਿਕ ਸਿਸਟਮ ਦੀ ਆਵਾਜ਼ ਵੀ ਦਿਨ ਦੇ ਕਿਸੇ ਵੀ ਸਮੇਂ ਵਾਹਨ ਦੇ ਬਾਹਰ ਨਹੀਂ ਆਉਣੀ ਚਾਹੀਦੀ।

ਹਥਿਆਰਾਂ ਦੀ ਨੁਮਾਇਸ਼ ਅਤੇ ਸੋਸ਼ਲ ਮੀਡੀਆ ‘ਤੇ ਪਾਬੰਦੀ

ਆਰਮਜ਼ ਰੂਲਜ਼ 2016 ਦੇ ਤਹਿਤ, ਜਨਤਕ ਥਾਵਾਂ, ਧਾਰਮਿਕ ਅਸਥਾਨਾਂ, ਵਿਆਹਾਂ ਅਤੇ ਪਾਰਟੀਆਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਉਨ੍ਹਾਂ ਦੀ ਨੁਮਾਇਸ਼ ਕਰਨ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਪੁਲਿਸ ਨੇ ਸਖ਼ਤ ਹਦਾਇਤ ਕੀਤੀ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ, ਫੋਟੋਆਂ ਜਾਂ ਵੀਡੀਓ ਫੇਸਬੁੱਕ, ਵਟਸਐਪ, ਇੰਸਟਾਗ੍ਰਾਮ ਅਤੇ ਸਨੈਪਚੈਟ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਲੋਡ ਨਹੀਂ ਕਰੇਗਾ। ਨਫ਼ਰਤ ਭਰੇ ਭਾਸ਼ਣ (Hate Speech) ਦੇਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬੁੱਲਟ ਦੇ ਪਟਾਕੇ ਅਤੇ ਸਾਇਲੈਂਸਰਾਂ ‘ਤੇ ਕਾਰਵਾਈ

ਬੁੱਲਟ ਮੋਟਰਸਾਈਕਲਾਂ ਦੇ ਸਾਇਲੈਂਸਰਾਂ ਵਿੱਚ ਤਕਨੀਕੀ ਬਦਲਾਅ ਕਰਕੇ ਪਟਾਕੇ ਚਲਾਉਣ ਵਾਲੇ ਚਾਲਕਾਂ ‘ਤੇ ਪਾਬੰਦੀ ਲਗਾਈ ਗਈ ਹੈ। ਦੁਕਾਨਦਾਰਾਂ ਅਤੇ ਮਕੈਨਿਕਾਂ ਨੂੰ ਵੀ ਸਖ਼ਤ ਹੁਕਮ ਦਿੱਤੇ ਗਏ ਹਨ ਕਿ ਉਹ ਕੰਪਨੀ ਦੇ ਮਾਪਦੰਡਾਂ ਦੇ ਵਿਰੁੱਧ ਸਾਇਲੈਂਸਰ ਨਾ ਵੇਚਣ ਅਤੇ ਨਾ ਹੀ ਉਨ੍ਹਾਂ ਵਿੱਚ ਕੋਈ ਫੇਰਬਦਲ ਕਰਨ।

ਪਾਰਕਿੰਗ ਸਥਾਨਾਂ ਲਈ ਸੁਰੱਖਿਆ ਨਿਰਦੇਸ਼

ਰੇਲਵੇ ਸਟੇਸ਼ਨ, ਬੱਸ ਸਟੈਂਡ, ਹਸਪਤਾਲ ਅਤੇ ਭੀੜ ਵਾਲੇ ਬਾਜ਼ਾਰਾਂ ਵਿੱਚ ਪਾਰਕਿੰਗ ਚਲਾਉਣ ਵਾਲੇ ਮਾਲਕਾਂ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਲਾਜ਼ਮੀ ਹਨ। ਕੈਮਰੇ ਇਸ ਤਰ੍ਹਾਂ ਹੋਣੇ ਚਾਹੀਦੇ ਹਨ ਕਿ ਵਾਹਨ ਦੀ ਨੰਬਰ ਪਲੇਟ ਅਤੇ ਚਾਲਕ ਦਾ ਚਿਹਰਾ ਸਾਫ਼ ਦਿਖਾਈ ਦੇਵੇ। ਪਾਰਕਿੰਗ ਮਾਲਕਾਂ ਨੂੰ 45 ਦਿਨਾਂ ਦੀ ਰਿਕਾਰਡਿੰਗ ਰੱਖਣੀ ਹੋਵੇਗੀ ਅਤੇ ਹਰ 15 ਦਿਨਾਂ ਬਾਅਦ ਰਿਕਾਰਡ ਪੁਲਿਸ ਕੋਲ ਜਮ੍ਹਾ ਕਰਵਾਉਣਾ ਹੋਵੇਗਾ। ਲੰਬੇ ਸਮੇਂ ਲਈ ਵਾਹਨ ਖੜ੍ਹਾ ਕਰਨ ਵਾਲਿਆਂ ਦੇ ਦਸਤਾਵੇਜ਼ ਅਤੇ ਆਈ.ਡੀ. ਰੱਖਣਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ।

ਵਰਦੀ ਦੀ ਵਿਕਰੀ ‘ਤੇ ਸਖ਼ਤ ਨਿਗਰਾਨੀ

ਕੋਈ ਵੀ ਦੁਕਾਨਦਾਰ ਜਾਂ ਦਰਜ਼ੀ, ਪੁਲਿਸ ਜਾਂ ਫ਼ੌਜੀ ਵਰਦੀ ਵੇਚਣ ਸਮੇਂ ਖ਼ਰੀਦਦਾਰ ਦੀ ਸਹੀ ਪਛਾਣ ਕੀਤੇ ਬਿਨ੍ਹਾਂ ਵਰਦੀ ਨਹੀਂ ਵੇਚੇਗਾ। ਵਰਦੀ ਖ਼ਰੀਦਣ ਵਾਲੇ ਦਾ ਰੈਂਕ, ਨਾਮ, ਪਤਾ ਅਤੇ ਫ਼ੋਨ ਨੰਬਰ ਰਜਿਸਟਰ ਵਿੱਚ ਦਰਜ ਕਰਨਾ ਹੋਵੇਗਾ ਅਤੇ ਇਹ ਰਿਕਾਰਡ ਹਰ ਦੋ ਮਹੀਨੇ ਬਾਅਦ ਸਬੰਧਿਤ ਥਾਣੇ ਦੇ ਮੁੱਖ ਅਫ਼ਸਰ ਤੋਂ ਤਸਦੀਕ ਕਰਵਾਉਣਾ ਹੋਵੇਗਾ।

Follow Us
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...